ETV Bharat / city

Punjab Congress Crisis:ਤਿੰਨ ਮੈਂਬਰੀ ਪੈਨਲ ਅੱਜ ਹਾਈਕਮਾਂਡ ਨੂੰ ਸੌਂਪੇਗਾ ਆਪਣੀ ਰਿਪੋਰਟ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਲਈ ਪਾਰਟੀ ਦੀ ਹਾਈਕਮਾਂਡ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਨੇ ਤਿੰਨ ਦਿਨ ਪੰਜਾਬ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰ ਇੱਕ ਰਿਪੋਰਟ ਤਿਆਰ ਕੀਤੀ। ਤਿਆਰ ਰਿਪੋਰਟ ਨੂੰ ਅੱਜ ਤਿੰਨ ਮੈਂਬਰੀ ਕਮੇਟੀ ਪਾਰਟੀ ਦੀ ਹਾਈਕਮਾਂਡ ਸੋਨੀਆ ਗਾਂਧੀ ਨੂੰ ਸੌਂਪੇਗੀ।

ਫੋੋਟੋ
ਫੋੋਟੋ
author img

By

Published : Jun 9, 2021, 7:24 AM IST

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਲਈ ਪਾਰਟੀ ਦੀ ਹਾਈਕਮਾਂਡ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਨੇ ਤਿੰਨ ਦਿਨ ਪੰਜਾਬ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰ ਇੱਕ ਰਿਪੋਰਟ ਤਿਆਰ ਕੀਤੀ। ਤਿਆਰ ਰਿਪੋਰਟ ਨੂੰ ਅੱਜ ਤਿੰਨ ਮੈਂਬਰੀ ਕਮੇਟੀ ਪਾਰਟੀ ਦੀ ਹਾਈਕਮਾਂਡ ਸੋਨੀਆ ਗਾਂਧੀ ਨੂੰ ਸੌਂਪੇਗੀ।

ਤਿੰਨ ਮੈਂਬਰੀ ਕਮੇਟੀ ਅੱਗੇ ਮੰਤਰੀਆਂ ਵਿਧਾਇਕਾਂ ਨੇ ਰੱਖਿਆ ਆਪਣਾ-ਆਪਣਾ ਪੱਖ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਮਲਿਕਾ ਅਰਜੁਨ ਖੜਗੇ ਅਤੇ ਜੈ ਪ੍ਰਕਾਸ਼ ਅਗਰਵਾਲ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਅੱਗੇ ਕਾਂਗਰਸ ਦੇ ਵਿਧਾਇਕਾਂ ਨੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਦੇ ਰੋਸ ਨੂੰ ਜਾਹਰ ਕੀਤਾ। ਕਈ ਵਿਧਾਇਕਾਂ ਦੇ ਇਲਜ਼ਾਮ ਹਨ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਉਨ੍ਹਾਂ ਦੇ ਹਲਕੇ ਵਿੱਚ ਕੰਮ ਤੱਕ ਨਹੀਂ ਕਰਵਾਏ ਗਏ। ਕਮੇਟੀ ਅੱਗੇ ਆਪਣਾ ਪੱਖ ਪੇਸ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਰ ਇਕ ਵਿਧਾਇਕ ਦਾ ਰਿਪੋਰਟ ਕਾਰਡ ਪੇਸ਼ ਕੀਤਾ।

ਕੈਪਟਨ ਅਤੇ ਸਿੱਧੂ ਦਾ ਕਲੇਸ਼

ਬੇਅਦਬੀ ਮਾਮਲੇ ਵਿੱਚ ਲੋਕਾਂ ਨੂੰ ਇਨਸਾਫ ਦਵਾਉਣ ਲਈ ਨਵਜੋਤ ਸਿੰਘ ਸਿੱਧੂ ਪਿਛਲੇ ਸਮੇਂ ਤੋਂ ਆਪਣੇ ਟਵੀਟਾਂ ਰਾਹੀਂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧ ਰਹੇ ਸੀ। ਉਹ ਆਪਣੇ ਟਵੀਟਾਂ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ਮਾਮਲੇ 'ਚ ਦੋਸ਼ੀਆਂ ਨੂੰ ਸਜਾ ਦਵਾਉਣ ਦੀ ਮੰਗ ਕਰ ਰਹੇ ਸੀ। ਸਿੱਧੂ ਵੱਲੋਂ ਟਵੀਟਾਂ ਰਾਹੀਂ ਕੈਪਟਨ ਉੱਤੇ ਕੀਤੇ ਜਾ ਰਹੇ ਹਮਲੇ ਵਧਦੇ ਗਏ ਤੇ ਕਾਂਗਰਸ ਵਿੱਚ ਕਲੇਸ਼ ਪੈਣਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ:CM ਨੇ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ

ਸੋਨੀਆ ਗਾਂਧੀ ਦੇ ਖਾਸਮ ਖਾਸ ਅਤੇ ਕਰੀਬੀ ਮੰਨੇ ਜਾਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਸਿਆਸਤ ਵਿੱਚ ਮੁੜ ਐਕਟਿਵ ਕਰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉੱਪ ਮੁੱਖ ਮੰਤਰੀ ਐਲਾਨੇ ਜਾਣ ਦੀ ਹੈ ਜਾਂ ਫਿਰ ਦਲਿਤ ਅਤੇ ਹਿੰਦੂ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਤਾਂ ਉੱਥੇ ਹੀ ਰਾਹੁਲ ਗਾਂਧੀ ਵੱਲੋਂ ਵੀ ਕੁਝ ਇੱਕ ਵਿਧਾਇਕਾਂ ਨੂੰ ਫੋਨ ਕਰ ਪੰਜਾਬ ਦੇ ਕਾਟੋ ਕਲੇਸ਼ ਦਾ ਪੂਰਾ ਫੀਡ ਬੈਕ ਤਿੰਨ ਮੈਂਬਰੀ ਕਮੇਟੀ ਦੀ ਬੈਠਕ ਤੋਂ ਪਹਿਲਾਂ ਲਿਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.