ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਨੇ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
'ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕਾਂ ਦੀ ਭਰਤੀ ਨਾਲ ਪਹਿਲਾ ਸੂਬਾ ਬਣੇਗਾ ਪੰਜਾਬ'
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵੱਜੋਂ ਨਵੰਬਰ 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਆਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਅਧੀਨ ਜਨਤਕ ਨਿਯੁਕਤੀਆਂ ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗੀਆਂ ਗਈਆਂ ਹਨ। ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਰਕਾਰੀ ਸਕੂਲਾਂ 'ਚ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਬਣ ਜਾਵੇਗਾ।
-
Following the announcement by Chief Minister @capt_amarinder Singh, the education department of #PunjabGovernment has released an advertisement for the recruitment of 8393 regular teachers. https://t.co/fiFn7Zdsi6
— Government of Punjab (@PunjabGovtIndia) November 24, 2020 " class="align-text-top noRightClick twitterSection" data="
">Following the announcement by Chief Minister @capt_amarinder Singh, the education department of #PunjabGovernment has released an advertisement for the recruitment of 8393 regular teachers. https://t.co/fiFn7Zdsi6
— Government of Punjab (@PunjabGovtIndia) November 24, 2020Following the announcement by Chief Minister @capt_amarinder Singh, the education department of #PunjabGovernment has released an advertisement for the recruitment of 8393 regular teachers. https://t.co/fiFn7Zdsi6
— Government of Punjab (@PunjabGovtIndia) November 24, 2020
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਦਾ ਇੱਕ ਹੋਰ ਵੱਡਾ ਪੱਖ ਇਹ ਹੈ ਕਿ ਸਿੱਖਿਆ ਵਿਭਾਗ 'ਚ ਲੰਬੇ ਅਰਸੇ ਤੋਂ ਕਾਰਜਸ਼ੀਲ ਸਿੱਖਿਆ ਪ੍ਰੋਵਾਈਡਰਾਂ, ਐਜੂਕੇਸ਼ਨ ਪ੍ਰੋਵਾਈਡਰਾਂ, ਐਜੂਕੇਸ਼ਨ ਵਲੰਟੀਅਰਾਂ, ਈਜੀਐਸ ਵਲੰਟੀਅਰਾਂ, ਏਆਈਈ ਵਲੰਟੀਅਰਾਂ ਤੇ ਐਸਟੀਆਰ ਵਲੰਟੀਅਰਾਂ ਨੂੰ ਰੈਗੂਲਰ ਅਧਿਆਪਕ ਬਣਨ ਦਾ ਵੀ ਸੁਨਹਿਰਾ ਮੌਕਾ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਨੂੰ ਇਸ ਭਰਤੀ ਵਿੱਚ ਉਮਰ ਹੱਦ ਦੀ ਵਿਸ਼ੇਸ਼ ਛੋਟ ਦਿੱਤੀ ਗਈ ਹੈ।
ਸਿੰਗਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਸਾਲ ਪਹਿਲਾ ਆਰੰਭ ਕੀਤੀ ਗਈ ਸੀ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤਹਿਤ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਮਿਆਰ 'ਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਛੋਟੇ ਬੱਚਿਆਂ ਲਈ ਪੱਕੇ ਅਧਿਆਪਕਾਂ ਦੀ ਮੰਗ ਨੂੰ ਪੂਰਿਆ ਜਾਵੇਗਾ।
ਜਾਰੀ ਪੱਤਰ ਵਿਚਲੀਆਂ ਯੋਗਤਾ ਸ਼ਰਤਾਂ
ਭਰਤੀ ਬੋਰਡ ਡਾਇਰੈਕਟੋਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਵਿੱਦਿਅਕ ਯੋਗਤਾ ਵਿੱਚ ਬਾਰ੍ਹਵੀਂ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਵਿੱਚ ਘੱਟ ਤੋਂ ਘੱਟ 45 ਫੀਸਦੀ ਅੰਕ ਅਤੇ ਡਿਪਲੋਮਾ ਸਰਟੀਫਿਕੇਟ-ਇੰਨ-ਨਰਸਰੀ ਟੀਚਰ ਐੇਜੂਕੇੁਸ਼ਨ ਪ੍ਰੋਗਰਾਮ ਜਾਂ ਇਸਦੇ ਬਰਾਬਰ ਦਾ ਕੋਈ ਹੋਰ ਕੋਰਸ ਕੀਤਾ ਹੋਵੇ। ਨਾਲ ਦਸਵੀਂ ਵਿੱਚ ਪੰਜਾਬੀ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਵੱਜੋਂ ਪ੍ਰੀਖਿਆ ਪਾਸ ਕੀਤੀ ਹੋਵੇ ਨਿਰਧਾਰਿਤ ਕੀਤੀ ਗਈ ਹੈ। ਆਸਾਮੀਆਂ ਲਈ ਉਮਰ ਸੀਮਾਂ 18 ਤੋਂ 37 ਸਾਲ ਰੱਖੀ ਗਈ ਹੈ।
ਕੈਟਾਗਰੀ ਵਾਈਜ਼ ਪੋਸਟਾਂ ਤਹਿਤ 8393 ਪੋਸਟਾਂ ਵਿੱਚੋਂ ਜਨਰਲ 3273, ਅਨੁਸੂਚਿਤ ਜਾਤੀ (ਐਮ ਤੇ ਬੀ) 840, ਅਨੁਸੂਚਿਤ ਜਾਤੀ (ਆਰ ਤੇ ਓ) 839, ਅਨੁਸੂਚਿਤ ਜਾਤੀ (ਸਾਬਕਾ ਫ਼ੌਜੀ) (ਐਮ, ਤੇ ਬੀ) 168, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਆਰ. ਤੇ ਓ) 168, ਅਨੁਸੂਚਿਤ ਜਾਤੀ (ਖਿਡਾਰੀ)(ਐੱਮ ਤੇ ਬੀ) 42, ਅਨੁਸੂਚਿਤ ਜਾਤੀ (ਖਿਡਾਰੀ)(ਆਰ ਤੇ ਓ) 42, ਪੱਛੜੀਆਂ ਸ੍ਰੇਣੀਆਂ 839, ਪੱਛੜੀਆਂ ਸ੍ਰੇਣੀਆਂ (ਸਾਬਕਾ ਫੌਜੀ) 168, ਖਿਡਾਰੀ (ਜਨਰਲ) 167, ਅਜਾਦੀ ਘੁਲਾਟੀਏ 84, ਸਾਬਕਾ ਫੌਜੀ (ਜਨਰਲ) 588, ਅੰਗਹੀਣ ਵਰਗ ਤਹਿਤ ਵੀਜ਼ੁਅਲੀ ਇੰਪੇਅਰਡ, ਹੀਅਰਿੰਗ ਇੰਪੇਅਰ, ਓਰਥੋਪੈਡੀਕਲੀ ਡਿਸਏਬਲਡ ਅਤੇ ਇੰਟੈਲੈਕਚੁਅਲੀ ਡਿਸਏਬਿਲੀਟੀ ਜਾਂ ਮਲਟੀਪਲ ਡਿਸਏਬਿਲਿਟੀ ਵਰਗਾਂ ਲਈ 84-84, ਜਨਰਲ ਸ੍ਰੇਣੀ ਦੇ ਇਕਨਾਮੀਕਲੀ ਵੀਕਰ ਸ਼ੈਕਸ਼ਨ ਲਈ 839 ਅਸਾਮੀਆਂ ਰਾਖਵੀਆਂ ਕੀਤੀਆਂ ਗਈਆਂ ਹਨ।