ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਪਾਵਰਕਾਮ ਵਿੱਚ ਆਊਟਸੋਰਸ ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪ੍ਰੇਟਰ ਅਤੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ। 'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਫਿਰ ਕਾਂਗਰਸ ਦੀ ਸਰਕਾਰ ਨੇ ਸਾਢੇ ਚਾਰ ਸਾਲ ਆਊਟਸੋਰਸ ਕਰਮਚਾਰੀਆਂ ਨੂੰ ਚਿੰਤਾ ਮੁਕਤ ਕਰਨ ਦੀ ਥਾਂ ਹਾਸ਼ੀਏ 'ਤੇ ਲਿਆ ਖੜਾ ਕਰ ਦਿੱਤਾ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੇ ਪੱਤਰ ਲਿਖ ਕੇ ਉਨ੍ਹਾਂ ਨਾਲ ਆਪਣੀ ਸਮੱਸਿਆ ਸਾਂਝੀ ਕੀਤੀ ਹੈ। ਕਈ ਕਰਮਚਾਰੀਆਂ ਦੀ ਉਮਰ 32 ਸਾਲ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ ਉਨਾਂ ਦੀ ਤਨਖਾਹ ਵੀ ਕੇਵਲ ਦਸ ਹਜ਼ਾਰ ਰੁਪਏ ਹੈ। ਅਰੋੜਾ ਨੇ ਕਰਮਚਾਰੀਆਂ ਦੀ ਨਾਜ਼ੁਕ ਆਰਥਿਕ ਸਥਿਤੀ ਦੀ ਗੰਭੀਰਤਾ ਨੂੰ ਸਮਝ ਕੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨਾਂ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਸਰਕਾਰ 'ਤੇ ਕੋਈ ਵਿੱਤੀ ਭਾਰ ਨਹੀਂ ਪਵੇਗਾ।
ਇਹ ਵੀ ਪੜ੍ਹੋ:ਜਲੰਧਰ ਰੈਲੀ ’ਚ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ, ਕੇਜਰੀਵਾਲ ਨੂੰ ਛੱਡਿਆ ਪਿੱਛੇ!
ਅਮਨ ਅਰੋੜਾ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਦੌਰਾਨ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਗਈ, ਪਰ ਜਦੋਂ ਸੱਤਾ ਤੋਂ ਬਾਹਰ ਹੋਣ ਦੇ ਦਿਨ ਆਏ ਤਾਂ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਲਈ ਐਕਟ 2016 ਦੇ ਤਹਿਤ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ। ਉਨਾਂ ਕਿਹਾ ਕਿ ਸੱਤਾ ਵਿੱਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਵੀ ਆਊਟਸੋਰਸ ਕਰਮਚਾਰੀਆਂ ਨੂੰ ਕੋਰੋਨਾ ਕਾਲ ਵਿੱਚ ਫਰੰਟ ਲਾਇਨ ਵਰਕਰ ਆਖ ਕੇ ਪਿੱਠ ਥਾਪੜਦੀ ਰਹੀ, ਪਰ ਉਨਾਂ ਦੇ ਘਰਾਂ ਦੇ ਚੁੱਲੇ ਕਿੰਝ ਬਲਣਗੇ, ਇਸ ਸੰਬੰਧ ਵਿੱਚ ਕੋਈ ਕੰਮ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਦੀ ਗੱਡੀ 'ਤੇ ਜੁੱਤੀ ਮਾਰਨ ਦੀ ਵੀਡੀਓ ਵਾਈਰਲ