ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਭਲਕੇ ਦਿੱਲੀ ਦਾ ਦੌਰਾ ਮੁਲਤਵੀ ਕਰ ਦਿੱਤੀ ਗਿਆ ਹੈ, ਜੋ ਕੀ ਕੱਲ੍ਹ ਕਰਨਾ ਸੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੌਜੂਦ ਰਹਿਣੇ ਸਨ। ਉਥੇ ਹੀ ਪੰਜਾਬ ਦੇ ਸਿਹਤ ਸਕੱਤਰ ਅਤੇ ਸਿੱਖਿਆ ਸਕੱਤਰ ਵੀ ਇਸ ਦੌਰੇ ਦੌਰਾਨ ਮੌਜੂਦ ਰਹਿਣੇ ਸਨ।
ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ: ਦੱਸ ਦਈਏ ਕਿ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਇਹ ਦੌਰਾ ਕੀਤਾ ਜਾਣਾ ਸੀ। ਇਸ ਦੌਰਾਨ ਦਿੱਤੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀਆਂ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਸੀ ਤੇ ਦੇਖਣਾ ਸੀ ਕਿ ਉਥੇ ਕਿਸ ਤਰ੍ਹਾਂ ਕੰਮ ਹੋ ਰਿਹਾ ਹੈ ਤਾਂ ਜੋ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾ ਸਕੇ।
ਇਹ ਵੀ ਪੜੋ: ਮੁਫਤ ਬਿਜਲੀ ਦੇ ਐਲਾਨ ’ਤੇ ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ !
ਆਪ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਨ ਗਰੰਟੀਆਂ: ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ ਕਿ ਜੇਕਰ ਉਹਨਾਂ ਦੀ ਪੰਜਾਬ ਵਿੱਚ ਸਰਕਾਰ ਬਣੇਗਾ ਤਾਂ ਉਹ ਲੋਕਾਂ ਨਾਲ ਹਰ ਕੀਤਾ ਵਾਅਦਾ ਪੂਰਾ ਕਰਨਗੇ। ਇਸੇ ਤਰ੍ਹਾਂ ਆਪ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਵਿੱਚ ਚੰਗੀ ਸਿਹਤ ਪ੍ਰਣਾਲੀ ਤੇ ਬਿਹਤਰ ਸਿੱਖਿਆ ਦੀ ਗਰੰਟੀ (Aam Aadmi Party Guarantees) ਵੀ ਮੌਜੂਦ ਹੈ, ਜਿਸ ਕਾਰਨ ਦਿੱਲੀ ਦਾ ਦੌਰਾ ਕੀਤਾ ਜਾ ਰਿਹਾ ਹੈ।
ਦਿੱਲੀ ਮਾਡਲ ਦੀ ਕੀਤੀ ਸੀ ਗੱਲ: ਦੱਸ ਦਈਏ ਕਿ ਆਪ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੁੰਦੀ ਹੈ ਤਾਂ ਸੂਬੇ ਭਰ ਵਿੱਚ ਦਿੱਤੀ ਮਾਡਲ ਲਾਂਚ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਸੀ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਤੀ ਵਿੱਚ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ, ਉਹ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਵੀ ਦਿੱਤੀਆਂ ਜਾਣਗੀਆਂ।
ਪਹਿਲੀ ਗਰੰਟੀ ਕੀਤੀ ਪੂਰੀ: ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਜੁਲਾਈ ਤੋਂ ਸ਼ੁਰੂ ਹੋ ਜਾਵੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਵੀ ਗਰੰਟੀ ਦਿੱਤੀ ਸੀ, ਜਿਸ ਕਾਰਨ ਇਹ ਐਲਾਨ ਕੀਤਾ ਗਿਆ ਹੈ।
ਇਹ ਵੀ ਪੜੋ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੁੱਟੇ ਚਿੱਪ ਵਾਲੇ ਮੀਟਰ