ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪਹਿਲਾਂ ਗਰਮੀ ਦੀਆਂ ਛੁੱਟੀਆਂ ਪਹਿਲਾਂ 15 ਮਈ ਤੋਂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਜਿਸ 'ਚ 15 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣ ਦੀ ਗੱਲ ਆਖੀ ਗਈ ਸੀ, ਪਰ ਹੁਣ ਸਰਕਾਰ ਵਲੋਂ ਆਪਣੇ ਪਹਿਲੇ ਹੁਕਮਾਂ ਨੂੰ ਬਦਲਿਆ ਗਿਆ ਹੈ। ਜਿਸ ਦੇ ਤਹਿਤ 31 ਮਈ ਤੱਕ ਹੁਣ ਆਫਲਾਈਨ ਮੋਡ 'ਚ ਕਲਾਸਾਂ ਲੱਗਣੀਆਂ ਅਤੇ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸਕੂਲਾਂ 'ਚ ਹੋਣਗੀਆਂ।
-
ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤਹਿਤ 15 ਤੋਂ 31 ਮਈ 2022 ਤੱਕ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।@BhagwantMann
— Gurmeet Singh Meet Hayer (@meet_hayer) May 13, 2022 " class="align-text-top noRightClick twitterSection" data="
">ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤਹਿਤ 15 ਤੋਂ 31 ਮਈ 2022 ਤੱਕ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।@BhagwantMann
— Gurmeet Singh Meet Hayer (@meet_hayer) May 13, 2022ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤਹਿਤ 15 ਤੋਂ 31 ਮਈ 2022 ਤੱਕ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।@BhagwantMann
— Gurmeet Singh Meet Hayer (@meet_hayer) May 13, 2022
ਇਸ ਸਬੰਧੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ 'ਤੇ ਪੁਨਰ ਵਿਚਾਰ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ 15 ਮਈ ਤੋਂ 31 ਮਈ ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। ਇਸ ਦੇ ਨਾਲ ਹੀ 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਮਾਂ 7 ਵਜੇ ਤੋਂ 12.30 ਵਜੇ ਤੱਕ ਰਹੇਗਾ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦੇ ਇਲਜ਼ਾਮ ਤਹਿਤ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