ETV Bharat / city

ਪੰਜਾਬ ਸਰਕਾਰ ਨੇ ਡੇਂਗੂ ਦੇ ਟੈਸਟਾਂ ਨੂੰ ਲੈ ਕੇ ਜਾਰੀ ਕੀਤੇ ਇਹ ਨਿਰਦੇਸ਼ - ਡੇਂਗੂ ਟੈਸਟ ਲਈ 600 ਰੁਪਏ

ਪੰਜਾਬ ਸਰਕਾਰ ਨਿਰਦੇਸ਼ਾਂ ਮੁਤਾਬਿਕ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ ਡੇਂਗੂ ਟੈਸਟ ਮੁਫ਼ਤ ਉਪਲੱਬਧ ਹੋਣਗੇ। ਕਾਬਿਲੇਗੌਰ ਹੈ ਕਿ ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 8500 ਮਾਮਲੇ ਆ ਚੁੱਕੇ ਹਨ।

ਪੰਜਾਬ ਸਰਕਾਰ ਨੇ ਡੇਂਗੂ ਦੇ ਟੈਸਟਾਂ ਨੂੰ ਲੈ ਕੇ ਜਾਰੀ ਕੀਤੇ ਇਹ ਨਿਰਦੇਸ਼

author img

By

Published : Oct 18, 2021, 5:45 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬਾਅਦ ਸੂਬੇ ਭਰ ’ਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਟੈਸਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਪੰਜਾਬ ਸਰਕਾਰ ਨਿਰਦੇਸ਼ਾਂ ਮੁਤਾਬਿਕ ਡੇਂਗੂ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ ਡੇਂਗੂ ਟੈਸਟ ਮੁਫ਼ਤ ਉਪਲੱਬਧ ਹੋਣਗੇ। ਕਾਬਿਲੇਗੌਰ ਹੈ ਕਿ ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 8500 ਮਾਮਲੇ ਆ ਚੁੱਕੇ ਹਨ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।

ਬਚਾਅ ਲਈ ਕੀ ਕੀਤਾ ਜਾਵੇ ?

ਮਾਹਰਾਂ ਦਾ ਕਹਿਣਾ ਹੈ ਕਿ ਡੇਂਗੂ (dengue ) ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।

ਇਹ ਵੀ ਪੜੋ: ਪੰਜਾਬ ’ਚ ਅੱਤਵਾਦ ਲਈ ਅਕਾਲੀ ਦਲ ਜ਼ਿੰਮੇਵਾਰ: ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.