ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਵਧਾਈ ਦਿੱਤੀ ਕਿ ਸਿਹਤ ਤੇ ਵੈਲਨੈਸ ਸੈਂਟਰਾਂ ਨੂੰ ਚਲਾਉਣ ਦੇ ਮਾਮਲੇ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਪੰਜਾਬ ਨੇ ਗੁਆਂਢੀ ਸੂਬਿਆਂ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਤੋਂ ਅੱਗੇ ਰਹਿੰਦਿਆਂ ਸਿਖਰਲੀ ਰੈਂਕਿੰਗ ਹਾਸਲ ਕੀਤੀ।
ਭਾਰਤ ਸਰਕਾਰ ਵੱਲੋਂ ਜਾਰੀ ਤਾਜ਼ਾ ਰੈਂਕਿੰਗ ਵਿੱਚ ਪੰਜਾਬ ਦਾ ਪਹਿਲਾ ਸਥਾਨ ਦਰਸਾਉਂਦਾ ਹੈ ਕਿ ਸੂਬੇ ਵਿੱਚ ਬਿਹਤਰ ਸਿਹਤ ਬੁਨਿਆਦੀ ਢਾਂਚਾ ਤੇ ਸਿੱਖਿਅਤ ਮਨੁੱਖੀ ਸ਼ਕਤੀ ਹੈ ਜਦੋਂ ਕਿ ਹਰਿਆਣਾ ਇਸ ਸੂਚੀ ਵਿੱਚ ਫਿਸਲ ਕੇ 14ਵੇਂ ਸਥਾਨ 'ਤੇ ਚਲਾ ਗਿਆ ਅਤੇ ਹਿਮਾਚਲ ਪ੍ਰਦੇਸ਼ 9ਵੇਂ ਸਥਾਨ 'ਤੇ ਹੈ। ਦਿੱਲੀ ਜਿਸ ਦੇ ਸਿਹਤ ਮਾਡਲ ਬਾਰ ਜ਼ਿਆਦਾ ਰੌਲਾ ਹੈ, 29ਵੇਂ ਸਥਾਨ 'ਤੇ ਹੈ।
-
CM @capt_amarinder Singh congratulated state Health & Family Welfare Deptt. for Punjab’s top ranking among best performing states in operationalisation of Health and Wellness Centers, way ahead of neighbouring Delhi, Haryana and Himachal Pradesh. https://t.co/Ysqv5Wsccy
— CMO Punjab (@CMOPb) August 17, 2020 " class="align-text-top noRightClick twitterSection" data="
">CM @capt_amarinder Singh congratulated state Health & Family Welfare Deptt. for Punjab’s top ranking among best performing states in operationalisation of Health and Wellness Centers, way ahead of neighbouring Delhi, Haryana and Himachal Pradesh. https://t.co/Ysqv5Wsccy
— CMO Punjab (@CMOPb) August 17, 2020CM @capt_amarinder Singh congratulated state Health & Family Welfare Deptt. for Punjab’s top ranking among best performing states in operationalisation of Health and Wellness Centers, way ahead of neighbouring Delhi, Haryana and Himachal Pradesh. https://t.co/Ysqv5Wsccy
— CMO Punjab (@CMOPb) August 17, 2020
ਸਿਹਤ ਵਿਭਾਗ ਜੋ ਇਸ ਸਮੇਂ ਕੋਵਿਡ ਮਹਾਂਮਾਰੀ ਨਾਲ ਲੜ ਰਿਹਾ ਹੈ, ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਆਪਣੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰ ਕੇ ਉਨ੍ਹਾਂ ਦੀ ਸਰਕਾਰ ਦੀ ਸਾਰਿਆਂ ਨੂੰ ਕਿਫਾਇਤੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਟੀਚੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਖਾਸ ਕਰਕੇ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਜਦੋਂ ਇਨ੍ਹਾਂ ਸਥਿਤੀਆਂ ਨੇ ਮੈਡੀਕਲ ਤੇ ਸਿਹਤ ਢਾਂਚੇ ਵਿੱਚ ਵਧੇਰੇ ਨਿਵੇਸ਼ ਕਰਨ ਦੀ ਲੋੜ ਨੂੰ ਦਰਸਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੋਹਰੀ ਸਥਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਮਰਪਿਤ ਸਟਾਫ ਦੀ ਸਖਤ ਮਿਹਨਤ ਸਦਕਾ ਸੰਭਵ ਹੋਇਆ ਹੈ ਜਿਸ ਵਿੱਚ ਡਾਕਟਰ, ਪੈਰਾਮੈਡਿਕਸ ਤੇ ਸਿਹਤ ਕਾਮੇ ਸ਼ਾਮਲ ਹਨ ਜਿਨ੍ਹਾਂ ਨੇ ਕੋਰੋਨਾ ਯੋਧੇ ਬਣ ਕੇ ਦਿਨ-ਰਾਤ ਕੰਮ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹਾਨ ਪ੍ਰਾਪਤੀ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੀ ਵੀ ਭਰਵੀਂ ਪ੍ਰਸੰਸਾ ਕੀਤੀ।
ਮੁੱਖ ਮੰਤਰੀ ਨੇ ਸਿਹਤ ਤੇ ਵੈਲਨੈਸ ਸੈਂਟਰਾਂ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਇਨ੍ਹਾਂ ਕੇਂਦਰਾਂ ਨੇ ਨਾ ਸਿਰਫ ਮਹਾਂਮਾਰੀ ਤੇ ਲੌਕਡਾਊਨ ਦੇ ਸਮੇਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਰੋਜ਼ਮਰਾਂ ਦੀਆਂ ਸੇਵਾਵਾਂ ਦਿੱਤੀਆਂ ਬਲਕਿ ਕੋਵਿਡ ਖਿਲਾਫ ਜੰਗ ਵਿੱਚ ਵੀ ਵੱਡਾ ਸਹਿਯੋਗ ਦਿੱਤਾ।
ਸੈਂਟਰ ਦੀਆਂ ਟੀਮਾਂ ਨੇ ਅੱਗੇ ਲੱਗ ਕੇ ਕੋਵਿਡ ਦੇ ਸ਼ੱਕੀਆਂ ਦੇ ਸੈਂਪਲ ਲਏ ਅਤੇ ਇਹ ਟੀਮਾਂ ਨਿਰੰਤਰ ਘਰਾਂ ਵਿੱਚ ਏਕਾਂਤਵਾਸ ਵਿੱਚ ਠਹਿਰੇ ਲੋਕਾਂ ਨੂੰ ਵੀ ਮਿਲਦੀਆਂ ਰਹੀਆਂ ਤਾਂ ਜੋ ਕੋਰੋਨਾ ਦੇ ਲੱਛਣ ਪਾਏ ਜਾਣ 'ਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਸਕਣ। ਇਨ੍ਹਾਂ ਟੀਮਾਂ ਨੇ ਕੋਵਿਡ ਦੇ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਲੱਭਣ ਵਿੱਚ ਵੀ ਸੇਵਾਵਾਂ ਨਿਭਾਈਆਂ।
ਕੋਵਿਡ-19 ਦੇ ਸੰਕਟ ਦੇ ਸਮੇਂ ਦੌਰਾਨ ਵੀ ਇਨ੍ਹਾਂ ਸਿਹਤ ਤੇ ਵੈਲਨੈਸ ਸੈਂਟਰਾਂ ਵਿੱਚ ਪਿਛਲੇ ਪੰਜ ਮਹੀਨਿਆਂ ਵਿੱਚ 6.8 ਲੱਖ ਦਿਲ ਦੇ ਮਰੀਜ਼ਾਂ, ਸ਼ੂਗਰ ਦੇ 4 ਲੱਖ ਤੇ 6 ਲੱਖ ਮੂੰਹ, ਛਾਤੀ ਜਾਂ ਸਰਵਾਈਕਲ ਦੇ ਕੈਂਸਰ ਦੇ ਮਰੀਜਾਂ ਦੀ ਸਕੀਰਨਿੰਗ ਕੀਤੀ। 2.4 ਦਿਲ ਦੇ ਰੋਗਾਂ ਦੇ ਮਰੀਜ਼ਾਂ ਅਤੇ 1.4 ਲੱਖ ਸ਼ੂਗਰ ਦੇ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ।
