ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਨੂੰ ਵੱਡੇ ਪੈਮਾਨੇ 'ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ ਅਤੇ ਮੁੱਖ ਮੰਤਰੀ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ਵਿੱਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਤਿਆਰੀ ਖਾਤਰ ਸਿਹਤ ਸੁਵਿਧਾਵਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।
ਕੋਵਿਡ ਦੀ ਦੂਜੀ ਲਹਿਰ ਲਈ ਪੰਜਾਬ ਤਿਆਰ
ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਦਿੱਲੀ ਸਖ਼ਤ ਲੜਾਈ ਲੜ ਰਹੀ ਹੈ ਅਤੇ ਲੋੜ ਪੈਣ 'ਤੇ ਅਸੀਂ ਹਰ ਸਹਾਇਤਾ ਲਈ ਹਾਜ਼ਰ ਹਾਂ। ਮੈਂ ਇਹ ਪਹਿਲਾਂ ਕਹਿ ਚੁੱਕਾ ਹਾਂ''।
ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ਵਿੱਚ ਦੂਜੀ ਲਹਿਰ ਕਦੋਂ ਆਵੇਗੀ, ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ) ਅਤੇ ਹੋਰ ਸੂਬਿਆਂ/ਖੇਤਰਾਂ ਦੇ ਤਜ਼ਰਬੇ ਦਰਸਾਉਂਦੇ ਹਨ ਕਿ ਇਹ ਸੰਭਾਵਿਤ ਤੌਰ 'ਤੇ ਜ਼ਰੂਰ ਵਾਪਰੇਗਾ। ਉਨ੍ਹਾਂ ਸਿਹਤ ਵਿਭਾਗ ਅਤੇ ਓ.ਟੀ.ਐਸ. ਮੁਲਾਜ਼ਮਾਂ 'ਤੇ ਪੂਰਾ ਵਿਸ਼ਵਾਸ ਜਤਾਇਆ ਕਿ ਉਹ ਇਸ ਵੰਗਾਰ ਖਿਲਾਫ ਮੁੜ ਪੂਰੀ ਇਕਜੁੱਟਤਾ ਨਾਲ ਖੜਨਗੇ।
107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਆਗਾਜ਼
-
We aim to provide quality health services to patients at their door step. Of the planned 3049 ‘Tandrust Punjab Sehat Kendras’, 2046 are already operational & 800 more will be made operational in two months. Today I am happy to dedicate 107 such centres to the people of Punjab. pic.twitter.com/0RengJOpWm
— Capt.Amarinder Singh (@capt_amarinder) November 21, 2020 " class="align-text-top noRightClick twitterSection" data="
">We aim to provide quality health services to patients at their door step. Of the planned 3049 ‘Tandrust Punjab Sehat Kendras’, 2046 are already operational & 800 more will be made operational in two months. Today I am happy to dedicate 107 such centres to the people of Punjab. pic.twitter.com/0RengJOpWm
