ਚੰਡੀਗੜ੍ਹ: ਪੰਜਾਬ ਦੇ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦਾ 16 ਅਕਤੂਬਰ ਨੂੰ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਇਸ ਕਤਲ ਦੀ ਵਾਰਦਾਤ ਦੀ ਜਾਂਲ ਲਈ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।
-
Chief Minister @capt_amarinder Singh ordered constitution of SIT headed by DIG Ferozepur to probe all angles of fatal attack on Shaurya Chakra awardee Comrade Balwinder Singh. Condoling the death of Balwinder Singh, CM directed @DGPPunjabPolice to ensure speedy investigation.
— CMO Punjab (@CMOPb) October 16, 2020 " class="align-text-top noRightClick twitterSection" data="
">Chief Minister @capt_amarinder Singh ordered constitution of SIT headed by DIG Ferozepur to probe all angles of fatal attack on Shaurya Chakra awardee Comrade Balwinder Singh. Condoling the death of Balwinder Singh, CM directed @DGPPunjabPolice to ensure speedy investigation.
— CMO Punjab (@CMOPb) October 16, 2020Chief Minister @capt_amarinder Singh ordered constitution of SIT headed by DIG Ferozepur to probe all angles of fatal attack on Shaurya Chakra awardee Comrade Balwinder Singh. Condoling the death of Balwinder Singh, CM directed @DGPPunjabPolice to ensure speedy investigation.
— CMO Punjab (@CMOPb) October 16, 2020
ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।
ਐਸ.ਆਈ.ਟੀ. ਬਾਰੇ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਫਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉੱਤੇ ਅਧਾਰਿਤ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿ੍ਰਤਕ ਦੇ ਘਰ ਪਹੁੰਚੇ ਅਤੇ ਇਨ੍ਹਾਂ ਵਿੱਚੋਂ ਇੱਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ। ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।
ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ।