ETV Bharat / city

ਪੰਜਾਬ ਸਰਕਾਰ ਵੱਲੋਂ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ - Punjab Government signs MoU with Industry

ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.) ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।

ਫ਼ੋਟੋ।
author img

By

Published : Oct 24, 2019, 8:14 PM IST

ਚੰਡੀਗੜ: ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।

ਇਹ ਸਮਝੌਤਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਵਰਮਾ, ਜੀ.ਐਨ.ਡੀ.ਈ.ਸੀ.ਐਲ. ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ, ਆਲ ਇੰਡੀਆ ਸਟੀਲ ਰੀ-ਰੋਲਰਜ਼ ਐਸੋਸੀਏਸ਼ਨ (ਏ.ਆਈ.ਐਸ.ਆਰ.ਏ.), ਮੰਡੀ ਗੋਬਿੰਦਗੜ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ ਦੁਆਰਾ ਦਸਤਖਤ ਕੀਤੇ ਗਏ ਅਤੇ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ (ਐਮ.ਐਚ.ਐਮ.ਸੀ.), ਮੋਹਾਲੀ ਦੇ ਡਾਇਰੈਕਟਰ ਬੀ. ਐਸ. ਆਨੰਦ ਅਤੇ ਯੂਨਾਈਟਿਡ ਸਿਲਾਈ ਮਸੀਨ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਐਸ.ਐਮ.ਪੀ.ਐਮ.ਏ.), ਲੁਧਿਆਣਾ ਦੇ ਚੇਅਰਮੈਨ ਸ. ਦਲਬੀਰ ਸਿੰਘ ਵੱਲੋਂ ਸਹੀਬੱਧ ਕੀਤਾ ਗਿਆ।

ਵਰਮਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ 2.0 ਦੇ ਉਦੇਸ਼ ਦੀ ਪੂਰਤੀ ਲਈ ਵਾਤਾਵਰਣ, ਮੌਸਮ ਵਿੱਚ ਤਬਦੀਲੀ ਅਤੇ ਜਨਤਕ ਸਿਹਤ ਨਾਲ ਜੁੜੇ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਨੂੰ ਸਾਂਝੇ ਰੂਪ ਵਿੱਚ ਹੱਲ ਕਰਨ ਲਈ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਸਦਕਾ ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਮੁਕਾਬਲੇਬਾਜ਼ੀ ਤੇ ਆਰਥਿਕ ਵਿਕਾਸ ਵੱਧਣ ਦੇ ਨਾਲ ਨਾਲ ਨੌਕਰੀਆਂ ਦੇ ਵਧੇਰੇ ਮੌਕੇ ਪੈਦਾ ਹੋਣਗੇ।

ਇਸ ਸਮਾਗਮ ਦੌਰਾਨ ਰਾਕੇਸ਼ ਵਰਮਾ ਨੇ ਦੱਸਿਆ ਕਿ ਮਾਰਕਿਟ ਵਿੱਚ ਬਣੇ ਰਹਿਣ ਲਈ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਵਿੱਚ ਖੋਜ ਅਤੇ ਨਵੀਨਤਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ, ਸੂਬੇ ਵਿਚ ਐਮ.ਐਸ.ਐਮ.ਈਜ਼ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਉਦਯੋਗ ਅਤੇ ਅਕਾਦਮੀਆਂ ਨੂੰ ਆਪਸ ਵਿੱਚ ਜੋੜਨ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਐਸੋਸੀਏਸ਼ਨਾਂ ਨਾਲ ਕੀਤੇ ਇਸ ਸਮਝੌਤੇ ਵਿੱਚ ਨਵੇਂ ਉਤਪਾਦਾਂ ਦੇ ਵਿਕਾਸ ਲਈ ਆਰ ਐਂਡ ਡੀ ਸਹਾਇਤਾ, ਉੱਨਤ ਨਿਰਮਾਣ, ਇੰਡਸਟਰੀ 4.0, ਕਾਰਜ ਕੁਸ਼ਲਤਾ, ਕੂੜੇ ਨੂੰ ਘੱਟ ਕਰਨਾ ਅਤੇ ਸਮਰੱਥਾ ਵਧਾਉਣਾ ਸ਼ਾਮਲ ਹੈ।

ਵਰਮਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਨਿਰਮਾਣ, ਊਰਜਾ ਅਤੇ ਵਾਤਾਵਰਣ ਦੇ ਖੇਤਰਾਂ ਵਿਚ ਨਵੀਆਂ ਖੋਜਾਂ ਲਈ ਸੂਬੇ ਵਿਚ ਵਿਸ਼ੇਸ਼ ਸਹਿਯੋਗੀ ਪ੍ਰੋਗਰਾਮ ਚਲਾਏ ਜਾਣਗੇ।

Intro:Body:

Title *:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.