ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਫਲਾਅ ਨੂੰ ਰੋਕਣ ਲਈ ਸਰਕਾਰ ਨੇ ਸਕੂਲ, ਕਾਲਜ, ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿੱਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ। ਹਾਲਾਂਕਿ ਕੋਰੋਨਾ ਵਾਇਰਸ ਬਾਦਸਤੂਰ ਜਾਰੀ ਹੈ। ਇਸ ਦੇ ਬਾਵਜੂਦ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੇ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੂੰ 15 ਅਕਤੂਬਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ।
-
The #PunjabGovernment has decided to open more activities in the areas outside the containment zones after 15.10.2020. https://t.co/hfMB44MUL4
— Government of Punjab (@PunjabGovtIndia) October 12, 2020 " class="align-text-top noRightClick twitterSection" data="
">The #PunjabGovernment has decided to open more activities in the areas outside the containment zones after 15.10.2020. https://t.co/hfMB44MUL4
— Government of Punjab (@PunjabGovtIndia) October 12, 2020The #PunjabGovernment has decided to open more activities in the areas outside the containment zones after 15.10.2020. https://t.co/hfMB44MUL4
— Government of Punjab (@PunjabGovtIndia) October 12, 2020
ਇਸੇ ਨਾਲ ਪੰਜਾਬ ਸਰਕਾਰ ਨੇ 15 ਅਕਟੂਬਰ 2020 ਤੋਂ ਬਾਅਦ ਸਿਰਫ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15 ਅਕਟੂਬਰ ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ / ਸੰਸਥਾਵਾਂ ਵਿੱਚ ਜਾਣ ਦੀ ਆਗਿਆ ਦਿੱਤੀ ਗਈ ਹੈ। ਹਾਜ਼ਰੀ ਨੂੰ ਲਾਜ਼ਮੀ ਬਣਾਏ ਬਿਨ੍ਹਾਂ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ 'ਤੇ ਨਿਰਭਰ ਹੋਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਲਾਹ ਮਸ਼ਵਰੇ ਜ਼ਰੀਏ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਜਾਣ ਵਾਲੀ ਐਸ.ਓ.ਪੀਜ਼ ਦੀ ਲਾਜ਼ਮੀ ਤੌਰ 'ਤੇ ਪਾਲਣਾ ਕਰਨੀ ਹੋਵੇਗੀ।
