ETV Bharat / city

ਕਸ਼ਮੀਰੀਆਂ ਦੇ ਹੱਕ ਵਿੱਚ ਡਟੀਆਂ ਪੰਜਾਬ ਦੀਆਂ ਜਥੇਬੰਦੀਆਂ - abrogation of article 370

ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35ਏ ਹਟਾਏ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਦੀਆਂ ਕਈ ਜਥੇਬੰਦੀਆਂ ਨੇ ਸੜਕਾਂ 'ਤੇ ਧਰਨਾ ਲਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਮੋਹਾਲੀ ਵਿੱਚ ਇਕੱਠ ਰੱਖਿਆ ਗਿਆ ਸੀ, ਜਿਸ 'ਚ ਪੰਜਾਬ ਭਰ ਤੋਂ ਕਿਸਾਨ ਤੇ ਸੰਗਠਨ ਸ਼ਾਮਲ ਹੋਣ ਲਈ ਆ ਰਹੇ ਸਨ। ਪ੍ਰਸ਼ਾਸਨ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ ਹੈ।

ਫ਼ੋਟੋ।
author img

By

Published : Sep 15, 2019, 5:01 PM IST

Updated : Sep 15, 2019, 5:07 PM IST

ਮੋਹਾਲੀ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35ਏ ਹਟਾਏ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਮੋਹਾਲੀ ਵਿੱਚ ਇਕੱਠ ਰੱਖਿਆ ਗਿਆ ਸੀ। ਇਸ ਇਕੱਠ 'ਚ ਸੂਬੇ ਦੇ ਕਿਸਾਨ ਤੇ ਹੋਰ ਸੰਗਠਨ ਵੱਖ-ਵੱਖ ਥਾਵਾਂ ਤੋਂ ਸ਼ਾਮਲ ਹੋਣ ਲਈ ਮੋਹਾਲੀ ਦੇ ਦੁਸ਼ਹਿਰਾ ਗਰਾਊਂਡ ਵੱਲ ਵੱਧ ਰਹੇ ਸਨ, ਇਨ੍ਹਾਂ ਧਰਨਾਕਾਰੀਆਂ ਨੂੰ ਮੰਜ਼ਿਲ ਤੱਕ ਪਹੁੰਚਣ ਤੋਂ ਪਹਿਲਾ ਹੀ ਰੋਕ ਲਿਆ ਗਿਆ ਹੈ। ਪ੍ਰਸ਼ਾਸਨ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ ਹੈ।

ਬਠਿੰਡਾ-ਚੰਡੀਗੜ੍ਹ ਹਾਈਵੇ 'ਤੇ ਐਤਵਾਰ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਹਾਈਵੇਅ 'ਤੇ ਜਾਮ ਲਾਇਆ ਗਿਆ ਹੈ। ਇਸ ਦੇ ਇਲਾਵਾ ਬਰਨਾਲਾ ਤੋਂ ਆ ਰਹੇ ਵੱਡੀ ਗਿਣਤੀ 'ਚ ਲੋਕਾਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਰਨਾਲਾ ਦੇ ਸੇਖਾ ਰੋਡ 'ਤੇ ਬਰਨਾਲਾ-ਲੁਧਿਆਣਾ ਰਾਜ ਮਾਰਗ ਜਾਮ ਕਰ ਦਿੱਤਾ। ਹਾਈਵੇ ਜਾਮ ਹੋਣ ਕਾਰਨ ਸੜਕਾਂ 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35A ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਤੇ ਫ਼ੌਜ ਕਸ਼ਮੀਰ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਧਰਨੇ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਮੋਹਾਲੀ 'ਚ ਰੱਖੇ ਇਸ ਇਕੱਠ 'ਚ ਚੰਡੀਗੜ੍ਹ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾਣਾ ਸੀ ਪਰ ਪ੍ਰਸ਼ਾਸਨ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ ਹੈ।

