ETV Bharat / city

PUNJAB ELECTRICITY CRISIS : ਬਿਜਲੀ ਮੁੱਦਿਆ 'ਤੇ ਸੁਖਬੀਰ ਨੇ ਘੇਰੀ ਕੈਪਟਨ ਸਰਕਾਰ - Shiromani Akali Dal

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬੀਆਂ ਨੂੰ 24 ਘੰਟੇ ਲਗਾਤਾਰ ਬਿਜਲੀ ਪ੍ਰਦਾਨ ਕਰੇ ਜਿਵੈਂ ਅਕਾਲੀ ਸਰਕਾਰ ਵੇਲੇ ਮਿਲਦੀ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠਾ ਬੰਦਾ ਹੈ।

ਸੁਖਬੀਰ ਨੇ ਘੇਰੀ ਕੈਪਟਨ ਸਰਕਾਰ
ਸੁਖਬੀਰ ਨੇ ਘੇਰੀ ਕੈਪਟਨ ਸਰਕਾਰ
author img

By

Published : Jul 5, 2021, 9:10 PM IST

Updated : Jul 5, 2021, 9:26 PM IST

ਚੰਡੀਗੜ੍ਹ : ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਤੇ ਨਿਰਭਰਯੋਗ ਬਿਜਲੀ ਪ੍ਰਦਾਨ ਕਰੇ ਜਿਵੇਂ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਮਿਲਦੀ ਸੀ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਫਿਕਸ ਚਾਰਜਿਜ਼ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ ਹਾਲਾਂਕਿ ਉਹ ਸੱਚਾਈ ਜਾਣਦੇ ਹਨ ਕਿ ਇਹ ਪ੍ਰਾਈਵੇਟ ਤੇ ਸਰਕਾਰੀ ਦੋਵੇਂ ਥਰਮਲਾਂ ਅਤੇ ਬਾਹਰੋਂ ਖਰੀਦੀ ਜਾਂਦੀ ਬਿਜਲੀ ’ਤੇ ਮਿਲਦੇ ਹਨ। ਉਹਨਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟ ਦਾ ਫਿਕਸ ਚਾਰਜ ਡੇਢ ਰੁਪਏ ਪ੍ਰਤੀ ਯੁਨਿਟ ਹੈ ਜਦਕਿ ਸਰਕਾਰੀ ਥਰਮਲ ਪਲਾਂਟਾਂ ਦਾ 2.35 ਰੁਪਏ ਪ੍ਰਤੀ ਯੂਨਿਟ ਸੀ ਜਦੋਂ ਇਹ ਬੰਦ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੰਜਾਬ ਨੇ ਪਿਛਲੇ ਪੰਜ ਸਾਲਾਂ ਵਿਚ ਸਰਕਾਰੀ ਥਰਮਲ ਪਲਾਂਟਾਂ ਨੁੰ 7 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਹਨ।

