ETV Bharat / city

4 ਸਾਲਾਂ ਦੇ ਕਾਰਜਕਾਲ 'ਚ ਪੰਜਾਬ ਸਰਕਾਰ ਨਹੀਂ ਰੋਕ ਸਕੀ ਮਾਫ਼ੀਆ ਰਾਜ: ਹਰਪਾਲ ਚੀਮਾ - ਡਰਗ ਤੇ ਰੇਤ ਮਾਫੀਆ

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਕੀਤੇ 85 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਚੀਮਾ ਨੇ ਕਿਹਾ ਕਿ ਬੀਤੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਇਸ ਲਈ ਗ਼ਲਤ ਅੰਕੜੇ ਪੇਸ਼ ਕਰ ਕਾਂਗਰਸ ਸਰਕਾਰ ਲੋਕਾਂ ਨੂੰ ਧੋਖਾ ਦੇ ਰਹੀ ਹੈ।

ਪੰਜਾਬ ਸਰਕਾਰ ਨਹੀਂ ਰੋਕ ਸਕੀ ਮਾਫੀਆ ਰਾਜ
ਪੰਜਾਬ ਸਰਕਾਰ ਨਹੀਂ ਰੋਕ ਸਕੀ ਮਾਫੀਆ ਰਾਜ
author img

By

Published : Mar 19, 2021, 9:01 AM IST

ਚੰਡੀਗੜ੍ਹ :ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਕੀਤੇ 85 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਚੀਮਾ ਨੇ ਕਿਹਾ ਕਿ ਬੀਤੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਇਸ ਲਈ ਗ਼ਲਤ ਅੰਕੜੇ ਪੇਸ਼ ਕਰ ਕਾਂਗਰਸ ਸਰਕਾਰ ਲੋਕਾਂ ਨੂੰ ਧੋਖਾ ਦੇ ਰਹੀ ਹੈ।

ਪੰਜਾਬ ਸਰਕਾਰ ਨਹੀਂ ਰੋਕ ਸਕੀ ਮਾਫੀਆ ਰਾਜ
ਸਵਾਲ : ਮੁੱਖ ਮੰਤਰੀ ਮੁਤਾਬਕ 85 ਫ਼ੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ ?

ਜਵਾਬ : ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਗ਼ਲਤ ਅੰਕੜੇ ਪੇਸ਼ ਕੀਤੇ ਹਨ। ਉਨ੍ਹਾਂ ਦੀ ਸਰਕਾਰ ਨੇ ਨਾਂ ਹੀ ਘਰ-ਘਰ ਨੌਕਰੀ ਦਿੱਤੇ ਤੇ ਨਾਂ ਹੀ ਨੌਜਵਾਨਾਂ ਨੂੰ 2500 ਰੁਪਏ ਰੁਜ਼ਗਾਰ ਭੱਤਾ ਦਿੱਤਾ ਹੈ। ਇਸ ਤੋਂ ਇਲਾਵਾ ਨਾਂ ਹੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਮਿਲੀ ਤੇ ਨਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋਇਆ। ਸਰਕਾਰ 4 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼ ਕਰ ਕਹਿੰਦੀ ਹੈ ਕਿ ਉਨ੍ਹਾਂ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ। ਜਦੋਂ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਉੱਤੇ 90 ਹਜ਼ਾਰ ਕਰੋੜ ਦਾ ਕਰਜ਼ਾ ਖੜ੍ਹਾ ਹੈ ਤੇ ਨਾਂ ਹੀ ਕਿਸੇ ਦਲਿਤ ਨੂੰ ਪੰਜ ਮਰਲੇ ਦਾ ਪਲਾਟ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਛੇਵਾਂ ਪੇਅ ਕਮਿਸ਼ਨ ਨਹੀਂ ਦਿੱਤਾ ਗਿਆ।

ਸਵਾਲ : ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੇ ਸੂਬੇ 'ਚ ਪਨਪ ਰਹੇ ਮਾਫ਼ੀਆ ਤੇ ਲਗਾਮ ਲਗਾਈ ਹੈ ?

ਜਵਾਬ : ਚੀਮਾ ਨੇ ਕਿਹਾ ਕਿ 2017 ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਚੋਂ ਮਾਫ਼ੀਆ ਰਾਜ ਖ਼ਤਮ ਕਰਨ ਦੀ ਗੱਲ ਕਹੀ ਸੀ ,ਪਰ ਅਜੇ ਵੀ ਡਰਗ ਮਾਫੀਆ, ਟਰਾਂਸਪੋਰਟ ਮਾਫੀਆ ਤੇ ਮਾਈਨਿੰਗ ਮਾਫੀਆ ,ਬਿਜਲੀ ਮਾਫ਼ੀਆ ਤੇ ਸ਼ਰਾਬ ਮਾਫ਼ੀਆ ਅਜੇ ਵੀ ਜਾਰੀ ਹੈ। ਸੂਬਾ ਸਰਕਾਰ ਵੱਲੋਂ ਇਨ੍ਹਾਂ 'ਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਸਵਾਲ : ਕੈਪਟਨ ਮੁਤਾਬਕ ਮਾਫ਼ੀਆ ਰਾਜ ਖ਼ਤਮ ਕਰਨ ਨੂੰ ਸਮਾਂ ਲੱਗਦਾ ਹੈ ?

