ਚੰਡੀਗੜ੍ਹ: ਸੋਮਵਾਰ ਦੇਰ ਰਾਤ ਪੰਜਾਬ ਪੁਲਿਸ ਦੀ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈਡਕੁਆਟਰ ’ਤੇ ਹਮਲਾ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਜਿੱਥੇ ਇਲਾਕੇ ’ਚ ਸਨਸਨੀ ਦਾ ਮਾਹੌਲ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਦੇ ਮੂਡ ’ਚ ਹੈ। ਦੱਸ ਦਈਏ ਕਿ ਸੀਐੱਮ ਮਾਨ ਵੱਲੋਂ ਧਮਾਕੇ ਦੇ ਮਾਮਲੇ ’ਚ ਪੰਜਾਬ ਡੀਜੀਪੀ ਸਣੇ ਸਾਰੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਗਈ।
'ਮਾਮਲੇ ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ': ਇਸ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਬੀਤੇ ਦਿਨ ਨਾਲ ਹੋਇਆ ਧਮਾਕੇ ਤੇ ਪੂਰੀ ਡਿਟੇਲ ਨਿਕਲ ਰਹੀਆਂ ਹਨ। ਮਾਮਲੇ ’ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ,ਕੁਝ ਹੋਰ ਗ੍ਰਿਫਤਾਰੀਆਂ ਹੋ ਜਾਣਗੀਆਂ। ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸਨੇ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਸ਼ਾਮ ਤੱਕ ਕਾਫੀ ਕੁਝ ਕਲੀਅਰ ਹੋ ਜਾਵੇ। ਇਸ ਇੰਟੇਲੀਜੈਂਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
'ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ': ਮੁਹਾਲੀ ਵਿਖੇ ਹੋਏ ਧਮਾਕੇ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕਦੋਂ ਹੋਇਆ ਧਮਾਕਾ: ਮੁਹਾਲੀ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਦਫਤਰ ਦੀ ਕੀ ਬਿਲਡਿੰਗ ਦੀ ਤੀਜੀ ਮੰਜ਼ਿਲ 'ਤੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਕਿਹਾ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੈਨਲ ਗ੍ਰੇਨੇਡ) ਡਿੱਗਿਆ ਅਤੇ ਇਸ ਨੇ ਧਮਾਕੇ ਵਰਗੀ ਆਵਾਜ਼ ਕੀਤੀ। ਧਮਾਕਾ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਨੇਡ ਨਹੀਂ ਫਟਿਆ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
-
Visuals of Punjab CM Bhagwant Mann's meeting with DGP and other officers over last night's explosion in Mohali pic.twitter.com/YNg4uX33Gz
— ANI (@ANI) May 10, 2022 " class="align-text-top noRightClick twitterSection" data="
">Visuals of Punjab CM Bhagwant Mann's meeting with DGP and other officers over last night's explosion in Mohali pic.twitter.com/YNg4uX33Gz
— ANI (@ANI) May 10, 2022Visuals of Punjab CM Bhagwant Mann's meeting with DGP and other officers over last night's explosion in Mohali pic.twitter.com/YNg4uX33Gz
— ANI (@ANI) May 10, 2022
ਗ੍ਰਨੇਡ ਹਮਲੇ ਕਾਰਨ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧ ਵੀ ਨੁਕਸਾਨੀ ਗਈ। ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਦੀਆਂ ਕਵਿੱਕ ਐਕਸ਼ਨ ਟੀਮਾਂ ਵੀ ਮਦਦ ਲਈ ਮੋਹਾਲੀ ਪਹੁੰਚ ਰਹੀਆਂ ਹਨ, ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ: LIVE UPDATES : ਮੁਹਾਲੀ ਧਮਾਕੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਜਾਰੀ