ਚੰਡੀਗੜ੍ਹ: ਜਿੱਥੇ ਇੱਕ ਪਾਸੇ ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦਾ ਚੋਣ ਦੰਗਲ ਭੱਖ ਚੁੱਕਿਆ ਹੈ। ਜਿਸ ਕਰਕੇ ਹਰ ਪਾਰਟੀ ਆਪਣੀ ਜਿੱਤ ਦੇ ਲਈ ਦਾਅਵੇ 'ਤੇ ਹੱਥ ਕੰਡੇ ਅਪਣਾ ਰਹੀ ਹੈ।
ਉਥੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ (Government employees) ਨੂੰ ਸਵੇਰੇ 9 ਵਜੇ ਦਫ਼ਤਰਾਂ ਵਿੱਚ ਹਾਜ਼ਰ ਹੋਣ ਦਾ ਫਰਮਾਨ ਵੀ ਜਾਰੀ ਕੀਤਾ ਹੈ। ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਹ ਵੀ ਸਾਫ਼ ਕਰ ਦਿੱਤਾ ਹੈ ਕਿ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ ਹੋ ਸਕਦੀ ਹੈ।
![ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਿਰਦੇਸ਼](https://etvbharatimages.akamaized.net/etvbharat/prod-images/img-20210921-wa0001_2109newsroom_1632187848_722.jpg)
ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਲਈ, ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸੂਬਾ/ਜ਼ਿਲ੍ਹਾ/ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫ਼ਤਰੀ ਸਮੇਂ ਤਕ ਜਨਤਾ ਲਈ ਉਪਲਬਧ ਰਹਿਣ।
ਮੁਖ ਮੰਤਰੀ ਨੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਨਤਾ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ 'ਤੇ ਨਜ਼ਰ ਰੱਖੀ ਜਾ ਸਕੇ।"
ਇਸ ਦੌਰਾਨ, ਮੁਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰਾਂ/ਵਿਭਾਗ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਦਫਤਰਾਂ ਵਿੱਚ ਗਤੀਵਿਧੀਆਂ/ਰਿਕਾਰਡਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਖੁੱਲ੍ਹੇ ਗੱਫੇ!