ਜਵਾਬ : ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਇੱਕ ਦਿਨ ਦੇ ਅੰਦਰ ਹੀ ਸਾਰਾ ਮਾਫ਼ੀਆ ਰਾਜ ਖ਼ਤਮ ਕਰ ਸਕਦੇ ਹਨ, ਪਰ ਉਹ ਅਜਿਹਾ ਨਹੀਂ ਕਰ ਰਹੇ। ਕਿਉਂਕਿ ਉਨ੍ਹਾਂ ਦੀ ਨੀਅਤ ਸਾਫ ਹਨੀਂ ਹੈ ਜੇਕਰ ਉਹ ਲੋਕਾਂ ਦੀ ਭਲਾਈ ਚਾਹੁੰਦੇ ਤਾਂ ਕਦੋਂ ਤੋਂ ਮਾਫੀਆ ਰਾਜ ਖ਼ਤਮ ਹੋ ਚੁੱਕਾ ਹੁੰਦਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ।

ਸਵਾਲ : ਰਾਤ ਦਾ ਕਰਫ਼ਿਊ 9 ਤੋਂ ਸਵੇਰ ਦੇ 5 ਵਜੇ ਤੱਕ ਲਗਾ ਦਿੱਤਾ ਗਿਆ ਹੈ ?

ਜਵਾਬ :ਕਾਂਗਰਸ ਸਰਕਾਰ 'ਤੇ ਸਵਾਲ ਚੁੱਕਦਿਆਂ ਚੀਮਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੋਰੋਨਾ ਸਿਰਫ਼ ਰਾਤ ਨੂੰ ਹੀ ਆਉਂਦਾ ਹੈ। ਸੂਬੇ ਵਿੱਚ ਹਾਲਾਤ ਬੇਹਦ ਨਾਜ਼ੁਕ ਹਨ। ਸਰਕਾਰ ਨੇ ਹਸਪਤਾਲਾਂ ਦੀ ਸਥਿਤੀ ਬਿਹਤਰ ਨਹੀਂ ਕੀਤੀ ਤੇ ਨਾਂ ਹੀ ਫਾਰਮਾਸਿਸਟ ਡਾਕਟਰਾਂ ਦੀ ਭਰਤੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਫਾਰਮਾਸਿਸਟ ਡਾਕਟਰਾਂ ਦੀ ਭਰਤੀ ਤੇ ਹਸਪਤਾਲਾਂ ਨੂੰ ਤਿਆਰ ਕਰ ਲੈਂਦੀ ਤਾਂ ਸਾਨੂੰ ਮੌਜੂਦਾ ਹਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਸਿਹਤ ਵਿਭਾਗ ਨੂੰ ਅੱਜ ਅਜਿਹੇ ਕਰਫਿਊ ਲਗਾਉਣ ਦੀ ਲੋੜ ਨਾਂ ਪੈਂਦੀ ,ਪਰ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣੀਆਂ ਹਨ ਜਿਸ ਮੁਤਾਬਕ ਉਹ ਫ਼ੈਸਲੇ ਲੈ ਰਹੇ ਹਨ। ਸੂਬੇ ਦੇ ਲੋਕ ਹੁਣ ਸਭ ਜਾਣਦੇ ਹਨ ਕਿ ਮੁੱਖ ਮੰਤਰੀ ਕੈਪਟਨ ਨੇ ਸਿਰਫ ਝੂਠੇ ਵਾਅਦੇ ਕੀਤੇ ਸਨ।

ਸਵਾਲ : ਕੀ ਤੁਹਾਡੇ ਮੁਤਾਬਕ ਸਿਆਸੀ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ ?

ਜਵਾਬ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਣ ਬੁੱਝ ਕੇ ਨੈਸ਼ਨਲ ਸਕਿਉਰਿਟੀ ਦਾ ਮੁੱਦਾ ਬਣਾ ਰਹੇ ਹਨ। ਜਦੋਂ ਕਿ ਸੂਬੇ ਵਿੱਚ ਪੂਰੀ ਸ਼ਾਂਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਣੇ ਲੋਕਾਂ ਨੂੰ ਡਰਾਉਣ ਲਈ ਅਜਿਹੀਆਂ ਸਿਆਸੀ ਸਟੇਟਮੈਂਟਾਂ ਦੇ ਰਹੇ ਹਨ ਤੇ ਆਪਣੀਆਂ ਗ਼ਲਤੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸਵਾਲ : ਨਵਜੋਤ ਸਿੱਧੂ ਨੇ ਟਵੀਟ ਕੀਤਾ ਹੈ ਕਿ ਨਾ ਉਨ੍ਹਾਂ ਨੇ ਕਦੇ ਕੁਝ ਮੰਗਿਆ ਹੈ ਅਤੇ ਨਾ ਹੀ ਮੰਗਣਗੇ ?

ਜਵਾਬ : ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਬਤ ਅਤੇ ਬੇਅਦਬੀ ਕਰਵਾਉਣ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਬਾਰੇ ਟਵੀਟ ਕਰਨਾ ਚਾਹੀਦਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਐਸਆਈਟੀ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ ਤੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬਚਾਉਣ ਲਈ ਸਿਆਸਤ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.