ਵੱਖ-ਵੱਖ ਜਥੇਬੰਦੀਆਂ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਮੁੜ ਵਾਪਸ ਲਵੇ ਅਤੇ ਕਸ਼ਮੀਰੀਆਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ। ਕਿਸਾਨ ਨੇਤਾਵਾਂ ਨੇ ਇਹ ਵੀ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜਿਹੜੀ ਫੌਜ ਤੈਨਾਤ ਹੈ, ਉਸ ਨੂੰ ਵੀ ਘਾਟੀ ਤੋਂ ਹਟਾਇਆ ਜਾਵੇ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੇਤਾਵਾਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਮੋਹਾਲੀ ਤੇ ਚੰਡੀਗੜ੍ਹ ਵਿੱਚ ਧਾਰਾ 144 ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਹੈ। ਹਾਲਾਤਾਂ 'ਤੇ ਕਾਬੂ ਪਾਉਣ ਲਈ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

Intro:ਕਿਸਾਨ ਯੂਨੀਅਨ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਤੇ ਲਾਇਆ ਜਾਮ Body:
ਚੰਡੀਗੜ੍ਹ ਵਿੱਚ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਜਾ ਰਹੀ ਸੀ ਯੂਨੀਅਨ
ਬਠਿੰਡਾ ਚੰਡੀਗੜ੍ਹ ਹਾਈਵੇ ਤੇ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਹਾਈਵੇ ਤੇ ਜਾਮ ਲਾਇਆ ਗਿਆ
ਧਰਨੇ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਇਹ ਧਰਨਾ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਲੱਗਿਆ ਹੈ
ਉਨ੍ਹਾਂ ਨੇ ਦੱਸਿਆ ਕਿ ਉਹ ਕਸ਼ਮੀਰ ਸੰਘਰਸ਼ ਕਮੇਟੀ ਦੀ ਹਿਮਾਇਤ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਨੇ ਚੰਡੀਗੜ੍ਹ ਵਿਚ ਗਵਰਨਰ ਕੋਲੇ ਜਾਣਾ ਸੀ
ਵੱਖ ਵੱਖ ਜਥੇਬੰਦੀਆਂ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜੰਮੂ ਕਸ਼ਮੀਰ ਤੋਂ ਤਿੰਨ ਸੌ ਸੱਤਰ ਅਤੇ ਪੈਂਤੀ ਧਾਰਾ ਨੂੰ ਤੁਰੰਤ ਵਾਪਸ ਲਵੇ ਅਤੇ ਕਸ਼ਮੀਰੀਆਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ ਕਿਸਾਨ ਨੇਤਾਵਾਂ ਨੇ ਇਹ ਵੀ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਜਿਹੜੀ ਫੌਜ ਤੈਨਾਤ ਹੈ ਉਸ ਨੂੰ ਵੀ ਸਰਕਾਰ ਉਥੋਂ ਹਟਾਈ ਜਾਏ ਕਿਸਾਨ ਨੇਤਾ ਨੇ ਕਿਹਾ ਕਿ ਅੱਜ ਜਦੋਂ ਉਹ ਚੰਡੀਗੜ੍ਹ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਦਿੱਤਾ ਗਿਆ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਦੇ ਹੋਏ ਹਾਈਵੇ ਤੇ ਜਾਮ ਲਾਉਣਾ ਪਿਆ ਜਿਸ ਕਰਕੇ ਟ੍ਰੈਫਿਕ ਕਾਫੀ ਹਦ ਤਕ ਪ੍ਰਭਾਵਿਤ ਰਿਹਾ ਪੁਲਿਸ ਵੀ ਮੌਕੇ ਉੱਤੇ ਪਹੁੰਚੀ ਅਤੇ ਰੂਟ ਨੂੰ ਡਾਈਵਰਟ ਕੀਤਾ ਗਿਆ ਦੱਸ ਦੇਈਏ ਕਿ ਦੋ ਘੰਟੇ ਤੋਂ ਵੱਧ ਤੱਕ ਇਹ ਧਰਨਾ ਚੱਲਿਆ ਜਿਸ ਤੋਂ ਬਾਅਦ ਯੂਨੀਅਨ ਨੇ ਧਰਨਾ ਚੁੱਕ ਲਿਆ
ਵੱਖ ਵੱਖ ਜਥੇਬੰਦੀਆਂ ਦੇ ਨੇਤਾਵਾਂ ਨੇ ਸਰਕਾਰ ਦੇ ਖਿਲਾਫ਼ ਜੰਮ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਲੋੜ ਪੈਣ ਤੇ Conclusion:ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ
Last Updated : Sep 15, 2019, 5:07 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.