ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 604 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 53 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,53,308 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4842 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਸ ਵਿਚਾਲੇ ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1, 53, 308 ਮਰੀਜ਼ਾਂ ਵਿੱਚੋਂ 1,40,772 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7694 ਐਕਟਿਵ ਮਾਮਲੇ ਹਨ।