ETV Bharat / city

ਲਾਪਤਾ ਨੌਜਵਾਨਾਂ ਦਾ ਮਾਮਲਾ: ਪੰਜਾਬ ਦੇ ਕੈਬਿਨੇਟ ਮੰਤਰੀ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ

26 ਜਨਵਰੀ ਨੂੰ ਟਰੈਕਟਰ ਰੈਲੀ ਤੇ ਲਾਲ ਕਿੱਲ੍ਹੇ 'ਤੇ ਹੋਏ ਹੰਗਾਮੇ ਮਗਰੋਂ ਪੰਜਾਬ ਦੇ ਕਈ ਕਿਸਾਨ ਲਾਪਤਾ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਤਿੰਨ ਕੈਬਿਨੇਟ ਮੰਤਰੀਆਂ ਦੇ ਵਫ਼ਦ ਨੇ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਲਾਪਤਾ ਤੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਲੋਕਾਂ ਦਾ ਕੇਸ ਲੜਨ ਲਈ ਪੰਜਾਬ ਸਰਕਾਰ ਵੱਲੋਂ 40 ਵਕੀਲਾਂ ਦੀ ਟੀਮ ਦਾ ਗਠਨ ਕੀਤਾ ਗਿਆ ਹੈ।

ਲਾਪਤਾ ਨੌਜਵਾਨਾਂ ਦਾ ਮਾਮਲਾ: ਪੰਜਾਬ ਦੇ ਕੈਬਿਨੇਟ ਮੰਤਰੀ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ
ਲਾਪਤਾ ਨੌਜਵਾਨਾਂ ਦਾ ਮਾਮਲਾ: ਪੰਜਾਬ ਦੇ ਕੈਬਿਨੇਟ ਮੰਤਰੀ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ
author img

By

Published : Feb 1, 2021, 10:23 PM IST

ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਨੌਜਵਾਨ/ਲੋਕਾਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਿਨੇਟ ਮੰਤਰੀਆਂ ਦਾ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦਾ ਮਾਮਲਾ ਵੀ ਚੁੱਕਿਆ। ਇਸ ਵਫ਼ਦ 'ਚ ਪੰਜਾਬ ਸਰਕਾਰ ਦੇ ਤਿੰਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਹਰਵਿੰਦਰ ਸਿੰਘ ਸਿਰਸਾ ਤੇ ਇੱਕ ਵਿਧਾਇਕ ਰਾਜ ਕੁਮਾਰ ਚੱਬੇਵਾਲ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਕੇਸਾਂ ਦੀ ਪੈਰਵਾਈ ਲਈ 40 ਵਕੀਲਾਂ ਦੀ ਟੀਮ ਗਠਿਤ

ਗ੍ਰਹਿ ਮੰਤਰੀ ਨਾਲ ਮੁਲਾਕਾਤ ਦੇ ਦੌਰਾਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਅਤੇ ਲੋਕਾਂ ਦੇ ਕੇਸ ਲੜਨ ਲਈ ਪੰਜਾਬ ਸਰਕਾਰ ਵੱਲੋਂ 40 ਵਕੀਲਾਂ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵੱਲੋਂ ਜਲਦ ਹੀ ਇਨ੍ਹਾਂ ਮਾਮਲਿਆਂ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗ੍ਰਿਫ਼ਤਾਰ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਰਕੇ ਵਕਾਲਤਨਾਮੇ ਸਾਇਨ ਕਰਵਾਏਗੀ ਤੇ ਕੇਸਾਂ ਦੀ ਬਿਨ੍ਹਾਂ ਕਿਸੇ ਫ਼ੀਸ ਦੇ ਕਾਨੂੰਨੀ ਪੈਰਵੀ ਕਰੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗ੍ਰਿਫ਼ਤਾਰ ਲੋਕਾਂ ਪ੍ਰਤੀ ਨਰਮ ਵਤੀਰਾ ਅਪਨਾਉਣ ਦੀ ਅਪੀਲ ਕੀਤੀ ਗਈ।

ਗ੍ਰਿਫ਼ਤਾਰ ਲੋਕਾਂ ਦੀ ਸੂਚੀ ਗ੍ਰਹਿ ਮੰਤਰਾਲੇ ਦੀ ਵੈਬਸਾਈਟ 'ਤੇ

ਮੰਤਰੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ ਅਤੇ ਹੋਰਨਾਂ ਲੋਕਾਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ। ਜਿਸ ਦੇ ਤਹਿਤ ਅਜਿਹੇ ਲਾਪਤਾ ਲੋਕਾਂ ਦਾ ਪਤਾ ਲਗਾਉਣ ਸਬੰਧੀ ਅੱਜ ਇਹ ਮੀਟਿੰਗ ਕੀਤੀ ਗਈ। ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮੁਲਾਕਾਤ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਸੂਚੀ ਗ੍ਰਹਿ ਮੰਤਰਾਲੇ ਵੱਲੋਂ ਵੈੱਬਸਾਇਟ ਉੱਤੇ ਪਾ ਦਿੱਤੀ ਗਈ ਹੈ।ਇਸਤੋਂ ਇਲਾਵਾ ਜੇਕਰ ਪੰਜਾਬ ਸਰਕਾਰ ਵੱਲੋਂ ਲਾਪਤਾ ਲੋਕਾਂ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ। ਖੇਤੀ ਕਾਨੂੰਨਾਂ ਤੇ ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ।

ਕੇਂਦਰੀ ਮੰਤਰੀ ਵੱਲੋਂ ਮਾਮਲੇ 'ਤੇ ਹਾਂ-ਪੱਖੀ ਹੁੰਗਾਰਾ

ਮੰਤਰੀ ਨੇ ਦੱਸਿਆ ਕਿ ਇਸ ਸੰਵੇਦਨਸ਼ੀਲ ਮਸਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਾਂ-ਪੱਖੀ ਅਤੇ ਸੰਜੀਦਾ ਹੁੰਗਾਰਾ ਦਿੱਤਾ ਗਿਆ। ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਹਲਾਤਾਂ ਬਾਰੇ ਕਿਸਾਨ ਮੰਗਾਂ ਦੇ ਹੱਲ ਲਈ ਜਲਦ ਕਦਮ ਚੁੱਕੇ ਜਾਣ 'ਤੇ ਜੋਰ ਦਿੱਤਾ ਗਿਆ। ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.