ETV Bharat / city

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ - praali nu agg na lao

ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

author img

By

Published : Sep 16, 2022, 9:20 PM IST

Updated : Sep 16, 2022, 9:44 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਫੈਸਲਾ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਸਾੜਨ ਤੋਂ ਰੋਕਣ ਲਈ ਬਲੂਪ੍ਰਿੰਟ ਨੂੰ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਨੂੰ ਸਾੜਨਾ ਬੰਦ ਕਰਨਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉਭਾਰਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦਾ ਨਾਂ ਬਦਨਾਮ ਹੋ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਪ੍ਰਬੰਧਨ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਡੀਕੰਪੋਜ਼ਰ ਸਪਰੇਅ ਵਰਗੇ ਕੁਝ ਨਵੀਨਤਮ ਵਿਗਿਆਨਕ ਤਰੀਕਿਆਂ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ਼ ਕਾਗਜ਼ੀ ਕਾਰਵਾਈ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਵਿੱਚ ਕੰਮ ਕਰਨ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।

ਖੇਤੀਬਾੜੀ ਮੰਤਰੀ ਨੇ ਪਰਾਲੀ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਨਾਲ ਸਬੰਧਤ ਖੇਤਰ ਦੀਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟ ਕਰਨ ਲਈ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ ਵੀ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਐੱਸ. ਐੱਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੈਪੀ ਸੀਡਰ ਮਸ਼ੀਨਾਂ ਬਲਾਕ ਪੱਧਰੀ ਖੇਤੀਬਾੜੀ ਅਫ਼ਸਰਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਵਰਤੋਂ ਛੋਟੇ ਕਿਸਾਨ ਮੁਫ਼ਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ 'ਤੇ 2-5 ਦੇ ਕਰੀਬ ਮਸ਼ੀਨਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ 10 ਦੇ ਕਰੀਬ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ. ਸੀ. ਐੱਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ: ਮੌੜ ਮੰਡੀ ਦੇ DSP ਨੇ ਕਿਸਾਨਾਂ 'ਤੇ ਕੀਤਾ ਤਸ਼ੱਦਦ, DSP ਦੀ ਹੋ ਰਹੀ ਜਮ ਕੇ ਅਲੋਚਨਾ

Last Updated : Sep 16, 2022, 9:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.