ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਸੂਬੇ ਵਿੱਚ ਹਾਈ ਸਕੂਲ ਅਤੇ ਕਾਲਜ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਸੈਨੇਟਰੀ ਪੈਡਾਂ ਸਮੇਤ ਕਈ ਵੱਡੇ ਭਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਵਰਚੂਅਲ ਢੰਗ ਨਾਲ ਸ਼ੁਰੂ ਕੀਤੀਆਂ ਗਈਆਂ ਦੋ ਹੋਰ ਸਕੀਮਾਂ ਦੇ ਕੇਂਦਰ ਵਿੱਚ ਨੌਜਵਾਨਾਂ ਅਤੇ ਛੋਟੀਆਂ ਬੱਚੀਆਂ ਨੂੰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜਨਵਰੀ ਦੇ ਮਹੀਨੇ ਨੂੰ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਪੰਜ ਛੋਟੀਆਂ ਬੱਚੀਆਂ ਨੂੰ ਉਨ੍ਹਾਂ ਦੀਆਂ ਮਾਵਾਂ ਸਹਿਤ ਆਸ਼ੀਰਵਾਦ ਦਿੱਤਾ ਅਤੇ ਇਸ ਇਸ ਤੋਂ ਇਲਾਵਾ 5100 ਰੁਪਏ ਦਾ ਸ਼ਗਨ ਅਤੇ ਹਰੇਕ ਬੱਚੀ ਲਈ ਸਾਜ਼ੋ-ਸਾਮਾਨ ਵੀ ਭੇਂਟ ਕੀਤਾ।
ਮੁੱਖ ਮੰਤਰੀ ਵੱਲੋਂ ਲਿਖੇ ਅਤੇ ਹਸਤਾਖ਼ਰਿਤ ਪੱਤਰ ਇਸ ਵਰ੍ਹੇ ਆਪਣੀ ਪਹਿਲੀ ਲੋਹੜੀ ਮਨਾ ਰਹੀਆਂ 1.5 ਲੱਖ ਤੋਂ ਵੱਧ ਕੁੜੀਆਂ ਦੇ ਮਾਪਿਆਂ ਨੂੰ ਸੌਂਪੇ ਜਾਣਗੇ।
ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਹੀਨੇ ਦੇ ਅਖੀਰ ਵਿੱਚ ਵੱਡੇ ਪੱਧਰ ’ਤੇ ਫਿਰੋਜ਼ਪੁਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿੱਥੇ ਕਿ ਨਵ ਜੰਮੀਆਂ ਕੁੜੀਆਂ ਦੇ ਮਾਪਿਆਂ ਅਤੇ ਦਾਦਾ ਦਾਦੀ ਨੂੰ ਸਨਮਾਨਿਤ ਕੀਤਾ ਜਾਵੇਗਾ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕੈਬਿਨੇਟ ਸਹਿਯੋਗੀਆਂ ਨੂੰ ਯਕੀਨ ਦਿਵਾਇਆ ਕਿ ਹਾਲਾਂਕਿ ਕੇਂਦਰ ਨੇ ਸੂਬੇ ਦੇ 1200 ਕਰੋੜ ਰੁਪਏ ਦੇ ਆਰ.ਡੀ.ਐਫ. ਫੰਡ ਦਾ ਹਿੱਸਾ ਅਤੇ ਜੀ.ਐਸ.ਟੀ. ਦੀ 8000 ਕਰੋੜ ਰੁਪਏ ਦੀ ਰਕਮ ਰੋਕ ਰੱਖੀ ਹੈ ਪਰ ਫਿਰ ਵੀ ਫੰਡਾਂ ਦੀ ਘਾਟ ਨੂੰ ਵਿਕਾਸ ਦੇ ਰਾਹ ਵਿੱਚ ਰੋੜਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਵਿਕਾਸ ਪ੍ਰੋਜੈਕਟ ਅਤੇ ਭਲਾਈ ਸਕੀਮਾਂ ਨਿਰਵਿਘਨ ਰੂਪ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ।