ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ (Cabinet Sub-Committee Meeting) ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ (Presiding over the meeting) ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ।
ਸਰਕਾਰ ਵੱਲੋਂ ਅਧਿਕਾਰੀਆਂ ਨੂੰ ਝਾੜ: ਦੱਸ ਦਈਏ ਕਿ ਪਿਛਲੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਝਾੜ ਪਾਈ ਸੀ। ਕਿਉਂਕਿ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਦਾ ਰਿਕਾਰਡ ਨਹੀਂ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਅਧਿਕਾਰੀਆਂ ਨੂੰ ਰਿਕਾਰਡ ਦੇਣ ਦੇ ਲਈ 2 ਦਿਨ ਦਾ ਸਮਾਂ ਦਿੱਤਾ ਗਿਆ ਸੀ।
'ਆਪ' ਵੱਲੋਂ ਕੀਤਾ ਗਿਆ ਸੀ ਵਾਅਦਾ: ਦਰਅਸਲ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ Aam Aadmi Party) ਵੱਲੋਂ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦੀ ਕੀਤਾ ਗਿਆ ਸੀ, ਹਾਲਾਂਕਿ ਸਰਕਾਰ ਬਣਨ ਤੋਂ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 36 ਹਜ਼ਾਰ ਕੱਚੇ ਮੁਲਜ਼ਮਾਂ ਨੂੰ ਜਲਦ ਪੱਕੇ ਕਰਨ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਪਰ ਦੂਜੇ ਪਾਸੇ ਕੱਚੇ ਮੁਲਜ਼ਮਾਂ ਵੱਲੋਂ ਪੱਕੇ ਹੋਣ ਦੀ ਮੰਗ ਨੂੰ ਲੈਕੇ ਲਗਾਤਾਰ ਸਮੇਂ-ਸਮੇਂ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵੀ ਕਰ ਰਹੇ ਸਨ।
ਇਹ ਵੀ ਪੜੋ: ਪੰਜਾਬ ’ਚ ਮੁੜ ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ ’ਚ 459 ਨਵੇਂ ਮਾਮਲੇ, ਸਰਕਾਰ ਬੇਖਬਰ !