ਚੰਡੀਗੜ੍ਹ: ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਆਪਣੇ ਵਰਕਰਾਂ ਨਾਲ ਸੈਕਟਰ 42 ਤੋਂ ਪੰਜਾਬ ਕਾਂਗਰਸ ਭਵਨ ਤੱਕ ਮਾਰਚ ਕੱਢਿਆ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਹਾਤਮਾ ਗਾਂਧੀ ਦੇ ਸੰਦੇਸ਼ ਤੇ ਉਪਦੇਸ਼ਾਂ 'ਤੇ ਪਹਿਰਾ ਦੇਣ ਦੀ ਗੱਲ ਆਖੀ।
ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਜਿੱਥੇ ਇੱਕ ਪਾਸੇ ਗਾਂਧੀ ਦੀ ਸੋਚ ਨੂੰ ਅੱਗੇ ਵਧਾਉਣ ਦੀ ਗੱਲ ਆਖੀ, ਉੱਥੇ ਹੀ ਗਾਂਧੀ ਦੇ ਸੰਦੇਸ਼ਾਂ ਨੂੰ ਯਾਦ ਕਰਵਾਉਂਦਿਆਂ ਹੋਇਆਂ ਪੰਜਾਬ ਕਾਂਗਰਸ ਪ੍ਰਧਾਨ ਕੇਂਦਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗਾਂਧੀ ਦੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਵਿੱਚ ਠਹਿਰੇ ਸਨ ਗਾਂਧੀ ਜੀ
ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਫ਼ੈਸਲੇ 'ਤੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੋ ਅੱਜ ਦੇ ਹਾਲਾਤ ਹਨ, ਉਨ੍ਹਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਦੋਹਰੀ ਨੀਤੀ ਨਹੀਂ ਅਪਣਾਉਣੀ ਚਾਹੀਦੀ, ਜਦਕਿ ਇੱਕ ਖ਼ਾਸ ਯੂਨੀਫਾਰਮ ਤਿਆਰ ਕਰ ਕੇ ਅੱਤਵਾਦ ਦੇ ਵਿਰੁੱਧ ਲੜਨਾ ਚਾਹੀਦਾ ਹੈ। ਇਸ ਮਾਰਚ ਵਿੱਚ ਮੁੱਖ ਤੌਰ 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪ੍ਰਭਾਰੀ ਆਸ਼ਾ ਕੁਮਾਰੀ, ਸੰਸਦ ਮੈਂਬਰ ਪਰਨੀਤ ਕੌਰ ਅਤੇ ਮਨੀਸ਼ ਤਿਵਾੜੀ ਦੇ ਨਾਲ ਕੈਬਿਨੇਟ ਮੰਤਰੀ ਬਲਬੀਰ ਸਿੱਧੂ ਵੀ ਸ਼ਾਮਲ ਹੋਏ।