ਸੁਖਬੀਰ ਨੇ ਘੇਰੀ ਕੈਪਟਨ ਸਰਕਾਰ
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸਸਤੀ ਬਿਜਲੀ ਚਾਹੁੰਦੇ ਹਨ। ਉਨ੍ਹਾ ਕਿਹਾ ਕਿ ਜੇਕਰ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਪੀਪੀਏ ਰੱਦ ਕਰ ਕੇ ਅਜਿਹਾ ਸੰਭਵ ਹੈ ਤਾਂ ਫਿਰ ਇਹ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਦਮ ਚੁੱਕਣ ਨਾਲ 4500 ਮੈਗਾਵਾਟ ਬਿਜਲੀ ਦੀ ਹੋਣ ਵਾਲੀ ਘਾਟ ਪੂਰੀ ਕਰਨ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਤਾਂ ਜੋ ਇਸਦਾ ਖਮਿਆਜ਼ਾ ਪੰਜਾਬੀਆਂ ਨੂੰ ਨਾ ਭੁਗਤਣਾ ਪਵੇ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੀ ਹੈ। ਇਹ ਪਲਾਂਟ 2007 'ਚ ਬਿਜਲੀ ਦੀ ਭਾਰੀ ਘਾਟ ਕਾਰਨ ਬਹੁਤ ਸੋਚ ਸਮਝ ਕੇ ਲਗਾਏ ਗਏ ਸਨ। ਇਹ ਘਾਟ ਇਸ ਕਰ ਕੇ ਆਈ ਸੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਵੀ ਮੈਗਾਵਾਟ ਯੂਨਿਟ ਬਿਜਲੀ ਸੂਬੇ ਲਈ ਹੋਰ ਨਹੀਂ ਜੋੜੀ ਤੇ ਓਵਰਲੋਡ ਸਬ ਸਟੇਸ਼ਨ ਕਾਰਨ ਰੋਜ਼ਾਨਾ 10 ਘੰਟੇ ਦੇ ਬਿਜਲੀ ਕੱਟ ਲੱਗਣ ਲੱਗ ਪਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਫੈਸਲਾ ਕੀਤਾ ਤੇ ਪ੍ਰਾਈਵੇਟ ਸੈਕਟਰ 'ਚ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਲਈ ਯੂਪੀਏ ਸਰਕਾਰ ਵੱਲੋਂ ਬਣਾਇਆ ਸਟੈਂਡਰਡ ਪੀ ਪੀ ਏ ਦਸਤਾਵੇਜ਼ ਅਪਣਾਇਆ। ਉਨ੍ਹਾਂ ਕਿਹਾ ਕਿ ਉਸ ਵੇਲੇ 2.86 ਰੁਪਏ ਤੋਂ ਲੈ ਕੇ 2.89 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਸਤੀ ਬਿਜਲੀ ਖਰੀਦਣ ਲਈ ਪੀ ਪੀ ਏ ’ਤੇ ਹਸਤਾਖਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਨੇ ਹਾਲਹੀ 'ਚ 4.75 ਰੁਪਏ ਪ੍ਰਤੀ ਯੂਨਿਟ ਲਈ ਪੀਪੀ ਏ ’ਤੇ ਹਸਤਾਖਰ ਕੀਤੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਤੋਂ ਘੱਟ ਰੇਟ ਤੈਅ ਕਰਵਾਏ ਸਨ। ਬਾਦਲ ਨੇ ਕਿਹਾ ਕਿ ਨਾਲ ਹੀ ਅਸੀਂ 5000 ਕਰੋੜ ਰੁਪਏ ਖਰਚ ਕਰ ਕੇ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਨੈਟਵਰਕ ਮਜ਼ਬੂਤ ਕੀਤਾ ਸੀ ਤਾਂ ਜੋ ਇਹ ਵਾਧੂ ਲੋਡ ਚੁੱਕ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਵੇਲੇ ਟਰਾਂਸਮਿਸ਼ਨ ਘਾਟੇ 32 ਫੀਸਦੀ ਸੀ ਜੋ ਅਕਾਲੀ ਸਰਕਾਰ ਵੇਲੇ ਘਟਾ ਕੇ 14 ਫੀਸਦੀ ’ਤੇ ਲਿਆਂਦੇ ਗਏ ਤੇ ਪੀ ਐਸ ਪੀ ਸੀ ਐਲ ਨੂੰ 2015 'ਚ ਯੂਪੀਏ ਸਰਕਾਰ ਵੇਲੇ ਸਰਵੋਤਮ ਬਿਜਲੀ ਕੰਪਨੀ ਦਾ ਐਵਾਰਡ ਵੀ ਮਿਲਿਆ ਸੀ। ਪ੍ਰਧਾਨ ਨੇ ਕਿਹਾ ਕਿ ਬਜਾਏ ਇਨ੍ਹਾਂ ਪ੍ਰਾਪਤੀਆਂ ਦੇ ਸਿਰ ’ਤੇ ਅੱਗੇ ਵਧਣ ਦੇ ਕਾਂਗਰਸ ਸਰਕਾਰ ਨੇ ਇਕ ਵਾਰ ਫਿਰ ਤੋਂ ਆਪਣੇ ਕਾਰਜਕਾਲ ਵੇਲੇ ਇਕ ਵੀ ਮੈਗਾਵਾਟ ਬਿਜਲੀ ਦਾ ਵਾਧਾ ਨਹੀਂ ਕੀਤਾ ਜਦਕਿ ਉਹ ਜਾਣਦੀ ਸੀ ਕਿ ਹਰ ਸਾਲ ਮੰਗ 500 ਮੈਗਾਵਾਟ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਲਈ 2017 'ਚ 12500 ਦੀ ਮੰਗ ਹੋਣ ’ਤੇ 13000 ਮੈਗਾ ਵਾਟ ਬਿਜਲੀ ਹੋਣ ਨਾਲ ਪੰਜਾਬ ਬਿਜਲੀ ਸਰਪਲੱਸ ਸੀ ਤੇ ਅੱਜ ਸਾਡੇ ਕੋਲ 13000 ਮੈਗਾਵਾਟ ਤੋਂ ਘੱਟ ਬਿਜਲੀ ਹੈ ਤੇ ਮੰਗ 14500 ਮੈਗਾਵਾਟ ਹੈ ਕਿਉਂਕਿ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਦੇ ਦੋ ਯੂਨਿਟ ਬੰਦ ਕਰ ਦਿੱਤੇ ਗਏ ਹਨ। ਪ੍ਰਧਾਨ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਪੀ ਐਸ ਪੀ ਸੀ ਐਲ ਨੁੰ ਸਬਸਿਡੀ ਦਾ 5000 ਕਰੋੜ ਰੁਪਏ ਨਹੀਂ ਦੇ ਸਕੀ ਤੇ ਸਰਕਾਰੀ ਵਿਭਾਗਾਂ ਵੱਲ 2200 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਪਏ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੀ ਐਸ ਪੀ ਸੀ ਐਲ ਕੋਲ ਰਿਪੇਅਰ ਤੇ ਮੇਨਟੀਲੈਂਸ ਦੇ ਕੰਮ ਵਾਸਤੇ ਪੈਸੇ ਨਹੀਂ ਹਨ ਤੇ ਕਿਸਾਨਾਂ ਤੇ ਆਮ ਆਦਮੀ ਮੌਜੂਦਾ ਸੀਜ਼ਨ ਵੇਲੇ ਮੁਸ਼ਕਿਲਾਂ ਦੀ ਭੱਠੀ 'ਚ ਝੋਕੇ ਗਏ ਹਨ। ਉਨ੍ਹਾਂ ਕਿਹਾ ਕਿ ਬਜਾਏ ਦਰੁੱਸਤੀ ਭਰੇ ਕਦਮ ਚੁੱਕਣ ਦੇ ਕਾਂਗਰਸ ਸਰਕਾਰ 12 ਫੀਸਦੀ ਬਿਜਲੀ ਡਿਊਟੀ ਟੈਕਸ, ਦੋ ਫੀਸਦੀ ਮਿਉਂਸਪਲ ਟੈਕਸ, ਪੰਜ ਫੀਸਦੀ ਬੁਨਿਆਦੀ ਢਾਂਚਾ ਸੈਸ ਤੇ ਗਊ ਸੈਸ ਲਗਾ ਕੇ ਖਪਤਕਾਰਾਂ ’ਤੇ ਹੋਰ ਬੋਝ ਪਾ ਰਹੀਹੈ।ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਆਪ ਸਰਕਾਰ ਪੰਜਾਬ 'ਚ ਅਜਿਹੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ 'ਚ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲਣੀ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਹ ਵਾਅਦਾ ਆਪਣੇ ਆਪ 'ਚ ਝੂਠਾ ਹੈ ਕਿਉਂਕਿ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ 'ਚ ਆਪ ਕਿਹਾ ਕਿ ਜੇਕਰ ਕਿਸੇ ਨੇ 300 ਯੂਨਿਟ ਤੋਂ ਇਕ ਯੂਨਿਟ ਵੀ ਜ਼ਿਆਦਾ ਖਰਚ ਲਿਆ ਤਾਂ ਫਿਰ ਉਸਨੁੰ ਸਾਰਾ ਬਿਜਲੀ ਬਿੱਲ ਦੇਣਾ ਪਵੇਗਾ ਤੇ ਕੋਈ ਰਿਆਇਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਦਿੱਲੀ 'ਚ ਵੀ ਆਪ ਸਰਕਾਰ ਅਜਿਹਾ ਹੀ ਕਰ ਰਹੀ ਹੈ। ਉਹਨਾਂ ਦੱਸਿਆ ਕਿ ਦਿੱਲੀ 'ਚ ਬਿਜਲੀ ਦੇਸ਼ 'ਚ ਸਭ ਤੋਂ ਮਹਿੰਗੀ ਹੈ।

ਇਹ ਵੀ ਪੜ੍ਹੋਂ : ETV ਭਾਰਤ ਦੀ ਖਬਰ ਦਾ ਅਸਰ ! 'ਆਪ' ਨੂੰ ਮੁੜ ਯਾਦ ਆਇਆ ਨਸ਼ੇ ਦਾ ਮੁੱਦਾ

Last Updated : Jul 5, 2021, 9:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.