ਚੰਡੀਗੜ੍ਹ: ਪੰਜਾਬ ਕਾਂਗਰਸੀ ਆਗੂਆਂ ਵੱਲੋਂ ਸੀਐੱਮ ਰਿਹਾਇਸ਼ ਦੇ ਅੰਦਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਕਾਂਗਰਸੀ ਆਗੂਆਂ ਨੇ ਸੀਐੱਮ ਰਿਹਾਇਸ਼ ਵਿਖੇ ਧਰਨਾ ਪ੍ਰਦਰਸ਼ਨ ਕੀਤਾ। ਪਰ ਬਾਅਦ ਚ ਉਨ੍ਹਾਂ ਨੂੰ ਪੁਲਿਸ ਹਿਰਾਸਤ ਚ ਲੈ ਲਿਆ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਨਾਲ ਮਿਲਣ ਦਾ ਸਮਾਂ ਮੰਗ ਰਹੇ ਸੀ। ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ ਜਿਸ ਤੋਂ ਭੜਕੇ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸੀਐੱਮ ਮਾਨ ਦੇ ਨਾਲ ਮੁਲਾਕਾਤ ਕਰਨ ਦੇ ਲਈ ਕਾਂਗਰਸ ਦੇ ਕਈ ਵੱਡੇ ਆਗੂ ਪਹੁੰਚੇ ਸੀ।
ਧਰਨਾ ਦੇ ਰਹੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਇੱਥੇ ਬੁਲਾਇਆ ਗਿਆ ਸੀ ਪਰ ਬਾਅਦ ਚ ਜਲੀਲ ਕੀਤਾ ਗਿਆ। ਉਨ੍ਹਾਂ ਦੇ ਨਾਲ ਸੀਐੱਮ ਨੇ ਮੁਲਾਕਾਤ ਨਹੀਂ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਧਰਨਾ ਦੇ ਰਹੇ ਕਾਂਗਰਸੀ ਆਗੂ ਪੁਲਿਸ ਹਿਰਾਸਤ ’ਚ: ਮਿਲੀ ਜਾਣਕਾਰੀ ਮੁਤਾਬਿਕ ਸੀਐੱਮ ਰਿਹਾਇਸ਼ ਅੰਦਰ ਧਰਨਾ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਚ ਲੈ ਲਿਆ ਹੈ। ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਹੀ ਚੰਡੀਗੜ੍ਹ ਪੁਲਿਸ ਦੀਆਂ ਬੱਸਾਂ ਸੱਦੀਆਂ ਗਈਆਂ ਸੀ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਸਾਰੇ ਕਾਂਗਰਸੀ ਆਗੂਆਂ ਨੂੰ ਸੀਐੱਮ ਰਿਹਾਇਸ਼ ਤੋਂ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੀਐੱਮ ਮਾਨ ਨੇ ਉਨ੍ਹਾਂ ਦੇ ਨਾਲ ਮੁਲਾਕਾਤ ਨਹੀਂ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਹ ਕਾਨੂੰਨ ਵਿਵਸਥਾ ਦੇ ਮੁੱਦੇ ਅਤੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਕਾਂਗਰਸੀ ਆਗੂਆਂ ਵੱਲੋਂ ਸੀਐੱਮ ਨਾਲ ਮੁਲਾਕਾਤ ਕਰਨੀ ਸੀ।
ਇਹ ਵੀ ਪੜੋ: ਹੈਰਾਨੀਜਨਕ ! ਇੱਕ ਹੋਰ ਸ਼ਰ੍ਹੇਆਮ ਨਸ਼ਾ ਵੇਚਣ ਦੀ ਵੀਡੀਓ ਵਾਇਰਲ