ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ ਗਏ ਹਨ। ਇਸ ਸਬੰਧੀ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਹੁਣ ਜਾਰੀ ਕੀਤਾ ਹੈ।
ਵਿਨੋਦ ਘਈ ਦੀ ਨਿਯੁਕਤੀ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ। ਵਿਰੋਧੀਆਂ ਵੱਲੋਂ ਸਵਾਲ ਚੁੱਕਦੇ ਕਿਹਾ ਜਾ ਰਿਹਾ ਹੈ ਕਿ ਵਿਨੋਦ ਘਈ ਬੇਅਦਬੀ ਮਾਮਲਿਆਂ ਵਿੱਚ ਡੇਰੇ ਦੀ ਵਕੀਲ ਰਹੇ ਹਨ। ਇਸਦੇ ਨਾਲ ਹੀ ਹੋਰ ਵੀ ਕਈ ਵਿਵਾਦਿਤ ਮਾਮਲਿਆਂ ਵਿੱਚ ਵਿਨੋਦ ਘਈ ਦੇ ਵਕੀਲ ਰਹਿਣ ਦੀ ਦਲੀਲ ਵਿਰੋਧੀਆਂ ਵੱਲੋਂ ਦਿੱਤੀ ਜਾ ਰਹੀ ਹੈ। ਇਸ ਵਿਰੋਧ ਵਿਚਾਲੇ ਆਪ ਵੱਲੋਂ ਵਿਨੋਦ ਘਈ ਨੂੰ ਆਪ ਨੇ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।
ਵਿਨੋਦ ਘਈਡੇਰਾ ਡੇਰਾ ਮੁਖੀ ਰਾਮ ਰਹੀਮ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਰਖ਼ਾਸਤ ਸਿਹਤ ਮੰਤਰੀ ਡਾ: ਵਿਜੇ ਸਿੰਗਲਾ, ਬੇਅਦਬੀ ਦੇ ਮੁਲਜ਼ਮ ਸਾਬਕਾ ਡੀ.ਜੀ.ਪੀ., ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਵੀ ਵਕੀਲ ਰਹੇ ਹਨ। ਇੱਥੇ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਬਣਾਇਆ ਗਿਆ ਸੀ ਪਰ ਕੁਝ ਮਹੀਨਿਆਂ ਵਿੱਚ ਹੀ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ।
ਇਹ ਵੀ ਪੜ੍ਹੋ: ਅਸਤੀਫੇ ਤੋਂ ਬਾਅਦ ਰਾਜਾ ਵੜਿੰਗ ਨੂੰ ਮਿਲ ਭਾਵੁਕ ਹੋਏ ਡਾ. ਰਾਜ ਬਹਾਦਰ