ETV Bharat / city

ਪੰਜਾਬ ਕਾਂਗਰਸ ਵਲੋਂ ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ - ਕਾਂਗਰਸ ਪ੍ਰਧਾਨ ਸੁਨੀਲ ਜਾਖੜ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ 'ਚ ਕੋਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਪਾਰਟੀ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ। ਜਿਸ ਦੀ ਅਗਵਾਈ 'ਚ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨਗੇ। ਇਸ ਸਬੰਧੀ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸ਼ੁਰੂਆਤ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰਨਗੇ।

ਪੰਜਾਬ ਕਾਂਗਰਸ ਵਲੋਂ ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ

author img

By

Published : May 3, 2021, 3:11 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ 'ਚ ਕੋਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਪਾਰਟੀ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ। ਜਿਸ ਦੀ ਅਗਵਾਈ 'ਚ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨਗੇ। ਇਸ ਸਬੰਧੀ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸ਼ੁਰੂਆਤ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰਨਗੇ। ਸੂਬੇ ਭਰ ਦੇ ਆਗੂਆਂ ਨਾਲ ਵਰਚੂਅਲ ਕੀਤੀ ਮੀਟਿੰਗ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਅਸੀ ਮੁਸ਼ਕਿਲ ਦੌਰ 'ਚ ਲੰਘ ਰਹੇ ਹਾਂ ਅਤੇ ਅਜਿਹੇ 'ਚ ਆਪਸੀ ਮਦਦ ਦੀ ਬਹੁਤ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਅਜਿਹੇ 'ਚ ਸੂਬਾ ਸਰਕਾਰ ਵਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਜਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟ ਵੀ ਦਿਤੀ ਜਾ ਰਹੀ ਹੈ। ਅਜਿਹੇ ਹਲਾਤਾਂ 'ਚ ਪਾਰਟੀ ਵਲੋਂ ਅਪਣੀ ਜ਼ਿੰਮੇਵਾਰੀ ਸਮਝਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਲਈ ਪਾਰਟੀ ਦੇ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਅਪਣੇ ਇਲਾਕੇ 'ਚ ਕੋਰੋਨਾ ਨਾਲ ਜੰਗ ਲੜ ਰਹੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ। ਉਨ੍ਹਾਂ ਕਿਹਾ ਕਿ ਕਈ ਅਜਿਹੇ ਪਰਿਵਾਰ ਨੇ ਜਿੰਨ੍ਹਾਂ 'ਚ ਸਾਰੇ ਜੀਅ ਹੀ ਪੌਜ਼ੀਟਿਵ ਆ ਗਏ ਹਨ, ਉਥੇ ਖਾਣਾ ਪਹੁੰਚਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਜਿੰਨ੍ਹਾਂ ਨੂੰ ਆਕਸੀਜਨ, ਐਂਬੂਲੈਂਸ ਜਾਂ ਹੋਰ ਡਾਕਟਰੀ ਮਦਦ ਦੀ ਲੋੜ ਹੈ, ਉਨ੍ਹਾਂ ਨੂੰ ਮਦਦ ਕਰਨ 'ਚ ਪਾਰਟੀ ਵਰਕਰ ਸਹਿਯੋਗ ਕਰਨ।

ਜਾਖੜ ਨੇ ਦੱਸਿਆ ਕਿ ਇਸ ਕੰਮ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਨੂੰ ਸੂਬਾ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਕਰਮਬੀਰ ਸਿੰਘ ਸਿੱਧੂ ਨੂੰ ਸੂਬਾ ਕੋ-ਕੋਆਰਡੀਨੇਟਰ ਲਗਾਇਆ ਗਿਆ ਹੈ। ਜੋ ਪੰਜਾਬ ਕਾਂਗਰਸ ਦੇ ਚੰਡੀਗੜ੍ਹ ਦਫ਼ਤਰ 'ਚ ਬੈਠਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜਿਥੇ ਪੰਜਾਬ ਦਾ ਕੋਈ ਵੀ ਵਸਨੀਕ ਫੋਨ ਕਰ ਕੇ ਮਦਦ ਮੰਗ ਸਕੇਗਾ ਅਤੇ ਫਿਰ ਪਾਰਟੀ ਦੇ ਵਰਕਰ ਉਸ ਨੂੰ ਮਦਦ ਮੁਹੱਈਆ ਕਰਵਾਉਣਗੇ। ਜਾਖੜ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਇਹ ਸਾਰਾ ਕੰਮ ਰਾਜਨੀਤੀ ਤੋਂ ਉਪਰ ਉਠ ਕੇ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਪਣੇ ਪੱਧਰ 'ਤੇ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਇਸ ਵੱਡੀ ਸਮਾਜਕ ਸੰਕਟ ਮੌਕੇ ਹਰ ਇੱਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:ਪੰਚਾਇਤੀ ਚੋਣਾਂ ਵਿੱਚ ਲਾੜੀ ਜਿੱਤੀ, ਜੈਮਾਲਾ ਛੱਡ ਪੰਹੁਚੀ ਬੀਡੀਸੀ ਸਰਟੀਫਿਕੇਟ ਲੈਣ

ETV Bharat Logo

Copyright © 2025 Ushodaya Enterprises Pvt. Ltd., All Rights Reserved.