ਮਾਰਚ 2020 ਵਿੱਚ ਪੰਜਾਬ ਸਰਕਾਰ ਨੇ ਸਿਹਤ ਤੇ ਵੈਲਨੈਸ ਸੈਂਟਰਾਂ ਵਿੱਚ ਟੈਲੀਮੈਡੀਸਨ ਦੀ ਵੀ ਸ਼ੁਰੂਆਤ ਕੀਤੀ ਅਤੇ ਚੰਡੀਗੜ੍ਹ ਦੇ ਸੈਕਟਰ 11 ਵਿਖੇ 4 ਮੈਡੀਕਲ ਅਫਸਰਾਂ ਨਾਲ ਟੈਲੀਮੈਡੀਸਨ ਦਾ ਮੱਖ ਕੇਂਦਰ ਸਥਾਪਿਤ ਕੀਤਾ ਗਿਆ। ਇਸ ਪਹਿਲਕਦਮੀ ਤਹਿਤ ਸਿਹਤ ਤੇ ਵੈਲਨੈਸ ਸੈਂਟਰ ਸਬ ਸੈਂਟਰ ਦਾ ਕਮਿਊਨਿਟੀ ਹੈਲਥ ਅਫਸਰ ਵੀਡਿਓ ਕਾਲਿੰਗ ਰਾਹੀਂ ਮੁੱਖ ਕੇਂਦਰ ਦੇ ਮੈਡੀਕਲ ਅਫਸਰਾਂ ਦੇ ਸੰਪਰਕ ਵਿੱਚ ਰਹਿੰਦਾ ਹੈ। ਮੈਡੀਕਲ ਅਫਸਰ ਵਰਚੁਅਲ ਪਲੇਟਫਾਰਮ ਰਾਹੀਂ ਮਰੀਜ਼ ਨੂੰ ਦੇਖਦਾ ਹੈ ਅਤੇ ਸੰਕੇਤ ਤੇ ਲੱਛਣਾਂ ਮੁਤਾਬਕ ਦਵਾਈ ਦੱਸਦਾ ਹੈ। ਇਸ ਤੋਂ ਬਾਅਦ ਕਮਿਊਨਿਟੀ ਹੈਲਥ ਅਫਸਰ ਮਰੀਜ਼ ਨੂੰ ਈ-ਸੰਜੀਵਨੀ ਰਾਹੀਂ ਦੱਸੀ ਵਿਧੀ ਮੁਤਾਬਕ ਦਵਾਈ ਦੇ ਦਿੰਦਾ ਹੈ। ਹੁਣ ਤੱਕ ਇਸ ਵਿਧੀ ਰਾਹੀਂ 5000 ਮਰੀਜ਼ਾਂ ਨੂੰ ਸਲਾਹ ਮਸ਼ਵਰਾ ਦਿੱਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਸਿਹਤ ਤੇ ਵੈਲਨੈਸ ਸਕੀਮ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ 2019 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਤੱਕ ਸੂਬੇ ਭਰ ਵਿੱਚ 2042 ਸੈਂਟਰ ਚੱਲ ਰਹੇ ਹਨ। ਇਨ੍ਹਾਂ ਕੇਂਦਰਾਂ ਵਿੱਚ 1600 ਕਮਿਊਨਿਟੀ ਹੈਲਥ ਅਫਸਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ 823 ਹੋਰ ਕਮਿਊਨਿਟੀ ਹੈਲਥ ਅਫਸਰਾਂ ਨੂੰ ਉਨ੍ਹਾਂ ਦਾ ਕੋਰਸ ਪੂਰਾ ਹੋਣ ਤੋਂ ਬਾਅਦ ਇਸ ਸਾਲ ਦੇ ਅੰਤ ਤੱਕ ਨਿਯੁਕਤ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਲਗਾਏ ਲੌਕਡਾਊਨ ਕਾਰਨ ਬੰਦਿਸ਼ਾਂ ਦੇ ਬਾਵਜੂਦ ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਭਰ ਦੇ ਇਨ੍ਹਾਂ ਸੈਂਟਰਾਂ ਵਿੱਚ 28.1 ਲੱਖ ਮਰੀਜ਼ ਆਏ। ਇਨ੍ਹਾਂ ਸੈਂਟਰਾਂ ਵਿੱਚ ਕਮਿਊਨਿਟੀ ਹੈਲਥ ਅਫਸਰ ਵੱਲੋਂ ਮਲਟੀਪਰਪਜ਼ ਹੈਲਥਵਰਕਰ (ਪੁਰਸ਼ ਤੇ ਮਹਿਲਾ) ਅਤੇ ਆਸ਼ਾ ਵਰਕਰਾਂ ਦੀਆਂ ਟੀਮਾਂ ਨਾਲ ਓ.ਪੀ.ਡੀ.ਸੇਵਾਵਾਂ, ਜਣਨ ਤੇ ਬਾਲ ਸਿਹਤ (ਆਰ.ਸੀ.ਐਚ.) ਸੇਵਾਵਾਂ, ਛੂਤ ਅਤੇ ਗੈਰ ਛੂਤ ਦੇ ਰੋਗਾਂ ਲਈ ਰੋਕਥਾਮ ਅਤੇ ਇਲਾਜ ਦੀਆਂ ਕਲੀਨਿਕਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕੇਂਦਰਾਂ ਵਿੱਚ 27 ਮੁਫਤ ਲੋੜੀਂਦੀਆਂ ਦਵਾਈਆਂ ਤੇ 6 ਡਾਇਗਨੌਸਟਿਕ ਉਪਲੱਬਧ ਹਨ।