ETV Bharat / city

ਸੰਗਰੂਰ ਜ਼ਿਮਣੀ ਚੋਣ: ਮੂਸੇਵਾਲਾ ਦੇ ਨਾਂ ’ਤੇ ਚੋਣ ਲੜੇਗੀ ਕਾਂਗਰਸ ਪਾਰਟੀ, ਗੀਤ ਕੀਤਾ ਜਾਰੀ

ਸੰਗਰੂਰ ਜ਼ਿਮਣੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਕਾਂਗਰਸ ਪਾਰਟੀ ਵੱਲੋਂ ਜ਼ਿਮਣੀ ਚੋਣ ਨੂੰ ਲੈ ਕੇ ਚੋਣ ਗੀਤ ਵੀ ਜਾਰੀ ਕੀਤਾ ਹੈ। ਜਿਸ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮ੍ਰਿਤ ਸਰੀਰ ਨੂੰ ਦਿਖਾਇਆ ਗਿਆ ਹੈ। ਜਿਸ ਤੋਂ ਸਾਫ ਜਾਹਿਰ ਹੈ ਕਿ ਕਾਂਗਰਸ ਮੂਸੇਵਾਲਾ ਦੇ ਨਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

ਸੰਗਰੂਰ ਜ਼ਿਮਣੀ ਚੋਣ
ਸੰਗਰੂਰ ਜ਼ਿਮਣੀ ਚੋਣ
author img

By

Published : Jun 13, 2022, 10:01 AM IST

ਚੰਡੀਗੜ੍ਹ: ਸੰਗਰੂਰ ਜ਼ਿਮਣੀ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਈ ਹੋਈ ਹੈ। ਦੂਜੇ ਪਾਸੇ ਸੰਗਰੂਰ ਸੀਟ ਦੇ ਲਈ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਵੱਲੋਂ ਸੰਗਰੂਰ ਜ਼ਿਮਣੀ ਚੋਣ ਦੇ ਲਈ ਗੀਤ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਜ਼ਿਮਣੀ ਚੋਣ ਦੇ ਲਈ ਚੋਣ ਗੀਤ ਜਾਰੀ ਕੀਤਾ ਹੈ। ਇਸ ਗੀਤ ’ਚ ਪੰਜਾਬੀ ਸਿੱਧੂ ਮੂਸੇਵਾਲਾ ਦੇ ਮ੍ਰਿਤ ਸਰੀਰ ਅਤੇ ਸਮਾਧੀ ਦੀ ਤਸਵੀਰ ਵੀ ਦਿਖਾਈ ਗਈ ਹੈ ਜਿਸ ਤੋਂ ਸਾਫ ਪਤਾ ਚਲ ਰਿਹਾ ਹੈ। ਕਾਂਗਰਸ ਪਾਰਟੀ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਣੀ ਚੋਣ ਲੜਣ ਦੀ ਤਿਆਰੀ ਕਰ ਰਹੀ ਹੈ। ਇਸ ਗੀਤ ਨੂੰ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਦਲਵੀਰ ਗੋਲਡੀ ਵੱਲੋਂ ਵੀ ਸਾਂਝਾ ਕੀਤਾ ਗਿਆ ਹੈ

  • Gold ਹੈ ਪੂਰਾ ਦਲਵੀਰ Goldy
    MP ਬਣਾਉਣਾ ਆਪਾਂ ਸੰਗਰੂਰ ਦਾ pic.twitter.com/oxkcC7dfKP

    — Amarinder Singh Raja Warring (@RajaBrar_INC) June 12, 2022 " class="align-text-top noRightClick twitterSection" data=" ">

'ਆਪ' ਦੇ ਬਦਲਾਅ ’ਤੇ ਕਾਂਗਰਸ ਨੇ ਸਾਧੇ ਨਿਸ਼ਾਨੇ: ਕਾਂਗਰਸ ਪਾਰਟੀ ਨੇ ਗੀਤ ਦੇ ਸਹਾਰੇ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ’ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਗੀਤ ਦੇ ਸ਼ੁਰੂ ’ਚ ਹੀ ਸਿੱਧੂ ਮੂਸੇਵਾਲਾ ਦੇ ਮ੍ਰਿਤ ਸਰੀਰ ਨੂੰ ਦਿਖਾ ਕੇ ਆਮ ਆਦਮੀ ਪਾਰਟੀ ਦੇ ਬਦਲਾਅ ਦੀ ਗੱਲ ਕੀਤੀ ਗਈ ਹੈ। ਦੱਸ ਦਈਏ ਕਿ ਵਿਧਾਨਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਪੰਜਾਬ ਚ ਬਦਲਾਅ ਦੀ ਗੱਲ ਆਖ ਕੇ ਸੱਤਾ ’ਚ ਆਈ ਸੀ, ਉਸ ਤੋਂ ਬਾਅਦ ਪੰਜਾਬ ਦੇ ਹਲਾਤਾਂ ਨੂੰ ਲੈ ਕੇ ਕਾਂਗਰਸ ਨੇ ਗੀਤ ਰਾਹੀ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲਿਆ ਹੈ।

ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਘੇਰੀ 'ਆਪ': ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਸਵਾਲਾਂ ’ਚ ਹੈ। ਕਾਂਗਰਸ ਪਾਰਟੀ ਵੱਲੋਂ ਗੀਤ ਦੇ ਪੋਸਟਰ ਚ ਲਿਖਿਆ ਹੈ ਕਿ ਇੱਕ ਮੌਕਾ ਪਿਆ ਪੰਜਾਬ ਨੂੰ ਭਾਰੀ, ਇਸ ਵਾਰ ਜਿੰਮੇਵਾਰੀ ਗੋਲਡੀ ਨੂੰ ਦਿਓ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਚ ਆਮ ਆਦਮੀ ਪਾਰਟੀ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੱਡੀਆਂ ਗ੍ਰਿਫ਼ਤਾਰੀਆਂ, ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗ੍ਰਿਫ਼ਤਾਰ

ਕਾਬਿਲੇਗੌਰ ਹੈ ਕਿ ਸੰਗਰੂਰ ਜ਼ਿਮਣੀ ਚੋਣ ਦੇ ਲਈ ਵੋਟਿੰਗ 23 ਜੂਨ ਨੂੰ ਹੈ ਜਿਸਦੇ ਨਤੀਜੇ 26 ਜੂਨ ਨੂੰ ਇਸਦੇ ਨਤੀਜੇ ਐਲਾਨੇ ਜਾਣਗੇ। ਚੋਣਾਂ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਆਪਣਾ ਪੂਰਾ ਜ਼ੋਰਾ ਲਗਾ ਰਹੀਆਂ ਹਨ। ਸੰਗਰੂਰ ਸੀਟ ਦੇ ਲਈ ਚੋਣ ਪ੍ਰਚਾਰ ਚ ਵੀ ਸਿਆਸੀ ਪਾਰਟੀ ਵੱਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.