ETV Bharat / city

ਅੱਜ ਸੀਐੱਮ ਭਗਵੰਤ ਮਾਨ ਕਰ ਸਕਦੇ ਹਨ ਇੱਕ ਹੋਰ ਵੱਡਾ ਐਲਾਨ - 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਨਾਲ ਹੀ ਇੱਕ ਵਿਧਾਇਕ ਅਤੇ ਇੱਕ ਪੈਨਸ਼ਨ ਦਾ ਐਲਾਨ ਕੀਤਾ ਸੀ।

ਸੀਐੱਮ ਭਗਵੰਤ ਮਾਨ
ਸੀਐੱਮ ਭਗਵੰਤ ਮਾਨ
author img

By

Published : Mar 28, 2022, 10:39 AM IST

Updated : Mar 28, 2022, 11:27 AM IST

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਪੂਰੇ ਐਕਸ਼ਨ ਮੋਡ ’ਤੇ ਹੈ। ਇਸੇ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੇ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਵੱਲੋਂ ਲਿਖਿਆ ਗਿਆ ਹੈ ਕਿ ਅੱਜ ਸੀਐੱਮ ਸਰਦਾਰ ਭਗਵੰਤ ਮਾਨ ਇੱਕ ਵੱਡੀ ਪੰਜਾਬ ਪੱਖੀ ਘੋਸ਼ਣਾ ਕਰਨਗੇ।

  • ਅੱਜ CM ਸਰਦਾਰ @BhagwantMann ਇੱਕ ਵੱਡੀ ਪੰਜਾਬ ਪੱਖੀ ਘੋਸ਼ਣਾ ਕਰਨਗੇ

    — AAP Punjab (@AAPPunjab) March 28, 2022 " class="align-text-top noRightClick twitterSection" data=" ">

ਕਿਸਾਨਾਂ ਨੂੰ ਵੰਡੇ ਚੈੱਕ: ਇਸ ਤੋਂ ਪਹਿਲਾਂ ਵੀ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਫਾਇਦੇ ਦੇ ਲਈ ਲਈ ਐਲਾਨ ਕੀਤੇ ਸਨ। ਜਿਨ੍ਹਾਂ ’ਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਗਏ। ਜੋ ਪੁੱਤਾਂ ਵਾਂਗ ਪਾਲੀਆਂ ਆਪਣੀਆਂ ਫਸਲਾਂ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਉਹ ਮੰਡੀ ਤੱਕ ਨਹੀਂ ਲੈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਹੜੇ ਚਿੱਟੀਆਂ ਅਤੇ ਗੁਲਾਬੀ ਸੁੰਡੀਆਂ ਦੇ ਨਾਂ ’ਤੇ ਕਰੋੜ ਰੁਪਏ ਖਾਧੇ ਗਏ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਇੱਕ ਵਿਧਾਇਕ ਇੱਕ ਪੈਨਸ਼ਨ: ਕਿਸਾਨਾਂ ਦੇ ਨਾਲ-ਨਾਲ ਉਨ੍ਹਾਂ ਵੱਲੋਂ ਵਿਧਾਇਕਾਂ ਦੀਆਂ ਪੈਨਸ਼ਨਾਂ ਸਬੰਧੀ ਵੀ ਐਲਾਨ ਕੀਤਾ ਗਿਆ। ਸੀਐੱਮ ਭਗਵੰਤ ਮਾਨ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਐਲਾਨ ਕੀਤਾ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਇੱਕ ਵਿਧਾਇਕ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਚਾਹੇ ਉਹ ਵਿਧਾਇਕ ਕਿੰਨੀ ਵਾਰ ਕਿਉਂ ਨਾ ਜਿੱਤਿਆ ਹੋਵੇ। ਨਾਲ ਹੀ ਸੀਐੱਮ ਨੇ ਕਿਹਾ ਕਿ ਇਸ ਤੋਂ ਬਚਣ ਵਾਲੇ ਪੈਸੇ ਨੂੰ ਲੋਕਾਂ ਦੇ ਭਲਾਈ ਦੇ ਲਈ ਖਰਚਿਆ ਜਾਵੇਗਾ।

ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ: ਇਸ ਦੇ ਨਾਲ ਹੀ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵਲੋਂ 35000 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਮਹਿਕਮਿਆਂ 'ਚ ਮੁਲਾਜ਼ਮ ਜੋ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਨ।

ਬੇਰੁਜ਼ਗਾਰਾਂ ਨੂੰ ਨੌਕਰੀ ਦਾ ਐਲਾਨ: ਆਪ ਸਰਕਾਰ ਬਣਦਿਆਂ ਹੀ ਭਗਵੰਤ ਮਾਨ ਵਲੋਂ ਪਹਿਲੀ ਕੈਬਨਿਟ 'ਚ ਫੈਸਲਾ ਲਿਆ ਗਿਆ ਸੀ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਸਰਕਾਰ ਵਲੋਂ 25000 ਨੌਕਰੀਆਂ ਕੱਢਣ ਦੀ ਗੱਲ ਕੀਤੀ ਗਈ ਸੀ। ਇਸ 'ਚ ਦਸ ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਜਦਕਿ ਬਾਕੀ ਪੰਦਰਾਂ ਹਜ਼ਾਰ ਨੌਕਰੀਆਂ ਵੱਖ-ਵੱਖ ਮਹਿਕਮਿਆਂ 'ਚ ਕੱਢੀਆਂ ਜਾਣੀਆਂ ਸੀ।

ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ: ਇਸ ਤੋਂ ਇਲਾਵਾ 23 ਮਾਰਚ ਨੂੰ ਸੀਐੱਮ ਭਗਵੰਤ ਮਾਨ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਜਿਸ 'ਤੇ ਭ੍ਰਿਸ਼ਟਾਚਾਰ ਖਿਲਾਫ਼ ਸ਼ਿਕਾਇਤ ਮਿਲਣ 'ਤੇ ਕਾਰਵਾਈ ਕੀਤੀ ਜਾਵੇਗੀ। ਉਸ ਦੇ ਚੱਲਦਿਆਂ ਜਲੰਧਰ 'ਚ ਸਰਕਾਰੀ ਕਲਰਕ ਖਿਲਾਫ਼ ਰਿਸ਼ਵਤ ਮਿਲਣ ਦੇ ਦੋਸ਼ 'ਚ ਕਾਰਵਾਈ ਕੀਤੀ ਗਈ ਸੀ।

ਇਹ ਵੀ ਪੜੋ: ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ

Last Updated : Mar 28, 2022, 11:27 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.