ਚੰਡੀਗੜ੍ਹ: ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਆਈ.ਏ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਦੇ ਐਸ.ਐਸ.ਪੀ ਵੀ ਨਿਯੁਕਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈਏਐਸ ਸੁਮਿਤ ਜਰਾਂਗਲ, ਆਈਏਐਸ ਅਪਨੀਤ ਰਿਆਤ, ਆਈਏਐਸ ਅਮਨਦੀਪ ਬਾਂਸਲ ਤੇ ਪੀਸੀਐਸ ਜਗਜੀਤ ਸਿੰਘ ਦੇ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਨੇ ਦੱਸਿਆ ਕਿ ਉਪਰੋਕਤ ਚਾਰ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਈਏਐਸ ਅਪਨੀਤ ਰਿਆਤ ਨੂੰ ਖ਼ਾਲੀ ਆਸਮੀਆਂ ਸਬੰਧੀ ਕੋਆਰਡੀਨੇਸ਼ਨ ਤੇ ਜਨਰਲ ਸੈਕਟਰੀ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਹੋਰ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐਸ.ਐਸ.ਪੀ ਪਠਾਨਕੋਟ, ਸਵਰਨਦੀਪ ਸਿੰਘ ਨੂੰ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਅਤੇ ਰਾਜ ਬਚਨ ਸਿੰਘ ਸੰਧੂ ਨੂੰ ਐਸ.ਐਸ.ਪੀ ਕਪੂਰਥਲਾ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਕਿਸਾਨਾਂ 'ਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ 'ਤੇ ਭਖੀ ਸਿਆਸਤ, ਵਿਰੋਧੀਆਂ ਨੇ ਸਾਧੇ ਨਿਸ਼ਾਨੇ