— Capt.Amarinder Singh (@capt_amarinder) November 21, 2020We aim to provide quality health services to patients at their door step. Of the planned 3049 ‘Tandrust Punjab Sehat Kendras’, 2046 are already operational & 800 more will be made operational in two months. Today I am happy to dedicate 107 such centres to the people of Punjab. pic.twitter.com/0RengJOpWm
— Capt.Amarinder Singh (@capt_amarinder) November 21, 2020
ਸੂਬੇ ਅੰਦਰ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਡਿਜੀਟਲੀ ਆਗਾਜ਼ ਕਰਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਜਿਨ੍ਹਾਂ ਮਹਿਜ ਤਿੰਨ ਵਰ੍ਹਿਆਂ ਵਿੱਚ ਹੀ ਇਨ੍ਹਾਂ ਕੇਂਦਰਾਂ ਦੀ ਕਾਮਯਾਬੀ ਦੀ ਕਹਾਣੀ ਸਿਰਜੀ ਹੈ।
ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਪੰਜਾਬ ਨੂੰ ਪਹਿਲੇ ਦਰਜੇ ਦਾ ਸੂਬਾ ਬਣਾਉਣ ਵਿੱਚ ਸੂਬਾ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਹਤ ਸੁਵਿਧਾਵਾਂ ਦੀ ਮਜ਼ਬੂਤੀ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਖਾਸਕਰ ਦੂਜੇ ਤੇ ਤੀਜੇ ਦਰਜੇ ਦੀਆਂ ਸੁਵਿਧਾਵਾਂ ਉੱਤੇ, ਜਿਸ ਦਾ ਉਦੇਸ਼ ਬਿਨਾਂ ਦੇਰੀ ਟੈਸਟਿੰਗ ਤੇ ਇਲਾਜ ਨਾਲ ਕੀਮਤੀ ਜਾਨਾਂ ਬਚਾਉਣਾ ਹੈ। ਲੋਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਨਾ ਜਾਣ, ਘਰਾਂ ਅੰਦਰ ਰਹਿਣ, ਵੱਡੇ ਇਕੱਠ ਤੇ ਸਮਾਜਿਕ ਸਮਾਗਮ ਨਾ ਕਰਨ ਲਈ ਅਪੀਲ ਕਰਦਿਆਂ ਮੁੱਖ ਮੰਤਰੀ ਵੱਲੋਂ ਪੂਰੀਆਂ ਸਾਵਧਾਨੀਆਂ ਖਾਸਕਰ ਵਾਰ-ਵਾਰ ਹੱਥ ਸਾਫ ਕਰਨ ਅਤੇ ਮਾਸਕ ਪਹਿਨਣ ਲਈ ਜ਼ੋਰ ਦਿੱਤਾ ਗਿਆ।
ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਉਠਾਏ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਤੇ ਤੀਜੇ ਪੱਧਰ ਦੀਆਂ ਇਲਾਜ ਸੁਵਿਧਾਵਾਂ ਵਿਖੇ ਮਰੀਜ਼ਾਂ ਲਈ ਇਲਾਜ ਵਿਵਸਥਾ ਅਤੇ ਟੈਸਟਿੰਗ ਸੁਵਿਧਾਵਾਂ ਵੱਡੇ ਪੈਮਾਨੇ 'ਤੇ ਵਧਾਉਣ ਦੇ ਨਾਲ-ਨਾਲ ਪਲਾਜ਼ਮਾਂ ਬੈਂਕ ਖੋਲ੍ਹੇ ਜਾ ਚੁੱਕੇ ਹਨ ਅਤੇ ਮਿਸ਼ਨ ਫਤਿਹ ਤਹਿਤ ਘਰਾਂ ਅੰਦਰ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਮੁਫਤ ਕੋਰੋਨਾ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।
ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ
