ETV Bharat / city

ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦਾ ਹੋਵੇਗਾ ਡੋਪ ਟੈਸਟ ! ਜਾਣੋ ਕਿਉਂ ਲਿਆ ਗਿਆ ਹੈ ਫੈਸਲਾ ?

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਪੰਜਾਬ ਸਰਕਾਰ ਵੱਲੋਂ ਡੋਪ ਟੈਸਟ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਜੇਲ੍ਹਾਂ ਵਿੱਚੋਂ ਨਸ਼ੇ ਨੂੰ ਖਤਮ ਕੀਤਾ ਜਾ ਸਕੇ।

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਦਾ ਹੋਵੇਗਾ ਡੋਪ ਟੈਸਟ

author img

By

Published : Jul 19, 2022, 5:22 PM IST

ਚੰਡੀਗੜ੍ਹ: ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ ਤਾਂ ਕਿ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ। ਪਿਛਲੇ ਦਿਨ੍ਹਾਂ ਵਿੱਚ ਪੰਜਾਬ ਪੁਲਿਸ ਵੱਡੀ ਪੱਧਰ ’ਤੇ ਨਸ਼ਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਆਈਜੀਪੀ ਸੁਖਚੈਨ ਸਿੰਘ ਗਿੱਲ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਹਫਤੇ ਅੰਦਰ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਸੂਬਿਆਂ ਦੀ ਪੁਲਿਸ ਦੀ ਮਦਦ ਨਾਲ 155 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ।

ਇਸ ਤੋਂ ਬਾਅਦ ਸਰਕਾਰ ਵੱਲੋਂ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕੇਂਦਰੀ ਜੇਲ੍ਹਾਂ ਵਿੱਚ ਨਸ਼ੇ ਨੂੰ ਰੋਕਣ ਲਈ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਡੋਪ ਟੈਸਟ ਲੈਣ ਦਾ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ ਕਈ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਵੀ ਜਾ ਚੁੱਕੇ ਹਨ। ਇਸ ਦੌਰਾਨ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਡੋਪ ਟੈਸਟ ਕੀਤੇ ਜਾ ਚੁੱਕੇ ਹਨ।

ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ ਕਿ ਉਨ੍ਹਾਂ ਵਿੱਚ ਕਿੰਨ੍ਹੇ ਲੋਕਾਂ ਦੇ ਟੈਸਟ ਪਾਜ਼ੀਟਿਵ ਆਏ ਹਨ ਅਤੇ ਕਿੰਨ੍ਹਿਆਂ ਦੇ ਨੈਗੇਟਿਵ ਆਏ ਹਨ। ਡੋਪ ਟੈਸਟ ਕਰਵਾਉਣ ਦੀ ਪੁਸ਼ਟੀ ਏਡੀਜੀਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਹ ਨਸ਼ਾ ਕਰਨ ਦੇ ਆਦੀ ਹਨ ਉਨ੍ਹਾਂ ਨੂੰ ਵਾਪਸ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ।

ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਹੁਣ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਵੀ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਟੋਪ ਟੈਸਟ ਹੋਵੇਗਾ। ਇਹ ਡੋਪ ਟੈਸਟ 23 ਅਤੇ 24 ਜੁਲਾਈ ਨੂੰ ਹੋਵੇਗਾ। ਬਠਿੰਡਾ ਦੀ ਜੇਲ੍ਹ ਇਸ ਕਰਕੇ ਵੀ ਚਰਚਾ ਵਿੱਚ ਹੈ ਕਿਉਂਕਿ ਇਸ ਜੇਲ੍ਹ ਵਿੱਚ ਵੱਡੀ ਗਿਣਤੀ ਵਿੱਚ ਗੈਂਗਸਟਰ ਵੀ ਬੰਦ ਹਨ। ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ ਗੈਂਗਸਟਰਾਂ ਦਾ ਵੀ ਡੋਪ ਟੈਸਟ ਕੀਤੇ ਜਾਵੇਗਾ ਜਿਸ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਜੋ ਨਸ਼ਾ ਕਰਨ ਦੇ ਆਦੀ ਹਨ ਅਤੇ ਉਹ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਦੇ ਵੀ ਡੋਪ ਟੈਸਟ ਕੀਤੇ ਜਾਣਗੇ।

ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਢੀ ਗਈ ਮੁਹਿੰਮ ਨੂੰ ਗੁਪਤ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਿਉਂਤ ਬਣਾਈ ਗਈ ਹੈ ਤਾਂ ਕਿ ਜੋ ਵੀ ਇਸ ਟੈਸਟ ਵਿੱਚ ਪਾਜ਼ੀਟਿਵ ਪਾਇਆ ਗਿਆ ਉਸਦੀ ਪਛਾਣ ਸਾਹਮਣੇ ਨਾ ਆ ਸਕੇ। ਇਸ ਡੋਪ ਟੈਸਟ ਕੀਤੇ ਜਾਣ ਨੂੰ ਲੈਕੇ ਇੱਕ ਹੋਰ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਕਿ ਪਟਿਆਲਾ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਵੀ ਡੋਪ ਟੈਸਟ ਕੀਤੇ ਜਾਣਗੇ। ਇਸ ਦੇ ਚੱਲਦੇ ਹੀ ਜੇਲ੍ਹ ਵਿੱਚ ਬੰਦ ਵੱਡੇ ਸਿਆਸੀ ਧਨੰਤਰ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਦਾ ਵੀ ਡੋਪ ਟੈਸਟ ਹੋਵੇਗਾ ਜੋ ਕਿ ਆਪਣੇ ਆਪ ਵਿੱਚ ਇੱਕ ਦਿਲਚਸਪੀ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: ਨਾਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਦਾ ਸ਼ਰੇਆਮ ਕਤਲ, ਪਰਿਵਾਰ ਨੂੰ 1 ਕਰੋੜ ਦੇਵੇਗੀ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.