ETV Bharat / city

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਡਬਲ ਸ਼ਿਫਟਾਂ ’ਚ ਚੱਲਣਗੇ ਸੂਬੇ ਦੇ ਸਰਕਾਰੀ ਸਕੂਲ - ਬੱਚਿਆਂ ਦੀ ਸਕੂਲਾਂ ਵਿੱਚ ਪੜ੍ਹਾਈ ਨੂੰ ਲੈਕੇ ਅਹਿਮ ਫੈਸਲਾ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ਵਿੱਚ ਚਲਾਉਣ ਦਾ ਫੈਸਲਾ ਗਿਆ ਹੈ। ਸਕੂਲਾਂ ਵਚ ਵਧ ਰਹੀ ਬੱਚਿਆਂ ਦੀ ਗਿਣਤੀ, ਜਗ੍ਹਾ ਦੀ ਘਾਟ ਅਤੇ ਹੋਰ ਮਸਲਿਆਂ ਨੂੰ ਲੈਕੇ ਅਜਿਹਾ ਫੈਸਲਾ ਵਿਭਾਗ ਵੱਲੋਂ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਨੂੰ ਸਡਿਊਲ ਪੱਤਰ ਜਾਰੀ ਕਰ ਦਿੱਤਾ ਗਿਆ ਹੈ

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ
ਸਿੱਖਿਆ ਵਿਭਾਗ ਦਾ ਵੱਡਾ ਫੈਸਲਾ
author img

By

Published : May 5, 2022, 8:18 PM IST

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਬੱਚਿਆਂ ਦੀ ਸਕੂਲਾਂ ਵਿੱਚ ਪੜ੍ਹਾਈ ਨੂੰ ਲੈਕੇ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਨੂੰ ਲੈਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੋਹਰੀ ਸ਼ਿਫਟਾਂ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਪੂਰੇ ਸ਼ਡਿਊਲ ਸਬੰਧੀ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰ ਦੀ ਸ਼ਿਫਟ ‘ਚ ਲੱਗਣਗੇ। ਪ੍ਰਾਇਮਰੀ ਸਕੂਲ ਸਰਦੀਆਂ ‘ਚ 1 ਅਕਤੂਬਰ ਤੋਂ 31 ਮਾਰਚ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ। ਅੱਪਰ ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ।

ਸੂਬੇ ਦੇ ਸਕੂਲਾਂ ਨੂੰ ਸਡਿਊਲ ਪੱਤਰ ਜਾਰੀ
ਸੂਬੇ ਦੇ ਸਕੂਲਾਂ ਨੂੰ ਸਡਿਊਲ ਪੱਤਰ ਜਾਰੀ

ਵਿਭਾਗ ਨੇ ਇਸ ਸਬੰਧੀ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਜਗ੍ਹਾ ਦੀ ਘਾਟ ਕਾਰਨ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਅਤੇ ਨਾਲ ਹੀ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਸੀ ਜਿਸ ਤੋਂ ਬਾਅਦ ਅਜਿਹਾ ਫੈਸਲਾ ਵਿਭਾਗ ਵੱਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ 'ਆਪ' ਨੇ ਮਨਾਏ ਜ਼ਸਨ

ETV Bharat Logo

Copyright © 2024 Ushodaya Enterprises Pvt. Ltd., All Rights Reserved.