ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,798 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 157 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 6,016 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,95,042 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 9,472 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 213 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 3,21,861 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 60,709 ਐਕਟਿਵ ਮਾਮਲੇ ਹਨ।