ਚੰਡੀਗੜ੍ਹ: ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਜਾਣਕਾਰੀ
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਰਾਜ ਬਹਾਦਰ ਵੀ ਮੌਜੂਦ ਸਨ।
-
Taking notice of upsurge in #COVID19 cases in #Punjab, the #StateGovernment has decided to postpone the exam of ward attendant which would be held on 28th November 2020.
— Government of Punjab (@PunjabGovtIndia) November 25, 2020 " class="align-text-top noRightClick twitterSection" data="
">Taking notice of upsurge in #COVID19 cases in #Punjab, the #StateGovernment has decided to postpone the exam of ward attendant which would be held on 28th November 2020.
— Government of Punjab (@PunjabGovtIndia) November 25, 2020Taking notice of upsurge in #COVID19 cases in #Punjab, the #StateGovernment has decided to postpone the exam of ward attendant which would be held on 28th November 2020.
— Government of Punjab (@PunjabGovtIndia) November 25, 2020
ਅਗਲੀ ਤਰੀਕ ਜਲਦ ਹੋਵੇਗੀ ਘੋਸ਼ਿਤ
ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਰੀਕ ਜਲਦ ਹੀ ਘੋਸ਼ਿਤ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ ਵਿੱਚ ਬੀ.ਐੱਸ.ਸੀ ਦਾ ਕੋਰਸ ਅਗਲੇ ਸੈਸ਼ਨ ਵਿੱਚ ਸ਼ੁਰੂ ਕੀਤਾ ਜਾਵੇਗਾ।