ETV Bharat / city

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼: ਕੈਪਟਨ ਅਮਰਿੰਦਰ - ਅਰਵਿੰਦ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਜਾਅਲੀ ਆਦਮੀ ਹੈ।

ਅਰਵਿੰਦ ਕੇਜਰੀਵਾਲ ਪਹਿਲੇ ਦਿਨ ਤੋਂ ਹੀ ਜਾਅਲੀ ਹੈ: ਕੈਪਟਨ ਅਮਰਿੰਦਰ

author img

By

Published : Dec 18, 2020, 7:52 PM IST

ਚੰਡੀਗੜ੍ਹ: ਜ਼ਿਲ੍ਹਾ ਮੁਹਾਲੀ ਦੇ ਪਿੰਡ ਬਹਿਲੋਲ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੱਚਿਆਂ ਨੂੰ ਦੂਜੇ ਪੜਾਅ ਵਿੱਚ ਸਮਾਰਟਫ਼ੋਨ ਵੰਡੇ। ਇਸ ਦੌਰਾਨ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ।

ਸਮਾਰਟਫ਼ੋਨ ਵੰਡਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਮਹੀਨੇ ਦੇ ਖ਼ਤਮ ਹੋਣ ਤੋਂ ਪਹਿਲਾਂ ਸਾਰੇ ਬੱਚਿਆਂ ਨੂੰ ਫੋਨ ਵੰਡ ਦਿੱਤੇ ਜਾਣਗੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਉੱਪਰ ਕੋਈ ਅਸਰ ਨਾ ਪਵੇ ਅਤੇ ਪਹਿਲੇ ਪੜਾਅ ਵਿੱਚ ਪੰਜਾਹ ਹਜ਼ਾਰ ਫੋਨ ਵੰਡੇ ਗਏ ਸਨ। ਅੱਜ ਦੂਸਰੇ ਪੜਾਅ ਵਿਚ ਅੱਸੀ ਹਜ਼ਾਰ ਫ਼ੋਨ ਵੰਡੇ ਗਏ ਹਨ ਅਤੇ ਜਲਦ ਹੀ ਤੀਸਰੇ ਪੜਾਅ ਵਿੱਚ ਬਾਕੀ ਦੇ ਬੱਚਿਆਂ ਨੂੰ ਵੀ ਫੋਨ ਵੰਡ ਦਿੱਤੇ ਜਾਣਗੇ

ਅਰਵਿੰਦ ਕੇਜਰੀਵਾਲ ਪਹਿਲੇ ਦਿਨ ਤੋਂ ਹੀ ਜਾਅਲੀ ਹੈ: ਕੈਪਟਨ ਅਮਰਿੰਦਰ

ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨੇ ਲਾਉਂਦਿਆਂ ਕਿਹਾ ਕੈਪਟਨ ਨੇ ਕਿਹਾ ਕਿ ਦਿੱਲੀ ਵਿੱਚ ਹੁਣ ਕੇਜਰੀਵਾਲ ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਮਤਾ ਪਾਸ ਕਰ ਮਹਿਜ਼ ਡਰਾਮਾ ਕਰ ਰਹੇ ਹਨ।

ਕੈਪਟਨ ਨੇ ਕਿਹਾ ਕਿ ਪਹਿਲਾਂ ਦਿੱਲੀ ਵਿੱਚ ਨਵੇਂ ਖੇਤੀ ਕਾਨੂੰਨ ਲਾਗੂ ਕਰਦੇ ਹਨ ਤੇ ਹੁਣ ਯੂ-ਟਰਨ ਲੈਂਦਿਆਂ ਵਿਧਾਨ ਸਭਾ ਵਿੱਚ ਕਾਪੀਆਂ ਪਾੜ ਕਿਸਾਨਾਂ ਦੀ ਹਮਦਰਦੀ ਲੈਣਾ ਚਾਹੁੰਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤਾਂ ਪਹਿਲੇ ਹੀ ਦਿਨ ਤੋਂ ਕਹਿ ਰਿਹਾ ਹਾਂ ਕਿ ਅਰਵਿੰਦ ਕੇਜਰੀਵਾਲ ਜਾਅਲੀ ਸਿਆਸਤਦਾਨ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.