ਚੰਡੀਗੜ੍ਹ: ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ ਅਤੇ ਡਿਪਟੀ ਸੀ. ਈ. ਓ. ਡਾ. ਸਰਬਦੀਪ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਚਾਵਲਾ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਕਾਓ ਸੈੱਸ ਸਬੰਧੀ ਕੀਤੀ ਗਈ ਨੋਟੀਫਿਕੇਸ਼ਨ ਸਬੰਧੀ ਅਗਲੀ ਮੀਟਿੰਗ ਵਿੱਚ ਮੁਕੰਮਲ ਵੇਰਵੇ ਦੇਣ ਦੀ ਹਦਾਇਤ ਕੀਤੀ।
ਉਨ੍ਹਾਂ ਅਗਲੀ ਮੀਟਿੰਗ ਵਿੱਚ ਪਿਛਲੇ 3 ਸਾਲਾਂ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਰੱਖੇ ਗਏ ਗਊਧਨ ਦੀ ਸਾਂਭ-ਸੰਭਾਲ ਲਈ ਜਾਰੀ ਕੀਤੀ ਜਾਂਦੀ ਰਾਸ਼ੀ ਅਤੇ ਵੱਖ ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਗਊਧਨ ਦਾ ਵੇਰਵਾ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਕਿਸ ਵਿਭਾਗ ਵੱਲ ਕਿੰਨਾ-ਕਿੰਨਾ ਸੈੱਸ ਬਕਾਇਆ ਹੈ, ਉਸਦੇ ਵੇਰਵੇ ਸਮੇਤ ਸੈੱਸ ਪ੍ਰਾਪਤ ਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਜਾਣੂ ਕਰਵਾਇਆ ਜਾਵੇ।