ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4957 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 300038 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7902 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 48 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,57,946 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 34190 ਐਕਟਿਵ ਮਾਮਲੇ ਹਨ।