ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 7,327 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 157 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,244 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,85,270 ਹੋ ਗਈ ਹੈ।
![ਫ਼ੋਟੋ](https://etvbharatimages.akamaized.net/etvbharat/prod-images/11620993_thumbna.png)
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 9,317 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 229 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
![ਫ਼ੋਟੋ](https://etvbharatimages.akamaized.net/etvbharat/prod-images/11620993_thum.png)
ਰਾਹਤ ਦੀ ਗੱਲ ਹੈ ਕਿ 3,15,845 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 60,108 ਐਕਟਿਵ ਮਾਮਲੇ ਹਨ।