ਮੁਹਾਲੀ: ਸੋਮਵਾਰ ਦੇਰ ਰਾਤ ਪੰਜਾਬ ਪੁਲਿਸ ਦੀ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈਡਕੁਆਟਰ ’ਤੇ ਹਮਲਾ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਜਿੱਥੇ ਇਲਾਕੇ ’ਚ ਸਨਸਨੀ ਦਾ ਮਾਹੌਲ ਹੈ।
ਹਰ ਸੰਭਵ ਕਾਰਵਾਈ ਹੋਵੇਗੀ: ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਡੀ.ਜੀ.ਪੀ ਭਾਵਰਾ ਨੇ ਬਲਾਸਟ ਵਾਲੇ ਸਥਾਨ ਦਾ ਜਾਇਜ਼ਾ ਲੈਂਂਦਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮੁਹਾਲੀ ਅਟੈਕ ਦੀ ਕਾਰਵਾਈ ਚੱਲ ਰਹੀ ਹੈ, ਜਿਸ ਤਰ੍ਹਾਂ ਦੇ ਵੀ ਵਿਚਲੇ ਕਾਰਨ ਨਿਕਲ ਕੇ ਸਾਹਮਣੇ ਆਉਣਗੇ, ਉਸ ਤਰ੍ਹਾਂ ਹੀ ਜਾਣਕਾਰੀ ਦੇ ਦਿੱਤਾ ਜਾਵੇਗੀ, ਇਹ ਸਾਡਾ ਚੈਲੰਜ਼ ਹੈ।
ਗ੍ਰਿਫ਼ਤਾਰੀਆਂ ਸਬੰਧੀ ਨਹੀਂ ਕੀਤਾ ਸਪੱਸ਼ਟ: ਫਿਲਹਾਲ ਬਲਾਸਟ ਹੋਣ ਨਾਲ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਚੁਣੌਤੀ ਮੰਨਦੇ ਹੋਏ ਜਲਦੀ ਹੀ ਹੱਲ ਕੀਤਾ ਜਾਵੇਗਾ। ਉੱਥੇ ਹੀ ਭਾਵਰਾ ਨੇ ਗ੍ਰਿਫ਼ਤਾਰੀਆਂ ਬਾਰੇ ਕੋਈ ਖਾਸ ਜਾਣਕਾਰੀ ਨਹੀ ਦਿੱਤੀ। ਜਦੋਂ ਕਿ ਭਗਵੰਤ ਮਾਨ ਵੱਲੋ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦਾ ਜ਼ਿਕਰ ਜਰੂਰ ਕੀਤਾ ਗਿਆ ਹੈ, ਜੋ ਕਿ ਪੰਜਾਬ DGP ਤੇ CM ਮਾਨ ਦੇ ਬਿਆਨ ਵੱਖਰੇ-ਵੱਖਰੇ ਨਜ਼ਰ ਆ ਰਹੇ ਹਨ।
ਭਗਵੰਤ ਦੇ ਬਿਆਨ:
ਮਾਮਲੇ ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ': ਇਸ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਬੀਤੇ ਦਿਨ ਨਾਲ ਹੋਇਆ ਧਮਾਕੇ ਤੇ ਪੂਰੀ ਡਿਟੇਲ ਨਿਕਲ ਰਹੀਆਂ ਹਨ। ਮਾਮਲੇ ’ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ,ਕੁਝ ਹੋਰ ਗ੍ਰਿਫਤਾਰੀਆਂ ਹੋ ਜਾਣਗੀਆਂ। ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸਨੇ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਸ਼ਾਮ ਤੱਕ ਕਾਫੀ ਕੁਝ ਕਲੀਅਰ ਹੋ ਜਾਵੇ। ਇਸ ਇੰਟੇਲੀਜੈਂਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-
#WATCH | Those who are trying to ruin Punjab's atmosphere won't be spared. I sought a report from DGP and other intelligence officers (over last night's explosion in Mohali)...Strict punishment will be given. Things will be more clear by evening. Probe on: Punjab CM Bhagwant Mann pic.twitter.com/oXQb5Q63A4
— ANI (@ANI) May 10, 2022 " class="align-text-top noRightClick twitterSection" data="
">#WATCH | Those who are trying to ruin Punjab's atmosphere won't be spared. I sought a report from DGP and other intelligence officers (over last night's explosion in Mohali)...Strict punishment will be given. Things will be more clear by evening. Probe on: Punjab CM Bhagwant Mann pic.twitter.com/oXQb5Q63A4
