ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿੱਜੀ ਸਕੂਲਾਂ ਦੇ ਖਿਲਾਫ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ ਵੱਲੋਂ ਜਾਰੀ ਕੀਤੇ ਗਏ ਹੁਕਮ ਦੇ ਮੁਤਾਬਿਕ ਨਿੱਜੀ ਸਕੂਲਾਂ ਖਿਲਾਫ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਲਈ ਜ਼ਿਲ੍ਹਾ ਕਮੇਟੀਆਂ ਰੀਐਕਟਿਵ ਹੋਣਗੀਆਂ ਜਿਨ੍ਹਾਂ ਨੂੰ ਡੀਸੀ ਵੱਲੋਂ ਚਲਾਇਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਨਿੱਜੀ ਸਕੂਲਾਂ ਖਿਲਾਫ ਮਿਲਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਨੂੰ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਮੌਨੀਟਰਿੰਗ ਕਰਨਗੇ।
-
ਮਾਣਯੋਗ ਮੁੱਖ ਮੰਤਰੀ @BhagwantMann ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ,ਸਿਖਿਆ ਵਿਭਾਗ ਵਲੋਂ ਨਿਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇ ਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।#EducationForAll pic.twitter.com/kB7JST7xIn
— Gurmeet Singh Meet Hayer (@meet_hayer) April 12, 2022 " class="align-text-top noRightClick twitterSection" data="
">ਮਾਣਯੋਗ ਮੁੱਖ ਮੰਤਰੀ @BhagwantMann ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ,ਸਿਖਿਆ ਵਿਭਾਗ ਵਲੋਂ ਨਿਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇ ਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।#EducationForAll pic.twitter.com/kB7JST7xIn
— Gurmeet Singh Meet Hayer (@meet_hayer) April 12, 2022ਮਾਣਯੋਗ ਮੁੱਖ ਮੰਤਰੀ @BhagwantMann ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ,ਸਿਖਿਆ ਵਿਭਾਗ ਵਲੋਂ ਨਿਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇ ਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।#EducationForAll pic.twitter.com/kB7JST7xIn
— Gurmeet Singh Meet Hayer (@meet_hayer) April 12, 2022
ਇਸ ਸਬੰਧੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਵੱਲੋਂ ਟਵੀਟ ਵੀ ਕੀਤਾ ਗਿਆ ਹੈ ਜਿਸ ’ਚ ਉਨ੍ਹਾਂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇਨਜਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਤਰ੍ਹਾਂ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮਾਪਿਆਂ ’ਤੇ ਦਬਾਅ ਨਾ ਪਾਉਣ ਸਕੂਲ: ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਵਰਦੀਆਂ ਅਤੇ ਕਿਤਾਬਾਂ ਨੂੰ ਲੈ ਕੇ ਸਰਕਾਰ ਨੇ ਕਿਹਾ ਹੈ ਕਿ ਸਕੂਲਾਂ ਵੱਲੋਂ ਮਾਪਿਆਂ ’ਤੇ ਦਬਾਅ ਨਹੀਂ ਪਾਉਣਗੇ। ਸਕੂਲਾਂ ਚ ਦੁਕਾਨਾਂ ਦੀ ਲਿਸਟ ਲੱਗੀ ਹੋਣੀ ਚਾਹੀਦੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਦੋ ਸਾਲਾਂ ਤੱਕ ਸਕੂਲ ਦੀ ਵਰਦੀ ਨਾ ਬਦਲੀ ਜਾਵੇ।
ਵਰਦੀ ਬਦਲਣ ਲਈ ਦਿੱਤਾ ਜਾਵੇ ਸਮਾਂ: ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਕੂਲਾਂ ਵੱਲੋਂ ਵਰਦੀ ਬਦਲੀ ਵੀ ਜਾਂਦੀ ਹੈ ਤਾਂ ਉਹ ਵਿਦਿਆਰਥੀ ਨੂੰ ਤਕਰੀਬਨ ਦੋ ਸਾਲਾਂ ਤੱਕ ਦਾ ਸਮਾਂ ਦੇਣ। ਫਿਰ ਜੇਕਰ ਵਿਦਿਆਰਥੀ ਵਰਦੀ ਨਹੀਂ ਖਰੀਦ ਸਕਦਾ ਤਾਂ ਉਸ ਨੂੰ ਉਸੇ ਵਰਦੀ ’ਚ ਸਕੂਲ ਆਉਣ ਦਿੱਤਾ ਜਾਵੇ।
ਸਕੂਲ ਖਿਲਾਫ ਕੀਤੀ ਜਾਵੇਗੀ ਕਾਰਵਾਈ: ਹੁਕਮਾਂ ਮੁਤਾਬਿਕ ਸਕੂਲਾਂ ’ਚ ਦੁਕਾਨਾਂ ਦੀਆਂ ਲਿਸਟਾਂ ਲਾਉਣੀਆਂ ਲਾਜ਼ਮੀ ਹੋਵੇਗੀ। ਨਾਲ ਹੀ ਇਸ ਲਿਸਟ ਨੂੰ ਡੀਈਓ ਕੋਲ ਵੀ ਜਮਾ ਕਰਵਾਉਣੀਆਂ ਪੈਣਗੀਆਂ। ਨਾਲ ਹੀ ਜੋ ਵੀ ਸਕੂਲ ਨਿਯਮਾਂ ਅਤੇ ਹੁਕਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ।
ਇਹ ਵੀ ਪੜੋ: ਸਿੱਧੂ ਮੂਸਵਾਲੇ ਦੇ ਨਵੇਂ ਗੀਤ ਨਾਲ ਗਰਮਾਈ ਸਿਆਸਤ, 'ਆਪ' ਆਗੂਆਂ ਨੇ ਦਿੱਤਾ ਜਵਾਬ