ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Elections 2022)ਨੂੰ ਸਿਰਫ 2 ਦਿਨ ਹੀ ਬਾਕੀ ਹਨ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਵੀ ਪੰਜਾਬ ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਬੋਹਰ ਵਿਖੇ ਚੋਣ ਰੈਲੀ ਕੀਤੀ ਜਾਵੇਗੀ।
ਦੱਸ ਦਈਏ ਕਿ ਪੀਐਮ ਮੋਦੀ ਦੀ ਇਹ 4 ਦਿਨਾਂ ’ਚ ਤੀਜ਼ੀ ਰੈਲੀ ਹੋਵੇਗੀ। ਇਸ ਤੋਂ ਪਹਿਲਾਂ ਪੀਐੱਮ ਮੋਦੀ ਵੱਲੋਂ ਪਠਾਨਕੋਟ ਅਤੇ ਜਲੰਧਰ ਵਿਖੇ ਚੋਣ ਰੈਲੀ ਕੀਤੀ ਗਈ ਸੀ। ਜਿੱਥੇ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕੀਤਾ ਸੀ।
ਪੀਐੱਮ ਮੋਦੀ ਨੇ ਲੋਕਾਂ ਤੋਂ ਮੰਗੇ 5 ਸਾਲ
ਬੀਤੇ ਦਿਨ ਪਠਾਨਕੋਟ ਵਿਖੇ ਪੀਐੱਮ ਮੋਦੀ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਵਿਕਾਸ ਉੱਥੇ ਭ੍ਰਿਸ਼ਟਾਚਾਰ ਦਾ ਸਫਾਇਆ ਕੀਤਾ ਜਾਵੇਗਾ। ਕਿਸਾਨ ਵਪਾਰ, ਇੰਡਸਟਰੀ ਨੂੰ ਲਾਹੇਵੰਦ ਬਣਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਤੋਂ 5 ਸਾਲ ਸੇਵਾ ਕਰਨ ਲਈ ਸਮਾਂ ਮੰਗਿਆ। ਪੀਐੱਮ ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਏਕਤਾ ਦੇ ਲਈ ਅਸੀਂ ਆਪਣੀ ਪਾਰਟੀ ਦਾ ਨੁਕਸਾਨ ਕਰਕੇ ਪੰਜਾਬ ਦਾ ਭਲਾ ਕਰਨ ਨੂੰ ਤਰਜੀਹ ਦਿੱਤਾ ਸੀ।
ਪੀਐੱਮ ਮੋਦੀ ਨੇ ਕਾਂਗਰਸ ਅਤੇ ਆਪ ’ਤੇ ਸਾਧੇ ਨਿਸ਼ਾਨੇ
ਪੀਐੱਮ ਮੋਦੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਵੀ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਕਰਤੂਤਾਂ ਦਾ ਸਾਥ ਦੇਣ ਦੇ ਲਈ ਹੁਣ ਪਾਰਟਨਰ ਇਨ ਕ੍ਰਾਈਮ ਵੀ ਮਿਲ ਗਿਆ ਹੈ। ਇੱਕ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ’ਚ ਫਸਾਇਆ ਅਤੇ ਦੂਜੀ ਪਾਰਟੀ ਦਿੱਲੀ ਦੇ ਨੌਜਵਾਨਾਂ ਨੂੰ ਸ਼ਰਾਬ ਦਾ ਆਦੀ ਬਣਾਉਣ ’ਤੇ ਲੱਗੀ ਹੋਈ ਹੈ। ਇੱਕੇ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਦੂਜੀ ਦਿੱਲੀ ਚ ਇੱਕ ਤੋਂ ਬਾਅਦ ਇੱਕ ਘੁਟਾਲੇ ਕਰ ਰਹੀ ਹੈ।
20 ਫਰਵਰੀ ਨੂੰ ਹੋਵੇਗੀ ਵੋਟਿੰਗ
ਕਾਬਿਲੇਗੌਰ ਹੈ ਕਿ ਭਲਕੇ 18 ਫਰਵਰੀ ਨੂੰ ਚੋਣ ਪ੍ਰਚਾਰ ਲਈ ਆਖਿਰੀ ਦਿਨ ਹੋਵੇਗਾ। ਇਸ ਤੋਂ ਬਾਅਦ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ। ਪੰਜਾਬ ਵਿਧਾਨਸਭਾ ਚੋਣਾਂ 2022 ਲਈ ਵੋਟਿੰਗ 20 ਫਰਵਰੀ ਨੂੰ ਹੋਵੇਗੀ ਜਿਸਦੇ ਨਤੀਜੇ 10 ਮਾਰਚ ਨੂੰ ਆਉਣਗੇ।
ਇਹ ਵੀ ਪੜੋ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਦੌੜ ਹਲਕੇ ’ਵਿੱਚ ਭਗਵੰਤ ਮਾਨ ਦਾ ਚੈਲੇਂਜ