ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਸੂਬੇ ਦੀ ਭਲਾਈ ਦੇ ਨਾਲ-ਨਾਲ ਦੇਸ਼ ਦੀ ਸੇਵਾ ਕਰਨ ਦੀ ਵੀ ਲੋੜ ਹੈ। ਉਨ੍ਹਾਂ ਦਾ ਕਹਿਣਾ ਕਿ ਵਿਦੇਸ਼ੀ ਤਾਕਤਾਂ ਵਲੋਂ ਪੰਜਾਬ ਰਾਹੀ ਦੇਸ਼ 'ਚ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਕਿ ਪਾਕਿਸਤਾਨ ਵਲੋਂ ਪੰਜਾਬ ਨਾਲ ਲੱਗਦੇ ਬਾਰਡਰਾਂ ਤੋਂ ਨਸ਼ੇ ਦੇ ਨਾਲ-ਨਾਲ ਹਥਿਆਰ ਵੀ ਸਪਲਾਈ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਪਹਿਲਾਂ ਪਾਕਿਸਤਾਨ ਅਤੇ ਚੀਨ ਭਾਰਤ ਦਾ ਦੁਸ਼ਮਣ ਸੀ ਅਤੇ ਹੁਣ ਤਾਲੀਬਾਨ ਅਫਗਾਨੀਸਤਾਨ 'ਚ ਬੈਠ ਗਿਆ ਹੈ, ਜਿਸ ਕਾਰਨ ਉਹ ਵੀ ਭਾਰਤ ਨਾਲ ਦੁਸ਼ਮਣੀ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਮੁੱਖ ਮੰਤਰੀ ਦਾ ਕਹਿਣਾ ਕਿ ਇੰਨਾਂ ਵਿਦੇਸ਼ੀ ਤਾਕਤਾਂ ਵਲੋਂ ਭਾਰਤ 'ਚ ਪੰਜਾਬ ਪਾਸਿਓ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ 'ਚ ਪੰਜਾਬ ਕਾਂਗਰਸ ਨੂੰ ਆਪਣਾ ਫਰਜ਼ ਸਮਝਦਿਆਂ ਟਾਕਰਾ ਕਰਨਾ ਚਾਹੀਦਾ ਹੈ। ਕੈਪਟਨ ਦਾ ਕਹਿਣਾ ਕਿ ਤਾਲੀਬਾਨ ਵਲੋਂ ਕਸ਼ਮੀਰ ਅਤੇ ਪੰਜਾਬ ਦੇ ਬਾਰਡਰਾਂ 'ਤੇ ਬੈਠਣਾ ਹੈ, ਜਿਸ ਨੂੰ ਪੰਜਾਬਆਂ ਵਲੋਂ ਨਾਕਾਮਯਾਬ ਕਰਨਾ ਹੈ।
ਕੈਪਟਨ ਦਾ ਕਹਿਣਾ ਕਿ ਪੰਜਾਬੀਆਂ ਨੇ ਦੇਸ਼ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਅਜਿਹੀ ਕੋਈ ਘਟਨਾ ਦੇਕਦੇ ਹੋ ਤਾਂ ਇਸ ਦੀ ਜਾਣਕਾਰੀ ਪੁਲਿਸ ਕੋਲ ਦੇਣ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਕਿ ਫੌਜ ਬਾਰਡਰਾਂ 'ਤੇ ਆਪਣੀ ਡਿਊਟੀ ਨਿਬਾ ਰਹੀ ਹੈ ਤਾਂ ਸਾਨੂੰ ਵੀ ਆਪਣੀ ਜਿੰਮੇਵਾਰੀ ਸਮਝਣ ਦੀ ਲੋੜ ਹੈ।