ਮੁੱਖ ਮੰਤਰੀ ਨੇ ਦੱਸਿਆ ਕਿ 184.95 ਕਰੋੜ ਦੀ ਲਾਗਤ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਹੋਰ ਸਾਮਾਨ ਮੂਹਰਲੀ ਕਤਾਰ ਦੇ ਸਿਹਤ ਕਾਮਿਆਂ ਨੂੰ ਸਪਲਾਈ ਕੀਤੇ ਜਾ ਚੁੱਕੇ ਹਨ। ਲੈਵਲ-1, 2 ਅਤੇ 3 ਦੀਆਂ ਸੁਵਿਧਾਵਾਂ ਵਿਖੇ ਸਾਰੇ ਕੋਵਿਡ ਮਰੀਜ਼ਾਂ ਲਈ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੈਵਲ ਤਿੰਨ ਦੇ ਸਾਰੇ ਇਲਾਜ ਕੇਂਦਰਾਂ ਵਿਖੇ ਵੈਂਟੀਲੇਟਰ ਸੁਵਿਧਾ ਅਤੇ ਆਕਸੀਜਨ ਸਿਲੰਡਰ ਮੁਹੱਈਆ ਰਕਵਾਏ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਆਰ-ਪੀ.ਸੀ.ਆਰ, ਰੈਪਿਡ ਐਂਟੀਜਨ ਅਤੇ ਟਰੂਨਟ ਟੈਸਟ ਸੁਵਿਧਾ ਸਾਰੇ ਸ਼ੱਕੀ ਕੋਰੋਨਾ ਮਰੀਜ਼ਾਂ ਲਈ ਮੁਹੱਈਆ ਕਰਵਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਹੈਲਥ ਤੇ ਵੈਲਨੈਸ ਕੇਂਦਰ ਕੋਵਿਡ ਮਹਾਂਮਾਰੀ ਦਰਮਿਆਨ ਸੂਬੇ ਦੇ ਸਿਹਤ ਢਾਂਚੇ ਨੂੰ ਯੋਗਤਾ ਪੱਖੋਂ ਨਵੀਂ ਉਚਾਈ 'ਤੇ ਪਹੁੰਚਾਉਣਗੇ। ਇਹ ਕੇਂਦਰ ਸਮੁੱਚੇ ਸੂਬੇ ਅੰਦਰ ਲੋਕਾਂ ਤੱਕ ਵੱਡੇ ਪੈਮਾਨੇ 'ਤੇ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਵਿੱਚ ਸੂਬਾ ਸਰਕਾਰ ਦੀ ਬਹੁਪੱਖੀ ਤੇ ਦੂਰਗਾਮੀ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਖੋਲ੍ਹੇ ਜਾਣ ਵਾਲੇ 3049 ਕੇਂਦਰਾਂ ਵਿੱਚੋਂ ਹੁਣ ਤੱਕ 2046 ਹੁਣ ਕਾਰਜਸ਼ੀਲ ਹੋ ਚੁੱਕੇ ਹਨ ਅਤੇ ਹੋਰ 800 ਆਉਂਦੇ ਦੋ ਮਹੀਨਿਆਂ ਵਿੱਚ ਚਾਲੂ ਹੋ ਜਾਣਗੇ ਅਤੇ ਬਾਕੀ ਰਹਿੰਦੇ 2021 ਵਿੱਚ ਚਾਲੂ ਹੋ ਜਾਣਗੇ। ਇਹ ਦੱਸਦਿਆਂ ਕਿ ਅਗਸਤ 2020 ਵਿੱਚ ਭਾਰਤ ਸਰਕਾਰ ਵੱਲੋਂ ਸੂਬਿਆਂ ਦੇ ਦਰਜੇ ਸਬੰਧੀ ਜਾਰੀ ਸੂਚੀ ਵਿੱਚ ਢੁੱਕਵੇਂ ਸਮੇਂ 'ਤੇ ਇਹ ਕੇਂਦਰ ਚਾਲੂ ਕਰਨ ਲਈ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ 'ਤੇ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਲਈ ਦਿੱਤੇ ਗਏ ਟੀਚੇ (142 ਫੀਸਦ) ਨੂੰ ਪੰਜਾਬ ਪਹਿਲਾਂ ਹੀ ਪ੍ਰਾਪਤ ਕਰ ਚੁੱਕਾ ਹੈ।
ਬਲਬੀਰ ਸਿੰਘ ਸਿੱਧੂ ਨੇ ਦਿੱਤੀ ਜਾਣਕਾਰੀ
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਰੀਜ਼ਾਂ ਖਾਸਕਰ ਪੇਂਡੂ ਖੇਤਰਾਂ ਅੰਦਰ ਉੱਚ ਪਾਏ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਪੜਾਅਵਾਰ ਸਾਰੇ ਸਬ-ਕੇਂਦਰਾਂ ਨੂੰ ਹੈਲਥ ਤੇ ਵੈਲਨੈੱਸ ਕੇਂਦਰਾਂ ਵਿੱਚ ਤਬਦੀਲ ਕਰੇਗੀ। ਉਨ੍ਹਾਂ ਕਿਹਾ ਕਿ ਮਾਰਚ 2019 ਤੋਂ ਕਰੀਬ 55.8 ਲੱਖ ਮਰੀਜ਼ ਓ.ਪੀ.ਡੀ ਸੇਵਾਵਾਂ ਲੈ ਚੁੱਕੇ ਹਨ ਅਤੇ ਹੋਰ 20 ਲੱਖ ਵਿਅਕਤੀ ਮਾਨਸਿਕ ਦਬਾਓ, 12 ਲੱਖ ਸ਼ੂਗਰ ਲਈ ਅਤੇ 17 ਲੱਖ ਕੈਂਸਰ (ਮੂੰਹ, ਛਾਤੀ ਅਤੇ ਸਰਵਾਈਕਲ) ਦੇ ਇਲਾਜ ਲਈ ਸਕਰੀਨਿੰਗ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 14 ਲੱਖ ਮਰੀਜ਼ਾਂ ਨੂੰ ਦਵਾਈਆਂ ਅਤੇ 18 ਲੱਖ ਮਰੀਜ਼ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾ ਚੁੱਕੇ ਹਨ।