ETV Bharat / city

ਪੰਜਾਬ ਸਰਕਾਰ ਨੇ ਸੂਰਜੀ ਊਰਜਾ ਖਰੀਦਣ ਲਈ ਜਾਰੀ ਕੀਤੇ ਦੋ ਟੈਂਡਰ - ਸੋਲਰ ਪਾਵਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿ (PSPCL)ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ ਪ੍ਰੋਜੈਕਟ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ , ਤਾਂ ਜੋ ਸੂਬੇ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਪੰਜਾਬ ਸਰਕਾਰ ਨੇ ਸੂਰਜੀ ਊਰਜਾ ਖਰੀਦਣ ਲਈ ਜਾਰੀ ਕੀਤੇ ਦੋ ਟੈਂਡਰ

author img

By

Published : Oct 29, 2021, 8:34 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟ (PSPCL)ਨੇ ਕੁੱਲ 500 ਮੈਗਾਵਾਟ ਸੂਰਜੀ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ ਪ੍ਰੋਜੈਕਟ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ , ਤਾਂ ਜੋ ਸੂਬੇ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਏ. ਵੇਣੂ ਪ੍ਰਸਾਦ ਦੇ ਅਨੁਸਾਰ ਭਾਰਤ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ ‘ਰੀਨਿਊ ਦਿਨਕਰ ਜੋਤੀ ਪ੍ਰਾਈਵੇਟ ਲਿਮਟਿਡ’ ਨੇ 2.33 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 250 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ ‘ਐਸ.ਜੇ.ਵੀ.ਐਨ. ਲਿਮਟਿਡ’ ਨੇ 2.69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 100 ਮੈਗਾਵਾਟ ਸੂਰਜੀ ਊਰਜਾ ਅਤੇ ‘ਐਸ.ਏ.ਈ.ਐਲ. ਲਿਮਿਟਿਡ’ ਨੇ 2.69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 50 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।

ਸੀਐਮਡੀ ਨੇ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਸੋਲਰ ਐਨਰਜੀ ਕਾਰਪੋਰੇਸ਼ਨ ਆਫ਼ ਇੰਡੀਆ (SECI) ਨਾਲ ਪੀਐਸਏ `ਤੇ ਵੀ ਹਸਤਾਖਰ ਕੀਤੇ ਹਨ' ਜਿਸ ਦੇ ਤਹਿਤ ਇਸ ਦਸੰਬਰ ਤੋਂ ਪੀ.ਐਸ.ਪੀ.ਸੀ.ਐਲ. ਨੂੰ 500 ਮੈਗਾਵਾਟ ਹਾਈਬ੍ਰਿਡ (ਸੂਰਜੀ+ਹਵਾ) ਪਾਵਰ ਪੜਾਅਵਾਰ ਉਪਲਬਧ ਹੋਵੇਗੀ ਅਤੇ ਵਿੱਤੀ ਸਾਲ 2021-22 ਦੇ ਅੰਤ ਤੱਕ ਇਸ ਦੇ ਪੂਰੀ ਤਰ੍ਹਾਂ ਉਪਲੱਬਧ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਨੇ ਇਸਦੇ 66 ਕੇਵੀ ਸਬਸਟੇਸ਼ਨਾਂ ਦੀ ਖਾਲੀ ਜ਼ਮੀਨ 'ਤੇ 140 ਮੈਗਾਵਾਟ ਦੇ ਸੋਲਰ ਪੀ.ਵੀ. ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਸੀ.ਈ.ਐਸ.ਐਲ. ਨਾਲ ਇੱਕ ਸਮਝੌਤਾ ਵੀ ਕੀਤਾ ਹੈ, ਤਾਂ ਜੋ ਸਾਫ਼-ਸੁਥਰੀ, ਮਿਆਰੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਨੇ ਪਹਿਲਾਂ ਹੀ ਵੱਖ-ਵੱਖ ਪ੍ਰੋਜੈਕਟਾਂ ਤੋਂ ਲਗਭਗ 951 ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤਾ ਕੀਤਾ ਹੈ ਅਤੇ ਪੀਐਸਪੀਸੀਐਲ ਆਪਣੇ ਖਪਤਕਾਰਾਂ ਨੂੰ ਬਿਹਤਰ ਗੁਣਵੱਤਾ ਦੀ ਮਿਆਰੀ ਅਤੇ ਸਸਤੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਾਧੇ ਦੇ ਨਾਲ ਪੀਐਸਪੀਸੀਐਲ ਦੀ ਉਤਪਾਦਨ ਸਮਰੱਥਾ 14,500 ਮੈਗਾਵਾਟ ਤੱਕ ਵਧ ਜਾਵੇਗੀ।

ਇਹ ਵੀ ਪੜ੍ਹੋ: ਦੇਸ਼ ਦੇ ਸਾਰੇ ਪਾਵਰ ਪਲਾਂਟਾਂ 'ਚ ਕੋਲਾ ਭੰਡਾਰ ਕੁੱਝ ਦਿਨਾਂ ਲਈ ਹੀ ਸੀਮਿਤ

ETV Bharat Logo

Copyright © 2025 Ushodaya Enterprises Pvt. Ltd., All Rights Reserved.