ਇਸ ਤੋਂ ਇਲਾਵਾ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਕਾਰਜਾਂ ਦੀ ਜ਼ਰੂਰਤ ਅਨੁਸਾਰ ਸਿਰਫ਼ ਖੋਜ ਵਿਦਵਾਨਾਂ (ਪੀ.ਐਚ.ਡੀ) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗੈ੍ਰਜੂਏਟ ਵਿਦਿਆਰਥੀਆਂ ਲਈ ਉੱਚ ਵਿਦਿਅਕ ਸੰਸਥਾਵਾਂ 15 ਅਕਤੂਬਰ 2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰ ਤੋਂ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਸਬੰਧੀ ਸੰਸਥਾ ਦਾ ਮੁਖੀ ਪ੍ਰਯੋਗਸ਼ਾਲਾਵਾਂ / ਪ੍ਰਯੋਗਾਤਮਕ ਕਾਰਜਾਂ ਦੀ ਲੋੜ ਅਨੁਸਾਰ ਖੋਜ ਵਿਦਵਾਨਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਦੀ ਲੋੜ ਮੁਤਾਬਕ ਫੈਸਲਾ ਲਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰਾਜ ਦੀਆਂ ਹੋਰ ਉੱਚ ਸਿੱਖਿਆ ਸੰਸਥਾਵਾਂ ਜਿਵੇਂ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵੀ 15 ਅਕਤੂਬਰ 2020 ਤੋਂ ਪ੍ਰਯੋਗਸ਼ਾਲਾਵਾਂ/ਪ੍ਰਯੋਗਾਤਮਕ ਲੋੜਾਂ ਅਨੁਸਾਰ ਕੇਵਲ ਖੋਜ ਵਿਦਵਾਨਾਂ (ਪੀਐਚ.ਡੀ.) ਅਤੇ ਸਾਇੰਸ ਅਤੇ ਤਕਨਾਲੋਜੀ ਸਟਰੀਮ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖਿਡਾਰੀਆਂ ਲਈ ਵਰਤੇ ਜਾਂਦੇ ਤੈਰਾਕੀ ਪੂਲ ਨੂੰ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ (ਐਮ.ਓ.ਆਈ.ਏ. ਐਂਡ ਐਸ) ਦੁਆਰਾ ਜਾਰੀ ਕੀਤੇ ਜਾਣ ਵਾਲੇ ਐਸ.ਓ.ਪੀਜ਼ ਅਨੁਸਾਰ 15.10.2020 ਤੋਂ ਬਾਅਦ ਖੋਲ੍ਹਣ ਦੀ ਆਗਿਆ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਵਣਜ ਮੰਤਰਾਲੇ (ਐਮਓਸੀ) ਦੁਆਰਾ ਜਾਰੀ ਐਸਓਪੀਜ਼ ਅਨੁਸਾਰ 15.10.2020 ਤੋਂ ਬਿਜ਼ਨਸ ਟੂ ਬਿਜ਼ਨਸ (ਬੀ 2 ਬੀ) ਪ੍ਰਦਰਸ਼ਨੀਆਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਮਾਜਿਕ / ਅਕਾਦਮਿਕ / ਖੇਡਾਂ / ਮਨੋਰੰਜਨ / ਸੱਭਿਆਚਾਰਕ / ਧਾਰਮਿਕ / ਰਾਜਨੀਤਿਕ ਸਮਾਗਮ, ਜਿਨ੍ਹਾਂ ਵਿਚ ਵਿਆਹ ਤੇ ਸਸਕਾਰ ਅਤੇ ਹੋਰ ਸਮਾਗਮ ਸ਼ਾਮਲ ਹਨ, ਲਈ ਪਹਿਲਾਂ ਹੀ 100 ਵਿਅਕਤੀਆਂ ਦੀ ਸੀਮਾ ਨਾਲ ਆਗਿਆ ਦਿੱਤੀ ਗਈ ਹੈ। ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਇਸ ਤਰ੍ਹਾਂ ਦੇ ਇਕੱਠਾਂ ਲਈ 100 ਵਿਅਕਤੀਆਂ ਦੀ ਨਿਰਧਾਰਤ ਸੀਮਾ ਤੋਂ ਵੱਧ ਇਕੱਠ ਕਰਨ ਦੀ ਆਗਿਆ ਕੁਝ ਸ਼ਰਤਾਂ ਅਧੀਨ 15.10.2020 ਤੋਂ ਹੋਵੇਗੀ ਜਿਵੇਂ ਕਿ ਬੰਦ ਥਾਵਾਂ ਵਿੱਚ 200 ਵਿਅਕਤੀਆਂ ਦੀ ਸੀਮਾ ਦੇ ਨਾਲ ਹਾਲ ਦੀ ਵੱਧ ਤੋਂ ਵੱਧ 50% ਸਮਰੱਥਾ ਦੀ ਆਗਿਆ ਹੈ। ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਖੁੱਲ੍ਹੀਆਂ ਥਾਵਾਂ, ਜ਼ਮੀਨ / ਜਗ੍ਹਾ ਦੇ ਅਕਾਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਦੀ ਆਗਿਆ ਅਤੇ ਸਮਾਜਿਕ ਦੂਰੀ ਬਣਾਏ ਰੱਖਣ, ਲਾਜ਼ਮੀ ਮਾਸਕ ਪਾਉਣ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਨਾਲ ਇਸ ਤਰ੍ਹਾਂ ਦੇ ਇਕੱਠਾਂ ਦੀ ਆਗਿਆ ਹੋਵੇਗੀ। ਇਸ ਲਈ ਸਿਰਫ ਮਨੋਰੰਜਨ ਦੇ ਸਮਾਗਮਾਂ ਲਈ 100 ਵਿਅਕਤੀਆਂ ਤੋਂ ਵੱਧ ਦੇ ਇਕੱਠ ਦੀ ਇਜ਼ਾਜ਼ਤ ਨਹੀਂ ਹੋਵੇਗੀ।