ETV Bharat / city

ਪਰਾਲੀ ਸਾੜਨ ਤੋਂ ਰੋਕਥਾਮ ਲਈ ਪੰਜਾਬ ਸਰਾਕਰ ਨੇ ਨਿਯੁਕਤ ਕੀਤੇ 8 ਹਜ਼ਾਰ ਨੋਡਲ ਅਫ਼ਸਰ

author img

By

Published : Sep 28, 2020, 10:03 AM IST

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ 8 ਹਜ਼ਾਰ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ।

prevention of straw burning
ਪਰਾਲੀ ਸਾੜਨ ਤੋਂ ਰੋਕਥਾਮ ਲਈ ਪੰਜਾਬ ਸਰਾਕਰ ਨੇ ਨਿਯੁਕਤ ਕੀਤੇ 8 ਹਜ਼ਾਰ ਨੋਡਲ ਅਫ਼ਸਰ

ਚੰਡੀਗੜ੍ਹ: ਸਾਉਣੀ ਸੀਜਨ ਵਿੱਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ ਅੰਦਰ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਲਈ 8000 ਨੋਡਲ ਅਫਸਰ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 23,500 ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਪ੍ਰਦੂਸ਼ਣ ਫੈਲਣ ਦੇ ਨਾਲ-ਨਾਲ ਕੋਵਿਡ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਹਿਰ ਪਹਿਲਾਂ ਹੀ ਸਾਵਧਾਨ ਕਰ ਚੁੱਕੇ ਹਨ ਕਿ ਇਸ ਨਾਲ ਫੇਫੜਿਆਂ ਅਤੇ ਹੋਰ ਬਿਮਾਰੀਆਂ ਨਾਲ ਪਹਿਲਾਂ ਹੀ ਜੂਝ ਰਹੇ ਲੋਕ ਬੁਰੀ ਤਰਾਂ ਪ੍ਰਭਾਵਿਤ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਈ ਵਾਰ ਇਹ ਮੰਗ ਉਠਾਈ ਹੈ ਕਿ ਪਰਾਲੀ ਦਾ ਨਿਪਟਾਰਾ ਕਰਨ ਉਪਰ ਆਉਂਦੇ ਖਰਚੇ ਦੀ ਭਰਪਾਈ ਕੀਤੀ ਜਾਵੇ। ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਰਾਂ ਸੂਬਾ ਸਰਕਾਰ ਨੇ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਉਹ ਪਰਾਲੀ ਨੂੰ ਅੱਗ ਲਾਏ ਬਿਨਾਂ ਇਸ ਦਾ ਨਿਪਟਾਰਾ ਕਰ ਸਕਣ।

ਇਹ ਨੋਡਲ ਅਫਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਮਿਲ ਕੇ ਕੰਮ ਕਰਨਗੇ। ਮੋਬਾਈਲ ਐਪ ਨਾਲ ਲੈਸ ਇਹ ਅਫਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।

ਪਰਾਲੀ ਸਾੜਨ ਤੋਂ ਰੋਕਣ ਸਬੰਧੀ ਸ਼ੁਰੂ ਕੀਤੀ ਜਾਵੇਗੀ ਖ਼ਾਸ ਮੁਹਿੰਮ

ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਇਸੇ ਤਰਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਲਈ ਬਣਾਏ ਗਏ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ ਕੀਤੀ ਹੈ ਜੋ ਟੋਲ ਫਰੀ ਨੰਬਰ 1800-180-1551 ਰਾਹੀਂ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੇ ਸਵਾਲਾਂ ਤੇ ਸ਼ੰਕਿਆਂ ਦਾ ਫੌਰੀ ਨਿਵਾਰਨ ਕਰੇਗੀ।

ਕੈਪਟਨ ਅਮਰਿੰਦਰ ਸਿੰਘ, ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਹਿੱਸੇ ਵਜੋਂ ਇਸ ਸਾਲ 23500 ਹੋਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫੀਸਦੀ ਤੋਂ 80 ਫੀਸਦੀ ਸਬਿਸਡੀ ਉਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿਚ ਪਰਾਲੀ ਨੂੰ ਖੇਤ ਵਿਚ ਹੀ ਨਿਪਟਾਉਣ ਲਈ 51,000 ਮਸ਼ੀਨਾਂ ਦਿੱਤੀਆਂ ਗਈਆਂ।ਮੁੱਖ ਮੰਤਰੀ ਨੇ ਕਿਹਾ ਕਿ ਸਾਂਝੀਆਂ ਥਾਵਾਂ, ਕੈਟਲ ਪੌਂਡ ਅਤੇ ਗਊਸ਼ਾਲਾਵਾਂ ਵਿਚ ਪਰਾਲੀ ਇਕੱਠੀ ਕਰਨ ਲਈ ਜ਼ਿਲਿਆਂ ਵਿਚ ਥਾਵਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿੱਥੇ ਕਿਸਾਨ ਜਾਂ ਕੋਈ ਵੀ ਉੱਦਮੀ ਆਪਣੀ ਪਰਾਲੀ ਭੰਡਾਰ ਕਰ ਸਕਦਾ ਹੈ। ਇਹ ਭੰਡਾਰ ਕੀਤੀ ਬਾਸਮਤੀ ਦੀ ਪਰਾਲੀ ਨੂੰ ਉਹਨਾਂ ਥਾਵਾਂ ਉਤੇ ਲਿਜਾਇਆ ਜਾ ਸਕਦਾ ਹੈ, ਜਿੱਥੇ ਇਸ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.