ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਨੌਗਾਮ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ (Encounters with terrorists) ਦੌਰਾਨ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ (Lance Naik Jasbir Singh) ਜਵਾਨ ਸ਼ਹੀਦ (Young martyr) ਹੋ ਗਿਆ ਸੀ। ਸ਼ਹੀਦ ਜਸਬੀਰ ਸਿੰਘ ਜੋ 19 ਰਾਸ਼ਟਰੀ ਰਾਈਫਲਜ਼ ਵਿੱਚ ਭਰਤੀ ਹੋਇਆ ਸੀ।
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ (Kulgam district of Jammu and Kashmir) ਦੇ ਅਨੰਤ ਨਾਗ ਇਲਾਕੇ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਲੜਦਿਆਂ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ (Martyrs fighting against terrorists) ਕਰਨ ਵਾਲੇ ਲਾਂਸ ਨਾਇਕ ਜਸਬੀਰ ਸਿੰਘ (Lance Naik Jasbir Singh) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਨੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਰਕਾਰ ਵਲੋਂ ਸ਼ਹੀਦ ਜਵਾਨ ਦੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਚੰਨੀ ਨੇ ਬਹਾਦਰ ਸਿਪਾਹੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਇਸਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ 'ਤੇ ਲਗਾਉਣ ਲਈ ਉਨ੍ਹਾਂ ਦਾ ਪੂਰਾ ਸਮਰਪਣ ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗਾ।
ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਣ ਪੁਆਇੰਟ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।
ਇਹ ਵੀ ਪੜ੍ਹੋ : ਜੰਮੂ ’ਚ ਸ਼ਹੀਦ ਹੋਏ ਜਸਬੀਰ ਸਿੰਘ ਦਾ ਪਿੰਡ ਸੋਗ 'ਚ ਡੁੱਬਿਆ