— ANI (@ANI) May 10, 2022#WATCH | Those who are trying to ruin Punjab's atmosphere won't be spared. I sought a report from DGP and other intelligence officers (over last night's explosion in Mohali)...Strict punishment will be given. Things will be more clear by evening. Probe on: Punjab CM Bhagwant Mann pic.twitter.com/oXQb5Q63A4
— ANI (@ANI) May 10, 2022
'ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ': ਮੁਹਾਲੀ ਵਿਖੇ ਹੋਏ ਧਮਾਕੇ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐਨਆਈਏ ਅਤੇ ਫੌਜ ਵੱਲੋਂ ਜਾਂਚ : ਇਸ ਹਾਦਸੇ ਤੋਂ ਬਾਅਦ ਅੱਜ ਐਨ.ਆਈ.ਏ ਅਤੇ ਫੌਜ ਵਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਘਟਨਾ ਸਥਾਨ ’ਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਦੇ ਨਾਲ-ਨਾਲ ਐਨਆਈਏ ਅਤੇ ਫੌਜ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਵਾਲੀ ਸਥਾਨ ਦੇ ਖਾਲੀ ਥਾਵਾਂ ’ਤੇ ਜਾਂਚ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਉਸ ਥਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਥਾਂ ਤੋਂ ਇਹ ਹਮਲਾ ਕੀਤਾ ਗਿਆ ਹੈ।
ਇਹ ਹੈ ਪੂਰਾ ਮਾਮਲਾ: ਮੁਹਾਲੀ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਦਫਤਰ ਦੀ ਕੀ ਬਿਲਡਿੰਗ ਦੀ ਤੀਜੀ ਮੰਜ਼ਿਲ 'ਤੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਕਿਹਾ ਜਾਂਦਾ ਹੈ ਕਿ ਆਰਪੀਜੀ (ਰਾਕੇਟ ਪ੍ਰੋਪੈਨਲ ਗ੍ਰੇਨੇਡ) ਡਿੱਗਿਆ ਅਤੇ ਇਸ ਨੇ ਧਮਾਕੇ ਵਰਗੀ ਆਵਾਜ਼ ਕੀਤੀ। ਧਮਾਕਾ ਸ਼ਾਮ ਕਰੀਬ 7.45 ਵਜੇ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਨੇਡ ਨਹੀਂ ਫਟਿਆ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਤੀਜ਼ੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ: ਗ੍ਰਨੇਡ ਹਮਲੇ ਕਾਰਨ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧ ਵੀ ਨੁਕਸਾਨੀ ਗਈ। ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਦੀਆਂ ਕਵਿੱਕ ਐਕਸ਼ਨ ਟੀਮਾਂ ਵੀ ਮਦਦ ਲਈ ਮੋਹਾਲੀ ਪਹੁੰਚ ਰਹੀਆਂ ਹਨ, ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਵਿਰੋਧੀਆਂ ਨੇ ਚੁੱਕੇ ਸਵਾਲ: ਇਸ ਹਾਦਸੇ ਤੋਂ ਬਾਅਦ ਵਿਰੋਧੀਆਂ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵੀ ਸਵਾਲ ਖੜੇ ਕੀਤੇ ਜਾ ਰਹੇ ਹਨ।
ਇਹ ਵੀ ਪੜੋ:- ਤੇਜਿੰਦਰਪਾਲ ਬੱਗਾ ਮਾਮਲਾ: ਹਾਈਕੋਰਟ ਵੱਲੋਂ ਵੱਡੀ ਰਾਹਤ, ਇਸ ਦਿਨ ਤਕ ਲੱਗੀ ਗ੍ਰਿਫ਼ਤਾਰੀ ’ਤੇ ਰੋਕ