ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਕੋਵਿਡ ਮਹਾਂਮਾਰੀ ਦੇ ਦਰਮਿਆਨ ਸੂਬੇ ਦੀਆਂ ਸਰਕਾਰੀ ਬੱਸਾਂ ਅਤੇ ਵਿਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਦੀਆਂ ਬੱਸਾਂ ਲਈ 31 ਦਸੰਬਰ, 2020 ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਦੀ ਛੋਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਛੋਟ 23 ਮਾਰਚ ਤੋਂ ਲਾਗੂ ਹੋਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਵਾਹਨਾਂ ਨੂੰ 19 ਮਈ 2020 ਤੱਕ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਲਈ ਜੂਨ ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਅੱਗੇ 20 ਮਈ ਤੋਂ 31 ਦਸੰਬਰ 2020 ਤੱਕ ਹੋਰ ਵਾਧਾ ਕਰਨ ਲਈ ਕਾਰਜ ਬਾਅਦ ਮਨਜ਼ੂਰੀ ਦੇ ਦਿੱਤੀ।
ਮੰਤਰੀ ਮੰਡਲ ਨੇ ਮਾਫੀ ਯੋਜਨਾ ਨੂੰ ਵਧਾਏ ਜਾਣ ਅਤੇ ਬਿਨਾਂ ਵਿਆਜ਼ ਤੇ ਜੁਰਮਾਨੇ ਤੋਂ ਟੈਕਸ ਦੇ ਬਕਾਏ ਦੀ ਅਦਾਇਗੀ 31 ਮਾਰਚ 2021 ਤੱਕ ਮੁਲਤਵੀ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
-
Led by @capt_amarinder, #PunjabCabinet okays 100% exemption from Motor Vehicle tax for state stage carriage buses & buses of educational institutions/school/college to Dec 31 from Mar 23, amid #COVID19. Amnesty scheme extended to March 31, 2021 to defer tax arrears payment. pic.twitter.com/619T9M1wEC
— Raveen Thukral (@RT_MediaAdvPbCM) December 2, 2020 " class="align-text-top noRightClick twitterSection" data="
">Led by @capt_amarinder, #PunjabCabinet okays 100% exemption from Motor Vehicle tax for state stage carriage buses & buses of educational institutions/school/college to Dec 31 from Mar 23, amid #COVID19. Amnesty scheme extended to March 31, 2021 to defer tax arrears payment. pic.twitter.com/619T9M1wEC
— Raveen Thukral (@RT_MediaAdvPbCM) December 2, 2020Led by @capt_amarinder, #PunjabCabinet okays 100% exemption from Motor Vehicle tax for state stage carriage buses & buses of educational institutions/school/college to Dec 31 from Mar 23, amid #COVID19. Amnesty scheme extended to March 31, 2021 to defer tax arrears payment. pic.twitter.com/619T9M1wEC
— Raveen Thukral (@RT_MediaAdvPbCM) December 2, 2020
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 1 ਜੂਨ 2020 ਦੇ ਨੋਟੀਫਿਕੇਸ਼ਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ ਸਟੇਜ ਕੈਰਿਜ ਬੱਸਾਂ (ਸਾਧਾਰਣ ਬੱਸਾਂ) ਦੇ ਮੋਟਰ ਵਹੀਕਲ ਟੈਕਸ ਨੂੰ 2.80 ਰੁਪਏ ਤੋਂ 2.69 ਰੁਪਏ (ਪ੍ਰਤੀ ਕਿਲੋਮੀਟਰ, ਪ੍ਰਤੀ ਵਾਹਨ, ਪ੍ਰਤੀ ਦਿਨ) ਤੱਕ ਘਟਾ ਦਿੱਤਾ ਗਿਆ ਹੈ।ਇਸਦੇ ਨਾਲ ਹੀ ਕੈਬਨਿਟ ਨੇ 2 ਜੂਨ 2020 ਦੇ ਇੱਕ ਹੋਰ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੰਦੇ ਹੋਏ ਵਿਦਿਅਕ ਸੰਸਥਾਵਾਂ, ਸਕੂਲ, ਕਾਲਜ ਦੀਆਂ ਬੱਸਾਂ, ਮਿੰਨੀ ਬੱਸਾਂ, ਮੈਕਸੀ ਕੈਬ ਅਤੇ ਥ੍ਰੀ ਵ੍ਹੀਲਰਾਂ ਨੂੰ 23 ਮਾਰਚ, 2020 ਤੋਂ 19 ਮਈ, 2020 ਤੱਕ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ।
ਇਹ ਜ਼ਿਕਰਯੋਗ ਹੈ ਕਿ 30 ਅਕਤੂਬਰ ਨੂੰ ਪ੍ਰਾਈਵੇਟ ਬੱਸ ਓਪਰੇਟਰਾਂ ਸਣੇ ਸਰਕਾਰੀ ਬੱਸ ਅਪਰੇਟਰਾਂ, ਮਿੰਨੀ ਬੱਸ ਅਤੇ ਸਕੂਲ ਬੱਸ ਓਪਰੇਟਰਾਂ ਨੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ 1 ਜੂਨ ਨੂੰ ਜਾਰੀ ਕੀਤੀ ਮਾਫੀ ਯੋਜਨਾ ਨੂੰ ਵਧਾਉਣ ਦੀ ਮੰਗ ਕੀਤੀ ਸੀ, ਕਿਉਂਕਿ ਉਹ ਕੋਵਿਡ-19 ਮਹਾਂਮਾਰੀ ਕਾਰਨ ਇਸ ਦਾ ਲਾਭ ਨਹੀਂ ਲੈ ਸਕੇ ਸੀ। ਇਸ ਲਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ 20 ਮਈ, 2020 ਤੋਂ 31 ਦਸੰਬਰ, 2020 ਤੱਕ ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰਿਜ ਬੱਸਾਂ ਅਤੇ ਵਿਦਿਅਕ ਸੰਸਥਾਵਾਂ (ਸਕੂਲਾਂ ਅਤੇ ਕਾਲਜਾਂ) ਦੀਆਂ ਬੱਸਾਂ ਨੂੰ 100 ਫੀਸਦੀ ਟੈਕਸ ਛੋਟ ਦਿੱਤੀ ਜਾਵੇ।