ETV Bharat / city

ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ : ਡਾ. ਬਲਜੀਤ ਕੌਰ - 20 welfare boards

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ
ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ
author img

By

Published : Apr 28, 2022, 7:39 PM IST

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈਲਫੇਅਰ ਬੋਰਡ, ਬ੍ਰਾਹਮਣ ਵੈਲਫੇਅਰ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲਿਤ ਵੈਲਫੇਅਰ ਬੋਰਡ, ਰਾਏ ਸਿੱਖ ਵੈਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈਲਫੇਅਰ ਬੋਰਡ, ਪ੍ਰਜਾਪਤ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਰਾਮਗੜ੍ਹੀਆ ਵੈਲਫੇਅਰ ਬੋਰਡ, ਅਗਰਵਾਲ ਵੈਲਫੇਅਰ ਬੋਰਡ ਸ਼ਾਮਲ ਹਨ।

ਇਸ ਤੋਂ ਇਲਾਵਾ ਗੁੱਜਰ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਸੈਣ ਵੈਲਫੇਅਰ ਬੋਰਡ, ਪੰਜਾਬ ਮੁਸਲਿਮ ਵੈਲਫੇਅਰ ਬੋਰਡ, ਪਰਵਾਸੀ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ, ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਭੰਗ ਕਰ ਦਿੱਤੇ ਗਏ ਸਨ। ਪੰਜਾਬ ਸਰਕਾਰ ਨੇ ਸੂਬੇ ਦੇ ਸਮੁੱਚੇ ਇੰਪਰੂਵਮੈਂਟ ਟਰੱਸਟ (ਨਗਰ ਸੁਧਾਰ ਟਰੱਸਟ) ਭੰਗ ਕਰਕੇ ਪ੍ਰਸ਼ਾਸਕ ਲਗਾ ਦਿੱਤੇ ਸਨ। ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਪੱਧਰ ’ਤੇ ਇਨ੍ਹਾਂ ਟਰੱਸਟਾਂ ਦੇ ਪ੍ਰਸ਼ਾਸਕ ਡਿਪਟੀ ਕਮਿਸ਼ਨਰਾਂ ਨੂੰ ਲਗਾਇਆ ਗਿਆ ਸੀ ਜਦਕਿ ਤਹਿਸੀਲ ਪੱਧਰ ’ਤੇ ਐਸਡੀਐਮਜ਼ ਨੂੰ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਸੱਜਣ ਕੁਮਾਰ ਨੂੰ ਜ਼ਮਾਨਤ ਤਾਂ ਟਾਇਟਲਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ: ਵਿਰੋਧੀਆਂ ਦੇ ਨਿਸ਼ਾਨੇ 'ਤੇ ਆਈ ਕਾਂਗਰਸ

ETV Bharat Logo

Copyright © 2025 Ushodaya Enterprises Pvt. Ltd., All Rights Reserved.