ETV Bharat / city

ਸ਼ਾਹੀ ਇਮਾਮ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਸੋਗ - ਭਾਈਚਾਰਕ ਸਾਂਝ

ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਦਿਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਟਵਿਟਰ 'ਤੇ ਇੱਕ ਪੋਸਟ ਰਾਹੀ ਸੋਗ ਜਤਾਇਆ ਹੈ।

ਸ਼ਾਹੀ ਇਮਾਮ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਸੋਗ !

author img

By

Published : Sep 10, 2021, 8:22 PM IST

ਚੰਡੀਗੜ੍ਹ: ਪੰਜਾਬ ਦੇ ਸ਼ਾਹੀ ਇਮਾਮ, ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਆਮ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਟਵਿੱਟਰ 'ਤੇ ਇੱਕ ਪੋਸਟ ਰਾਹੀ ਇਹ ਜਾਣਕਾਰੀ ਦਿੱਤੀ ਹੈ।

  • Chief Minister @Capt_Amarinder Singh condoled the sad demise of Shahi Imam Punjab, Hazrat Maulana Habib Ur Rehman Sa-ani Ludhianvi (63), who passed away at a private hospital in Ludhiana last night after a brief illness. pic.twitter.com/pZlU7ySbBo

    — CMO Punjab (@CMOPb) September 10, 2021 " class="align-text-top noRightClick twitterSection" data=" ">

ਉਹ 63 ਸਾਲਾਂ ਦੇ ਸਨ। ਵੀਰਵਾਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਨੂੰ ਇੱਕ ਅਧਿਆਤਮਕ ਵਿਅਕਤੀ ਦੱਸਿਆ ਜੋ ਹਮੇਸ਼ਾ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਸਨ।

ਉਨ੍ਹਾਂ ਕਿਹਾ ਕਿ ਸ਼ਾਹੀ ਇਮਾਮ ਦੇ ਮਨੁੱਖਤਾ ਦੇ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਮੇਲ-ਜੋਲ ਦੇ ਬੰਧਨ ਨੂੰ ਮਜ਼ਬੂਤ ​​ਕਰਨ ਵਿੱਚ ਪਾਏ ਯੋਗਦਾਨ ਨੂੰ ਰਾਜ ਦੇ ਸਾਰੇ ਲੋਕ ਹਮੇਸ਼ਾ ਯਾਦ ਰੱਖਣਗੇ। ਧਾਰਮਿਕ ਭਾਈਚਾਰੇ ਖਾਸ ਕਰਕੇ ਮੁਸਲਿਮ ਭਾਈਚਾਰੇ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ।

ਇਹ ਵੀ ਪੜ੍ਹੋ:- ਕੈਪਟਨ ਦਾ ਮੁਲਾਜਮਾਂ ਬਾਰੇ ਆਇਆ ਹੁਣ ਇਹ ਸਖ਼ਤ ਫਰਮਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.