ETV Bharat / city

20 ਫਰਵਰੀ ਨੂੰ ਪੰਜਾਬ ਵਿਧਾਨਸਭਾ ਚੋਣਾਂ, 97% ਤੋਂ ਵੱਧ ਲਾਇਸੈਂਸੀ ਹਥਿਆਰ ਕਰਵਾਏ ਜਮਾਂ

ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ 97 ਫੀਸਦ ਤੋਂ ਵੱਧ ਲਾਇਸੈਂਸੀ ਹਥਿਆਰ ਜਮਾ (97 percent of people submit licensed weapons) ਕਰਵਾਏ ਗਏ ਹਨ। ਦੱਸ ਦਈਏ ਕਿ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਜਦਕਿ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ।

ਚੋਣ ਕਮਿਸ਼ਨ
ਚੋਣ ਕਮਿਸ਼ਨ
author img

By

Published : Feb 3, 2022, 4:26 PM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਦੱਸ ਦਈਏ ਕਿ ਪੰਜਾਬ ਵਿਧਾਨਸਭਾ ਚੋਣਾਂ 20 ਫਰਵਰੀ 2022 ਨੂੰ ਹੋਣ ਵਾਲੀਆਂ ਹਨ।

ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ।

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।

ਇਹ ਵੀ ਪੜੋ: 6 ਫਰਵਰੀ ਨੂੰ ਕਾਂਗਰਸ ਕਰ ਸਕਦੀ ਹੈ ਸੀਐੱਮ ਚਿਹਰੇ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.