ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਉਨ੍ਹਾਂ ਦੇ ਨਿਵਾਸ ਉੱਤੇ ਮੁਲਾਕਾਤ ਕੀਤੀ।
-
ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ .. https://t.co/Kp9QWC4Mcr
— Bhagwant Mann (@BhagwantMann) September 10, 2022 " class="align-text-top noRightClick twitterSection" data="
">ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ .. https://t.co/Kp9QWC4Mcr
— Bhagwant Mann (@BhagwantMann) September 10, 2022ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ .. https://t.co/Kp9QWC4Mcr
— Bhagwant Mann (@BhagwantMann) September 10, 2022
ਇਸ ਸਬੰਧੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰ ਕਿਹਾ ਕਿ ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ ਹੈ।
ਦੱਸ ਦਈਏ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ ਸੀਐੱਮ ਮਾਨ ਨੇ ਪਹਿਲੀ ਵਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਭਗਵੰਤ ਮਾਨ ਕੁਝ ਦਿਨਾਂ ਦੇ ਲਈ ਜਰਮਨ ਦੌਰੇ ਉੱਤੇ ਵੀ ਜਾਣ ਵਾਲੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ 2022 ਤੋਂ 18 ਸਤੰਬਰ, 2022 ਜਰਮਨੀ ਦੌਰੇ ਉੱਤੇ ਹੋਣਗੇ। ਪੰਜਾਬ ਵਿੱਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰਨਗੇ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਸਮਾਂ ਪਹਿਲਾਂ ਹੀ ਜਰਮਨੀ ਗਏ ਸੀ।
ਇਹ ਵੀ ਪੜੋ: ਜਾਇਦਾਦਾਂ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਹੁਣ ਆਨਲਾਈਨ ਮਿਲੇਗੀ NOC