ETV Bharat / city

ਕੈਪਟਨ ਸਰਕਾਰ ਨੇ ਵਿਭਾਗਾਂ ਦੇ ਮੁੜਗਠਨ ਦੇ ਨਾਂਅ 'ਤੇ ਅਸਾਮੀਆਂ ਨੂੰ ਖ਼ਤਮ ਕਰਨ ਦੀ ਚਾਲ ਚੱਲੀ - ਹਰਪਾਲ ਚੀਮਾ - Harpal Singh Cheema

ਅੱਜ ਪੰਜਾਬ ਕੈਬਿਨੇਟ ਵੱਲੋਂ 10 ਵਿਭਾਗਾਂ ਦੇ ਲਈ ਮੁੜਗਠਨ ਦੇ ਫ਼ੈਸਲੇ ਦਾ ਵਿਧਾਨ ਸਭਾ ਵਿੱਚ 'ਆਪ' ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਪੰਜਾਬ ਦੇ ਸਮੂਹ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਸਰਕਾਰ ਦੇ ਇਸ ਧੱਕੇ ਦਾ ਵਿਰੋਧ ਕਰਨ ਦਾ ਵੀ ਸੱਦਾ ਦਿੱਤਾ।

ਤਸਵੀਰ
ਤਸਵੀਰ
author img

By

Published : Dec 30, 2020, 9:47 PM IST

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅੱਜ ਆਪਣੀ ਕੈਬਿਨੇਟ ਮੀਟਿੰਗ ਦੌਰਾਨ ਵਿਭਾਗਾਂ ਦੇ ਮੁੜਗਠਨ 'ਤੇ ਆਮ ਆਦਮੀ ਪਾਰਟੀ ਨੇ ਤਿੱਖਾ ਇਤਰਾਜ ਜਤਾਉਂਦਿਆਂ ਕਿਹਾ ਹੈ ਕਿ ਅਜਿਹਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਨੌਜਵਾਨਾਂ ਨਾਲ ਧ੍ਰੋਹ ਕਮਾ ਰਹੇ ਹਨ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜਗਾਰ ਦੇਣ ਦਾ ਵਾਅਦਾ ਕਰ ਰਹੀ ਸੀ ਉਹ ਹੁਣ ਪਹਿਲਾਂ ਤੋਂ ਮਿਲੇ ਰੁਜਗਾਰ ਵੀ ਖ਼ੋਹਣ 'ਤੇ ਉਤਾਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ਼ 'ਤੇ ਹੀ ਸਰਕਾਰ ਨੇ ਪਹਿਲਾਂ ਖੇਤੀਬਾੜੀ, ਜਲ ਵਿਭਾਗ ਸਮੇਤ ਕਈ ਵਿਭਾਗਾਂ ਵਿੱਚ ਅਸਾਮੀਆਂ ਨੂੰ ਖ਼ਤਮ ਕਰ ਕੇ ਲੋਕਾਂ ਦੇ ਰੁਜਗਾਰ 'ਤੇ ਡਾਕਾ ਮਾਰਿਆ ਹੈ।

ਚੀਮਾ ਨੇ ਕਿਹਾ ਕਿ ਅਸਲ ਵਿੱਚ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲਦੇ ਹੋਏ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਉੱਤੇ ਉਤਾਰੂ ਹੋ ਚੁੱਕੀ ਹੈ ਇਸੇ ਦੇ ਅਧੀਨ ਹੀ ਸਰਕਾਰੀ ਅਸਾਮੀਆਂ ਨੂੰ ਖ਼ਤਮ ਕਰ ਕੇ ਉਨ੍ਹਾਂ ਦੀ ਥਾਂ ਆਊਟਸੋਰਸਿੰਗ ਸਿਸਟਮ ਨੂੰ ਪਹਿਲ ਦਿੱਤੀ ਜਾ ਰਹੀ ਹੈ।

7ਵੇ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਨਵੀਂਆਂ ਭਰਤੀਆਂ ਕਰਨ 'ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਸਲ 'ਚ ਸਰਕਾਰ ਪੰਜਾਬ ਦੇ ਕਰਮਚਾਰੀਆਂ ਨੂੰ ਮਿਲ ਰਹੀ ਮੌਜੂਦਾ ਤਨਖ਼ਾਹ ਨੂੰ ਘਟਾਉਣਾ ਚਾਹੁੰਦੀ ਹੈ ਕਿਉਂ ਜੋ ਮੌਜੂਦਾ ਸਮੇਂ ਵਿੱਚ ਪੰਜਾਬ ਦਾ ਪੇਅ ਸਕੇਲ ਕੇਂਦਰ ਨਾਲੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਦੇ ਅਨੁਸਾਰ ਕੱਚੇ ਅਤੇ ਠੇਕਾ ਪ੍ਰਣਾਲੀ ਦੇ ਅਧੀਨ ਭਰਤੀ ਕੀਤੇ ਗਏ ਮੁਲਜਮਾਂ ਨੂੰ ਜਲਦ ਪੱਕਾ ਕਰਨ ਉੱਤੇ ਮੋਹਰ ਲਗਾਵੇ।

ਕੈਪਟਨ ਸਰਕਾਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਟਕਾਈ ਜਾ ਰਹੀ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਇਹ ਸਰਕਾਰ ਦੀ ਨਲਾਇਕੀ ਅਤੇ ਉਨ੍ਹਾਂ ਦੇ ਮਨ ਵਿੱਚ ਖੋਟ ਨੂੰ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਆਨੇ-ਬਹਾਨੇ ਇਸ ਨੂੰ ਲਟਕਾਉਣਾ ਚਾਹੁੰਦੀ ਹੈ।

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਰੁਜਗਾਰ ਉੱਤੇ ਡਾਕਾ ਮਾਰਨ ਦੇ ਮਨਸੂਬੇ ਨਾਲ ਲਏ ਜਾ ਰਹੇ ਇਨ੍ਹਾਂ ਫੈਸਲਿਆਂ ਨੂੰ ਵਾਪਸ ਲਵੇ ਨਹੀਂ ਤਾਂ ਆਮ ਆਦਮੀ ਪਾਰਟੀ ਸੂਬੇ ਮੁਲਾਜਮਾਂ ਨਾਲ ਮਿਲ ਕੇ ਸੂਬੇ ਭਰ ਵਿੱਚ ਇਸ ਦੇ ਖ਼ਿਲਾਫ਼ ਸੰਘਰਸ਼ ਵਿੱਢੇਗੀ। ਉਨ੍ਹਾਂ ਪੰਜਾਬ ਦੇ ਸਮੂਹ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਸਰਕਾਰ ਦੇ ਇਸ ਧੱਕੇ ਦਾ ਵਿਰੋਧ ਕਰਨ ਦਾ ਵੀ ਸੱਦਾ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.