ਚੰਡੀਗੜ੍ਹ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਹੋਏ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੂਰੀ ਦੁਨੀਆ ਦੇ ਦੇਸ਼ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ (death of former PM Shinzo Abe) ਨੂੰ ਲੈਕੇ ਰੋਸ ਪ੍ਰਗਟਾਇਆ ਗਿਆ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਾ ਐਲਾਨ ਕਰ ਦਿੱਤਾ ਹੈ।
ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਰਾਜਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਗ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਸਾਰੀਆਂ ਡਵੀਜ਼ਨਾਂ ਦੇ ਕਮਿਸ਼ਨਰ ਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ 9 ਜੁਲਾਈ ਨੂੰ ਇਕ ਦਿਨ ਦਾ ਰਾਜਸੀ ਸੋਗ ਐਲਾਨਿਆ ਗਿਆ ਹੈ।
ਇਸ ਘਟਨਾ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੀ ਰਾਜਸੀ ਅਤੇ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਿੰਜੋ ਆਬੇ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ। ਇਸ ਘਟਨਾ ਨੂੰ ਲੈਕੇ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਇੱਕ ਦਿਨ ਲਈ ਸੋਗ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਦੇਹਾਂਤ, ਮਾਰੀ ਗਈ ਸੀ ਗੋਲੀ